Nazrana Times

ਪੰਜਾਬੀ

ਸਬ ਇੰਸਪੈਕਟਰ ਚਰਨਜੀਤ ਸਿੰਘ ਦੇ ਘਰ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਭਾਵੁਕ

15 Apr, 2025 02:18 PM

ਅਜਿਹੀ ਸਰਕਾਰ ਆਈ ਕੇ ਪੰਜਾਬ ਵਾਸੀਆਂ ਦੀ ਸੁਰੱਖਿਆ ਕਰਨ ਵਾਲੀ ਪੰਜਾਬ ਪੁਲਿਸ ਹੀ ਪੰਜਾਬ ਵਿੱਚ ਨਹੀਂ ਸੇਫ _ ਚਰਨਜੀਤ ਚੰਨੀ

ਸਾਬਕਾ ਮੁੱਖ ਮੰਤਰੀ ਦੇ ਨਾਲ ਕਾਂਗਰਸ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਹੋਰ ਕਾਂਗਰਸੀ ਸੀਨੀਅਰ ਲੀਡਰਸ਼ਿਪ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ : 

 ਵਲਟੋਹਾ ਗੁਰਮੀਤ ਸਿੰਘ ਵਲਟੋਹਾ

ਪਿਛਲੇ ਦਿਨੀ ਕਸਬਾ ਗੋਇੰਦਵਾਲ ਸਾਹਿਬ ਦੇ ਕੋਟ ਮੁਹੰਮਦ ਖਾਂ ਵਿਖੇ ਦੋ ਧਿਰਾਂ ਵਿਚਾਲੇ ਹੋਏ ਝਗੜੇ ਨੂੰ ਸੁਲਝਾਉਣ ਗਏ ਸਬ ਇੰਸਪੈਕਟਰ ਚਰਨਜੀਤ ਸਿੰਘ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਵਿਅਕਤੀਆ ਝਗੜੇ ਨੂੰ ਸੁਲਝਾਉਂਦੇ ਹੋਏ ਸਬ ਇੰਸਪੈਕਟਰ ਚਰਨਜੀਤ ਸਿੰਘ ਨੂੰ ਗੋਲੀ ਲੱਗ ਗਈ ਸੀ ਅਤੇ ਉਸਦਾ ਇੱਕ ਹੋਰ ਸਾਥੀ ਜਿਸ ਦੀ ਬਾਂਹ ਟੁੱਟ ਗਈ ਸੀ ਨੂੰ ਜਦੋਂ ਦੋਵਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਜਾਇਆ ਗਿਆ ਤਾਂ ਡਾਕਟਰਾਂ ਵੱਲੋਂ ਸਭ ਇੰਸਪੈਕਟਰ ਚਰਨਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ । ਮੌਜੂਦਾ ਸਰਕਾਰ ਦੀ ਕਾਰਜ ਪ੍ਰਣਾਲੀ ਉੱਤੇ ਵਿਰੋਧੀ ਪਾਰਟੀਆਂ ਵੱਲੋਂ ਕਈ ਤਰ੍ਹਾਂ ਦੇ ਸਵਾਲ ਵੀ ਖੜੇ ਕੀਤੇ ਗਏ ਅਤੇ ਇਹ ਮਾਮਲਾ ਪੂਰੇ ਪੰਜਾਬ ਵਿੱਚ ਅੱਗ ਵਾਂਗ ਫੈਲਿਆ । ਜਿਸ ਨੂੰ ਲੈ ਕੇ ਅੱਜ ਹਲਕਾ ਖੇਮਕਰਨ ਵਿੱਚ ਸਭ ਇੰਸਪੈਕਟਰ ਦੇ ਘਰ ਉਹਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਹੋਰ ਕਾਂਗਰਸੀ ਲੀਡਰਸ਼ਿਪ ਪਹੁੰਚੀ। ਸਬ ਇੰਸਪੈਕਟਰ ਦੇ ਹੋਏ ਕਤਲ ਮਾਮਲੇ ਵਿੱਚ ਸੂਬਾ ਸਰਕਾਰ ਨੂੰ ਘੇਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਜਿਹੀ ਗੁੰਡਾਗਰਦੀ ਅੱਜ ਤੱਕ ਨਹੀਂ ਦੇਖੀ ਹੈ ਉਹਨਾਂ ਕਿਹਾ ਕਿ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਾਲੀ ਪੰਜਾਬ ਪੁਲਿਸ ਅਤੇ ਉਸ ਦੇ ਜਵਾਨ ਹੀ ਸੂਬਾ ਸਰਕਾਰ ਦੀ ਪੁਸ਼ਤ ਅਪਣਾਈ ਵਿੱਚ ਸੁਰੱਖਿਤ ਨਹੀਂ ਹਨ ਤਾਂ ਇਹੋ ਜਿਹੀ ਸਰਕਾਰ ਸਾਡੇ ਲੋਕਾਂ ਲਈ ਲਾਹੇਵੰਦ ਨਹੀਂ ਹੈ ਉਹਨਾਂ ਕਿਹਾ ਕਿ ਮੇਰਾ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਅੰਦਰ ਤੋਂ ਰੋਣਾ ਨਿਕਲ ਰਿਹਾ ਹੈ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਬਣ ਗਏ ਹਨ ਕਿ ਲੋਕ ਘਰੋਂ ਬਾਹਰ ਨਿਕਲਦੇ ਸਮੇਂ ਵੀ ਡਰਨ ਲੱਗੇ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੂਬਾ ਸਰਕਾਰ ਦੀ ਕਾਰਜ ਪ੍ਰਣਾਲੀ ਉੱਪਰ ਸਵਾਲ ਖੜੇ ਕਰਦਿਆਂ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਮੌਜੂਦਾ ਸਰਕਾਰ ਨੂੰ ਅਪੀਲ ਕੀਤੀ ਹੈ ।

Posted By: Gurmeet Singh Valtoha

Latest News

Loading…
Loading the web debug toolbar…
Attempt #