ਭਾਰਤੀ ਜਨਤਾ ਪਾਰਟੀ ਦੇ ਸ਼ਾਸਿਤ ਰਾਜਾਂ 'ਚ 65 ਪੇਪਰ ਹੋਏ ਲੀਕ ਕੇਂਦਰ ਸਰਕਾਰ ਨੇ ਕੀ ਕਾਰਵਾਈ ਕੀਤੀ.? : ਮੁੱਖ ਮੰਤਰੀ ਭਗਵੰਤ ਮਾਨ

ਭਾਰਤੀ ਜਨਤਾ ਪਾਰਟੀ ਦੇ ਸ਼ਾਸਿਤ ਰਾਜਾਂ 'ਚ 65 ਪੇਪਰ ਹੋਏ ਲੀਕ ਕੇਂਦਰ ਸਰਕਾਰ ਨੇ ਕੀ ਕਾਰਵਾਈ ਕੀਤੀ.? : ਮੁੱਖ ਮੰਤਰੀ ਭਗਵੰਤ ਮਾਨ

ਕੇਂਦਰ ਸਰਕਾਰ ਨੂੰ ਅਨੁਸ਼ਾਸਨਿਕ ਪ੍ਰਣਾਲੀ ਨੂੰ ਕਰੇ ਸੁਧਾਰ ਅਤੇ ਵਿਦਿਆਰਥੀਆਂ ਨੂੰ ਹੋਰ ਜਾਨਾਂ ਗੁਆਉਣ ਲਈ ਨਾ ਹੋਣਾ ਪਵੇ ਮਜਬੂਰ : ਸਪੀਕਰ ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ 3 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਨੀਟ ਪ੍ਰੀਖਿਆ ਲੀਕ ਤੋਂ ਬਾਅਦ ਜਾਨ ਗੁਆਉਣ ਵਾਲੇ ਬੱਚਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਪੀਕਰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣਾ ਸਿਸਟਮ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ ਤਾਂ ਜੋ ਬੱਚਿਆਂ ਨੂੰ ਇਸ ਤਰ੍ਹਾਂ ਜਾਨ ਨਾ ਗੁਆਉਣੀ ਪਵੇ। ਵਿੱਤ ਮੰਤਰੀ ਹਰਪਾਲ ਚੀਮਾ ਨੇ ਦੇਸ਼ ਭਰ ਵਿੱਚ ਨੀਟ ਅਤੇ ਹੋਰ ਪ੍ਰੀਖਿਆਵਾਂ ਦੇ ਲੀਕ ਹੋਣ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਬਲ ਪ੍ਰਯੋਗ ਕਰਨ ਦੇ ਖਿਲਾਫ ਨਿੰਦਾ ਪ੍ਰਸਤਾਵ ਪੇਸ਼ ਕੀਤਾ। ਚੀਮਾ ਨੇ ਕਿਹਾ ਕਿ 2014 ਤੋਂ ਹੁਣ ਤੱਕ ਲਗਭਗ 70 ਪ੍ਰੀਖਿਆਵਾਂ ਲੀਕ ਹੋ ਚੁੱਕੀਆਂ ਹਨ। ਬੱਚਿਆਂ ਦਾ ਭਵਿੱਖ ਵੇਚਿਆ ਜਾ ਰਿਹਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪੰਜ ਹਜ਼ਾਰ ਅਧਿਆਪਕਾਂ ਦੀ ਤਰੱਕੀ ਅਗਸਤ ਮਹੀਨੇ ਵਿੱਚ ਹੋਵੇਗੀ। ਪਿਛਲੇ ਕਾਫੀ ਸਮੇਂ ਬਾਅਦ ਇਹ ਤਰੱਕੀ ਹੋਵੇਗੀ। ਨਾਲ ਹੀ ਅਸੀਂ ਨਵੀਂ ਭਰਤੀ ਕਰ ਰਹੇ ਹਾਂ। ਖਾਸ ਗੱਲ ਇਹ ਹੈ ਕਿ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਫਾਰਮੇਸੀ ਪੇਪਰ ਲੀਕ ਨੂੰ ਲੈ ਕੇ ਹੰਗਾਮਾ ਹੋ ਗਿਆ।
ਕਾਂਗਰਸੀ ਵਿਧਾਇਕਾਂ ਨੇ ਫਾਰਮੇਸੀ ਨਕਲ ਮਾਮਲੇ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਅਸਤੀਫ਼ੇ ਦੀ ਮੰਗ ਕੀਤੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਪੇਪਰ ਲੀਕ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ। ਕਾਂਗਰਸੀ ਵਿਧਾਇਕ ਕਾਲੇ ਪਰਨੇ ਪਹਿਨ ਕੇ ਸਦਨ ਵਿੱਚ ਪਹੁੰਚੇ। ਸਪੀਕਰ ਨੇ ਖੜ੍ਹੇ ਹੋ ਕੇ ਕਾਂਗਰਸੀ ਵਿਧਾਇਕਾਂ ਨੂੰ ਸਮਝਾਇਆ। ਇਸ ਦੇ ਬਾਵਜੂਦ ਕਾਂਗਰਸੀ ਵਿਧਾਇਕਾਂ ਦਾ ਪ੍ਰਦਰਸ਼ਨ ਜਾਰੀ ਰਿਹਾ। ਸਪੀਕਰ ਨੇ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ। ਜਿਸ ਤੋਂ ਬਾਅਦ ਸਦਨ ਨੂੰ 12:30 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਕਾਰਵਾਈ ਦੁਬਾਰਾ ਸ਼ੁਰੂ ਹੋਣ 'ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਦੇ ਇੰਨੇ ਸੀਨੀਅਰ ਵਿਧਾਇਕ ਹਨ ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਵਿਭਾਗ ਦਾ ਮੰਤਰੀ ਕੌਣ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਤਰ੍ਹਾਂ ਦੇ ਵਿਵਹਾਰ ਲਈ ਕਾਂਗਰਸੀ ਵਿਧਾਇਕਾਂ ਨੂੰ ਸਮਝਾਇਆ ਜਾਵੇ।

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.