1984 ਦਾ ਸਿੱਖ ਕਤਲੇਆਂਮ : ਸਾਬਕਾ ਕਾਂਗਰਸੀ MP ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ
- ਰਾਜਨੀਤੀ
- 25 Feb,2025

ਚੰਡੀਗੜ੍ਹ, 25 ਫਰਵਰੀ (ਸੋਧ ਸਿੰਘ ਬਾਜ਼ )
1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਮੰਗਲਵਾਰ ਨੂੰ ਸਾਬਕਾ ਕਾਂਗਰਸੀ ਸੰਸਦ ਮੈਂਬਰ (MP) ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਰਾਊਸ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਦੁਪਹਿਰ 2 ਵਜੇ ਤੋਂ ਬਾਅਦ ਇਹ ਫੈਸਲਾ ਸੁਣਾਇਆ। ਅਦਾਲਤ ਨੇ 21 ਫਰਵਰੀ ਨੂੰ ਸਜ਼ਾ ‘ਤੇ ਆਪਣਾ ਫੈਸਲਾ ਰਾਖਵੀਂ ਰੱਖਿਆ ਸੀ, ਜਿਸ ਤੋਂ ਬਾਅਦ 25 ਫਰਵਰੀ ਨੂੰ ਇਹ ਵੱਡਾ ਐਲਾਨ ਕੀਤਾ ਗਿਆ।
1984 ਦੰਗਿਆਂ ਨਾਲ ਜੁੜਿਆ ਕੇਸ
12 ਫਰਵਰੀ 2024 ਨੂੰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਇਹ ਕੇਸ 1984 ਦੇ ਦੰਗਿਆਂ ਦੌਰਾਨ ਦਿੱਲੀ ਦੇ ਸਰਸਵਤੀ ਵਿਹਾਰ ‘ਚ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤਰੁਣਦੀਪ ਸਿੰਘ ਦੇ ਕਤਲ ਨਾਲ ਸੰਬੰਧਿਤ ਹੈ।
ਪੀੜਤ ਪਰਿਵਾਰ ਨੇ ਕੀਤੀ ਮੌਤ ਦੀ ਸਜ਼ਾ ਦੀ ਮੰਗ
ਸੱਜਣ ਕੁਮਾਰ ਵਿਰੁੱਧ ਮਾਮਲੇ ਵਿੱਚ ਪੀੜਤ ਪਰਿਵਾਰ ਨੇ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ, ਪਰ ਵਿਸ਼ੇਸ਼ ਅਦਾਲਤ ਨੇ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ।
ਇਸ ਫੈਸਲੇ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਤ ਹੋਰ ਮਾਮਲਿਆਂ ‘ਤੇ ਵੀ ਪ੍ਰਭਾਵ ਪਾਉਣ ਵਾਲਾ ਕਰਾਰ ਦਿੱਤਾ ਜਾ ਰਿਹਾ ਹੈ। ਉਹ ਦੰਗੇ, ਜਿਨ੍ਹਾਂ ਵਿੱਚ ਦਿੱਲੀ ਅਤੇ ਹੋਰ ਕਈ ਸਥਾਨਾਂ ‘ਤੇ ਹਜ਼ਾਰਾਂ ਸਿੱਖਾਂ ਦੀ ਹਤਿਆ ਕੀਤੀ ਗਈ ਸੀ, ਅਜੇ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ।
Posted By:

Leave a Reply