13 ਸਤੰਬਰ ਦੀ ‘ਪੰਜਾਬ ਬਚਾਓ ਰੈਲੀ’ ਲਈ ਹਲਕਾ ਇੰਚਾਰਜ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਵੱਲੋਂ ਪਿੰਡ ਕੰਗ ਵਿਖੇ ਵਰਕਰ ਮਿਲਣੀ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,10 ਸਤੰਬਰ
ਸ਼੍ਰੀ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ਵਿਖੇ 13 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਸਫ਼ਲ ਬਣਾਉਣ ਲਈ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਪਾਰਟੀ ਵਰਕਰਾਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਕੰਗ ਵਿਖੇ ਗਿਆਨੀ ਤੇਜਿੰਦਰ ਸਿੰਘ ਕੰਗ ਅਤੇ ਕੁਲਵਿੰਦਰ ਸਿੰਘ ਕੰਗ ਦੇ ਗ੍ਰਹਿ ਵਿਖੇ ਵਰਕਰ ਮਿਲਣੀ ਕਰਵਾਈ ਗਈ। ਇਸ ਮੌਕੇ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ।
ਵਰਕਰਾਂ ਨੂੰ ਸੰਬੋਧਨ ਕਰਦਿਆਂ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਬਿੱਲਾ ਸ਼ੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ ਅਤੇ ਹਿੱਤਾਂ ਦੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨਾ ਹਰੇਕ ਅਕਾਲੀ ਵਰਕਰ ਦੀ ਜ਼ਿੰਮੇਵਾਰੀ ਹੈ,ਤਾਂ ਜੋ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਆਵਾਜ਼ ਹੋਰ ਮਜ਼ਬੂਤੀ ਨਾਲ ਉਠਾਈ ਜਾ ਸਕੇ।
ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਅਤੇ ਪੀੜਾਂ ਦਾ ਸਾਹਮਣਾ ਕਰਨਾ ਪਿਆ ਹੈ।ਆਮ ਲੋਕਾਂ ਦੀ ਦੱਬੀ ਹੋਈ ਆਵਾਜ਼ ਨੂੰ ਬੁਲੰਦ ਕਰਨ ਅਤੇ ਪੰਜਾਬ ਨਾਲ ਸਬੰਧਤ ਮੁੱਦਿਆਂ ਨੂੰ ਉਜਾਗਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ 13 ਸਤੰਬਰ ਨੂੰ ਸ਼੍ਰੀ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ਵਿਖੇ ‘ਪੰਜਾਬ ਬਚਾਓ ਰੈਲੀ’ ਕੀਤੀ ਜਾ ਰਹੀ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਸ਼ਾਮਲ ਹੋ ਕੇ ਇਸ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ,ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ,ਮੈਂਬਰ ਪੀਏਸੀ ਦਲਬੀਰ ਸਿੰਘ ਜਹਾਂਗੀਰ,ਜਨਰਲ ਕੌਂਸਲ ਮੈਂਬਰ ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ,ਜਨਰਲ ਕੌਂਸਲ ਮੈਂਬਰ ਜਗਦੀਪ ਸਿੰਘ ਮਿੰਟੂ,ਹਲਕਾ ਪ੍ਰਧਾਨ ਇਸਤਰੀ ਵਿੰਗ ਬੀਬੀ ਮਨਜੀਤ ਕੌਰ ਡਿਆਲ,ਸਰਕਲ ਪ੍ਰਧਾਨ ਮਾਸਟਰ ਬਲਦੇਵ ਸਿੰਘ ਕੱਲ੍ਹਾ,ਹਰਜਿੰਦਰ ਸਿੰਘ ਕੋਹਲੀ, ਅਮਰੀਕ ਸਿੰਘ ਪ੍ਰਧਾਨ ਮੁਲਾਜ਼ਮ ਯੂਨੀਅਨ,ਕੈਪਟਨ ਬਲਕਾਰ ਸਿੰਘ ਮੰਡ,ਮੁਖਤਾਰ ਸਿੰਘ ਸਾਬਕਾ ਮੈਂਬਰ,ਮੁਖਤਾਰ ਸਿੰਘ, ਅਰਜਨ ਸਿੰਘ ਸਾਬਕਾ ਡੀਐਸਪੀ,ਸ਼ਰਨਜੀਤ ਸਿੰਘ, ਦਰਸ਼ਨ ਸਿੰਘ, ਕਸ਼ਮੀਰ ਸਿੰਘ,ਸਰਵਨ ਸਿੰਘ,ਤਰਸੇਮ ਸਿੰਘ,ਬਲਦੇਵ ਸਿੰਘ, ਜਰਨੈਲ ਸਿੰਘ ਫ਼ੌਜੀ,ਸਾਹਿਬ ਸਿੰਘ, ਕੇਵਲ ਸਿੰਘ,ਬਲਜਿੰਦਰ ਸਿੰਘ ਰਾਮਪੁਰ,ਲਖਵਿੰਦਰ ਸਿੰਘ,ਸੂਬੇਦਾਰ ਮੁੰਡਾ ਪਿੰਡ,ਸੁਖਦੇਵ ਸਿੰਘ ਵਰਿਆਂ, ਰਣਯੋਧ ਸਿੰਘ,ਲਖਵਿੰਦਰ ਸਿੰਘ ਕੱਦ ਗਿੱਲ, ਰਸ਼ਪਾਲ ਸਿੰਘ,ਹਰਪ੍ਰੀਤ ਸਿੰਘ,ਬਾਬਾ ਮੰਗਲ ਸਿੰਘ,ਕੁਲਦੀਪ ਸਿੰਘ,ਰਣਜੀਤ ਸਿੰਘ,ਕਰਨ ਸਾਬੀ ਆਦਿ ਅਕਾਲੀ ਵਰਕਰ ਹਾਜ਼ਰ ਸਨ।
Posted By: GURBHEJ SINGH ANANDPURI