ਦਿਲਾਵਲਪੁਰ 'ਚ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਨੇ ਪਿੰਡ ਵਾਸੀਆਂ ਨਾਲ ਕੀਤਾ ਸਿੱਧਾ ਰਾਬਤਾ,ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
- ਰਾਜਨੀਤੀ
- 23 Aug, 2026 01:51 PM (Asia/Kolkata)
ਸੰਗਤ ਦਰਸ਼ਨ ਰਾਹੀਂ ਲੋਕਾਂ ਦੇ ਦੁੱਖ ਸੁੱਖ 'ਚ ਸ਼ਰੀਕ ਹੋਣਾ ਅਕਾਲੀ ਦਲ ਦਾ ਮੁੱਖ ਮਕਸਦ-ਬਿੱਲਾ ਸ਼ੇਰੋਂ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,23 ਅਗਸਤ
ਹਲਕਾ ਖਡੂਰ ਸਾਹਿਬ ਵਿੱਚ ਅਕਾਲੀ ਵਰਕਰਾਂ ਅਤੇ ਆਮ ਲੋਕਾਂ ਨਾਲ ਜ਼ਮੀਨੀ ਪੱਧਰ ’ਤੇ ਰਾਬਤਾ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਏ ਜਾ ਰਹੇ ਸੰਗਤ ਦਰਸ਼ਨ ਪ੍ਰੋਗਰਾਮ ਤਹਿਤ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਪਿੰਡ ਦਿਲਾਵਲਪੁਰ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਸਾਬਕਾ ਸਰਪੰਚ ਜਸਵੰਤ ਸਿੰਘ ਦੇ ਗ੍ਰਹਿ ਵਿਖੇ ਪਿੰਡ ਵਾਸੀਆਂ ਅਤੇ ਅਕਾਲੀ ਆਗੂਆਂ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮਸਲੇ ਅਤੇ ਮੁਸ਼ਕਿਲਾਂ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਬਿੱਲਾ ਸ਼ੇਰੋਂ ਦੇ ਧਿਆਨ ਵਿੱਚ ਲਿਆਂਦੀਆਂ। ਦੋਵਾਂ ਆਗੂਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਮਸਲਿਆਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਬਿੱਲਾ ਸ਼ੇਰੋਂ ਨੇ ਕਿਹਾ ਕਿ ਸਿਆਸਤ ਦਾ ਅਸਲ ਮਕਸਦ ਲੋਕਾਂ ਨਾਲ ਨਿਰੰਤਰ ਜੁੜੇ ਰਹਿਣਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸਮਝਣਾ ਹੈ।ਉਨ੍ਹਾਂ ਕਿਹਾ ਕਿ ਕਈ ਵਾਰ ਪਿੰਡਾਂ ਦੇ ਆਮ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਲੋਕ ਨੁਮਾਇੰਦਿਆਂ ਤੱਕ ਨਹੀਂ ਪਹੁੰਚ ਸਕਦੇ।ਇਸ ਲਈ ਸੰਗਤ ਦਰਸ਼ਨ ਰਾਹੀਂ ਖੁਦ ਲੋਕਾਂ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ ਅਤੇ ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਵੀ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ ਬੀਬਾ ਰਮਨਦੀਪ ਕੌਰ ਸ਼ੇਰੋਂ ਤੇ ਬਿੱਲਾ ਸ਼ੇਰੋਂ ਦਾ ਸਾਥ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਸਾਬਕਾ ਸਰਪੰਚ ਜਸਵੰਤ ਸਿੰਘ,ਕੁਲਵੰਤ ਸਿੰਘ, ਬਲਵਿੰਦਰ ਸਿੰਘ,ਸਿਕੰਦਰ ਸਿੰਘ ਵਰਾਣਾ,ਜਸਬੀਰ ਸਿੰਘ ਜੱਸ ਕਾਹਲਵਾਂ,ਚਮਕੌਰ ਸਿੰਘ,ਬਲਵਿੰਦਰ ਸਿੰਘ,ਨਿਸ਼ਾਨ ਸਿੰਘ,ਜਥੇਦਾਰ ਪਿਆਰਾ ਸਿੰਘ ਲੋਹਾਰ ਸਮੇਤ ਹੋਰ ਅਕਾਲੀ ਆਗੂ ਤੇ ਵਰਕਰ ਹਾਜਰ ਸਨ।
Leave a Reply