Nazrana Times

ਪੰਜਾਬੀ

ਪਿੰਡ ਛੋਕਰਾਂ ਵਿਖੇ ਗ੍ਰਾਮ ਪੰਚਾਇਤ ਵੱਲੋਂ ਆਜ਼ਾਦੀ ਦਿਵਸ ਮਨਾਇਆ ਗਿਆ

17 Aug, 2026 03:00 AM

ਅੱਪਰਾ 16 ਅਗਸਤ (ਤੀਰਥ ਸਿੰਘ ਮੈਂਗੜ੍ਹਾ)ਪਿੰਡ ਛੋਕਰਾਂ ਵਿਖੇ ਗ੍ਰਾਮ ਪੰਚਾਇਤ ਵੱਲੋਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਅੱਪਰਾ ਚੌਕੀ ਦੇ ਇੰਚਾਰਜ ਸੁਖਵਿੰਦਰ ਪਾਲ ਸੋਢੀ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

ਸਮਾਗਮ ਦੌਰਾਨ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਸ਼ਹੀਦਾਂ ਨੂੰ ਸਨਮਾਨ ਸਹਿਤ ਯਾਦ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਨਗਰ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ। ਗ੍ਰਾਮ ਪੰਚਾਇਤ ਵੱਲੋਂ ਚਾਹ-ਸਮੋਸੇ ਮਠਿਆਈ ਦਾ ਲੰਗਰ ਅਤੁੱਟ ਵਰਤਾਇਆ ਗਿਆ।

ਇਸ ਮੌਕੇ ਸਰਪੰਚ ਕਿਰਪਾਲ ਸਿੰਘ ਪਾਲੀ, ਪੰਚ ਰਣਜੀਤ ਸਿੰਘ ਖਾਲਸਾ, ਪੰਚ ਮਨਜੀਤ ਸਿੰਘ ਖਾਲਸਾ,ਪੰਚ ਮੁਖਤਿਆਰ ਰਾਮ, ਪੰਚ ਜਤਿੰਦਰਜੀਤ ਕੌਰ, ਪੰਚ ਛਿੰਦੋ, ਪੰਚ ਕਿਰਨਜੀਤ ਕੌਰ, ਪੰਚ ਮਨਦੀਪ ਕੌਰ, ਮੈਡਮ ਕੁਲਵੀਰ ਕੌਰ, ਮਾਸਟਰ ਕੁਲਬੀਰ ਸਿੰਘ, ਪ੍ਰਿੰਸੀਪਲ ਗੁਰਜੀਤ ਸਿੰਘ, ਸਰਪੰਚ ਮੋਹਣ ਲਾਲ, ਪਰਮਜੀਤ ਕੌਰ,ਜਗਦੀਸ਼ ਕੌਰ,ਰਾਵੀ ਅਤੇ ਗ੍ਰਾਮ ਪੰਚਾਇਤ ਪਿੰਡ ਛੋਕਰਾਂ ਦੇ ਹੋਰ ਮੈਂਬਰ ਹਾਜ਼ਰ ਸਨ।

ਇਸ ਮੌਕੇ ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਲਾਮ ਕੀਤਾ। ਛੋਟੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਵੀ ਪੇਸ਼ ਕੀਤੇ ਗਏ, ਜਿਸ ਨਾਲ ਸਮਾਗਮ ਵਿੱਚ ਦੇਸ਼ਭਗਤੀ ਦਾ ਜਜ਼ਬਾ ਹੋਰ ਪ੍ਰਬਲ ਹੋ ਗਿਆ।

ਗ੍ਰਾਮ ਪੰਚਾਇਤ ਵੱਲੋਂ ਸਮੂਹ ਨਗਰ ਨਿਵਾਸੀਆਂ ਦਾ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ ਗਿਆ।

Posted By: GURBHEJ SINGH ANANDPURI

Latest News