ਮਨਪ੍ਰੀਤ ਜੱਜ ਅਤੇ ਵਿਨੋਦ ਕੁਮਾਰ ਕੈਨੇਡਾ ਨੂੰ ਅਕਾਲੀ ਦਲ ਦੇ N.R.I ਬੀਸੀ ਵਿੰਗ ਵਿੱਚ ਅਹਿਮ ਜ਼ਿੰਮੇਵਾਰੀਆਂ

ਮਨਪ੍ਰੀਤ ਜੱਜ ਅਤੇ ਵਿਨੋਦ ਕੁਮਾਰ ਕੈਨੇਡਾ ਨੂੰ ਅਕਾਲੀ ਦਲ ਦੇ N.R.I ਬੀਸੀ ਵਿੰਗ ਵਿੱਚ ਅਹਿਮ ਜ਼ਿੰਮੇਵਾਰੀਆਂ

ਜਿਲ੍ਹਾ ਤਰਨਤਾਰਨ (ਦਿਹਾਤੀ) ਦੇ ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਨਿਯੁਕਤ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,16 ਜੂਨ 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਬੀਸੀ ਵਿੰਗ ਦੇ ਕੌਮੀ ਪ੍ਰਧਾਨ ਸਾਬਕਾ ਮੰਤਰੀ ਜਥੇ.ਹੀਰਾ ਸਿੰਘ ਗਾਬੜੀਆ ਵੱਲੋਂ ਪਾਰਟੀ ਦੇ ਵੱਖ-ਵੱਖ ਵਿੰਗਾਂ ਵਿੱਚ ਕੀਤੀਆਂ ਨਿਯੁਕਤੀਆਂ ਤਹਿਤ ਮਨਪ੍ਰੀਤ ਸਿੰਘ ਜੱਜ ਕੈਨੇਡਾ ਅਤੇ ਵਿਨੋਦ ਕੁਮਾਰ ਕੈਨੇਡਾ ਨੂੰ ਐਨਆਰਆਈ ਬੀਸੀ ਵਿੰਗ ਜ਼ਿਲ੍ਹਾ ਤਰਨਤਾਰਨ (ਦਿਹਾਤੀ) ਵਿੱਚ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਹਲਕਾ ਤਰਨਤਾਰਨ ਦੀ ਇੰਚਾਰਜ ਬੀਬਾ ਕੰਚਨਪ੍ਰੀਤ ਕੌਰ,ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀਆਂ ਸਿਫ਼ਾਰਸ਼ਾਂ ’ਤੇ ਮਨਪ੍ਰੀਤ ਸਿੰਘ ਜੱਜ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਵਿਨੋਦ ਕੁਮਾਰ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਬੀਸੀ ਵਿੰਗ ਜ਼ਿਲ੍ਹਾ ਤਰਨਤਾਰਨ (ਦਿਹਾਤੀ) ਦੇ ਪ੍ਰਧਾਨ ਮਨਜਿੰਦਰ ਸਿੰਘ ਲਾਟੀ ਵੱਲੋਂ ਦੋਵਾਂ ਆਗੂਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ।ਇਸ ਮੌਕੇ ਮਨਜਿੰਦਰ ਸਿੰਘ ਲਾਟੀ ਨੇ ਕਿਹਾ ਕਿ ਮਨਪ੍ਰੀਤ ਸਿੰਘ ਜੱਜ ਅਤੇ ਵਿਨੋਦ ਕੁਮਾਰ ਵੱਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਸਮਰਪਣ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।ਫੋਨ ’ਤੇ ਗੱਲਬਾਤ ਕਰਦਿਆਂ ਨਵ-ਨਿਯੁਕਤ ਅਹੁਦੇਦਾਰਾਂ ਮਨਪ੍ਰੀਤ ਸਿੰਘ ਜੱਜ ਅਤੇ ਵਿਨੋਦ ਕੁਮਾਰ ਕੈਨੇਡਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।ਉਨ੍ਹਾਂ ਕਿਹਾ ਕਿ ਵਿਦੇਸ਼ ਵਿੱਚ ਰਹਿ ਰਹੇ ਪੰਜਾਬੀ ਭਾਈਚਾਰੇ ਨਾਲ ਲਗਾਤਾਰ ਸੰਪਰਕ ਅਤੇ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ।ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਖਡੂਰ ਸਾਹਿਬ ਅਤੇ ਤਰਨਤਾਰਨ ਤੋਂ ਪਾਰਟੀ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਦੋਵਾਂ ਆਗੂਆਂ ਨੇ ਆਪਣੀ ਨਿਯੁਕਤੀ ’ਤੇ ਪਾਰਟੀ ਹਾਈਕਮਾਂਡ, ਹਲਕਾ ਇੰਚਾਰਜ ਤਰਨਤਾਰਨ ਬੀਬਾ ਕੰਚਨਪ੍ਰੀਤ ਕੌਰ,ਹਲਕਾ ਇੰਚਾਰਜ ਖਡੂਰ ਸਾਹਿਬ ਬੀਬਾ ਰਮਨਦੀਪ ਕੌਰ, ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ, ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐਸਜੀਪੀਸੀ ਅਤੇ ਬੀਸੀ ਵਿੰਗ ਜਿਲ੍ਹਾ ਤਰਨ ਤਾਰਨ ਦਿਹਾਤੀ ਦੇ ਪ੍ਰਧਾਨ ਮਨਜਿੰਦਰ ਸਿੰਘ ਲਾਟੀ ਦਾ ਵਿਸ਼ੇਸ਼ ਧੰਨਵਾਦ ਪ੍ਰਗਟ ਕੀਤਾ।ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਇੰਦਰਜੀਤ ਸਿੰਘ ਸਾਬਕਾ ਸਰਪੰਚ ਕਰਮੂੰਵਾਲਾ,ਦਲੇਰ ਸਿੰਘ ਢਿੱਲੋਂ ਮੈਂਬਰ ਬਲਾਕ ਸੰਮਤੀ, ਮਨਜੀਤ ਸਿੰਘ ਪੱਖੋਪੁਰ ਸਾਬਕਾ ਸੰਮਤੀ ਮੈਂਬਰ,ਦਇਆ ਸਿੰਘ ਚੋਹਲਾ ਖੁਰਦ,ਠੇਕੇਦਾਰ ਹੀਰਾ ਸਿੰਘ ਭੁੱਲਰ ਹਰੀਕੇ, ਚਰਨਜੀਤ ਸਿੰਘ ਦਿਓਲ ਫਤਿਆਬਾਦ,ਸਵਿੰਦਰ ਸਿੰਘ ਕਰਮੂੰਵਾਲਾ, ਭੁਪਿੰਦਰ ਸਿੰਘ ਸਰਹਾਲੀ,ਵਿਸ਼ਾਲ ਸਿੰਘ ਮੁਨੀਮ ਆਦਿ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.