BREAKING NEWS-ਐਡਵੋਕੇਟ ਧਾਮੀ ਦੇ ਅਸਤੀਫ਼ੇ ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

BREAKING NEWS-ਐਡਵੋਕੇਟ ਧਾਮੀ ਦੇ ਅਸਤੀਫ਼ੇ ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਬਠਿੰਡਾ/ਅੰਮ੍ਰਿਤਸਰ :17 ਫਰਵਰੀ , ਨਜ਼ਰਾਨਾ ਟਾਈਮਜ ਬਿਊਰੋ

ਹਰਜਿੰਦਰ ਸਿੰਘ ਧਾਮੀ ਵਲੋਂ ਅਚਾਨਕ ਐੱਸ. ਜੀ. ਪੀ. ਸੀ. ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਫੈਸਲੇ ਨਾਲ ਪੰਥਕ ਗਲਿਆਰਿਆਂ ਵਿਚ ਭੂਚਾਲ ਆ ਗਿਆ ਹੈ। ਧਾਮੀ ਦੇ ਐਲਾਨ ਤੋਂ ਬਾਅਦ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ 'ਤੇ ਬੋਲਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਹੈ ਕਿ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਦੁਖਦਾਇਕ ਹੈ। ਸ਼੍ਰੋਮਣੀ ਅਕਾਲੀ ਦਲ ਵਿਚ ਪੰਥਕ ਪ੍ਰੰਪਰਾਵਾਂ ਤੇ ਮਰਿਆਦਾ ਦੀ ਜਾਣਕਾਰੀ ਤੋਂ ਸੱਖਣੇ, ਪੰਜ ਸੱਤ ਕੁ ਨੇਤਾਵਾਂ ਵੱਲੋਂ ਆਪਣੀਆਂ ਨਿੱਜੀ ਲਾਲਸਾਵਾਂ ਦੀ ਪੂਰਤੀ ਹਿਤ, ਇਕ ਵਿਅਕਤੀ ਵਿਸ਼ੇਸ਼ ਦੀ ਰਾਜਨੀਤੀ ਨੂੰ ਜਿੰਦਾ ਰੱਖਣ ਲਈ, ਪੰਥਕ ਸੰਸਥਾਵਾਂ ਨੂੰ ਪੇਤਲਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : https://www.nazranatimes.com/pa/news-bxyoafz

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਥਕ ਸੋਚ ਦੀ ਤਰਜਮਾਨੀ ਕਰਨ ਵਾਲਿਆਂ ਨੂੰ ਜਲੀਲ ਕਰਕੇ ਬਾਹਰ ਦਾ ਰਸਤਾ ਵਿਖਾਇਆ ਜਾ ਰਿਹਾ ਹੈ ਜਾਂ ਫਿਰ ਦਬਾਅ ਹੀ ਇਸ ਤਰ੍ਹਾਂ ਬਣਾਇਆ ਜਾਂਦਾ ਹੈ ਕਿ ਬੰਦਾ ਖੁਦ ਲਾਂਭੇ ਹੋਣ ਲਈ ਮਜਬੂਰ ਹੋ ਜਾਂਦਾ ਹੈ। ਹੇ ਅਕਾਲ ਪੁਰਖ ਜੀ ! ਆਪਣੀਆਂ ਗੁਰੂ ਪੰਥ ਦੀਆਂ ਸੰਸਥਾਵਾਂ 'ਤੇ ਮਿਹਰ ਭਰਿਆ ਹੱਥ ਰੱਖੋ।