Nazrana Times

ਪੰਜਾਬੀ

ਕੁਲਦੀਪ ਮਾਣਕ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਕਪੂਰਥਲਾ ਬਲਾਕ ਐੱਸ.ਸੀ. ਸੈੱਲ ਦੇ ਵਾਈਸ ਚੇਅਰਮੈਨ ਨਿਯੁਕਤ

14 Sep, 2026 05:38 PM

ਕਪੂਰਥਲਾ 14 ਸਿਤੰਬਰ ਗੌਰਵ ਮੜੀਆ 
ਜ਼ਿਲ੍ਹਾ ਕਾਂਗਰਸ ਕਮੇਟੀ ਦੇ ਐੱਸ.ਸੀ. ਸੈੱਲ ਵੱਲੋਂ ਕੁਲਦੀਪ ਮਾਣਕ ਨੂੰ ਕਪੂਰਥਲਾ ਬਲਾਕ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ਉਪਰੰਤ ਕੁਲਦੀਪ ਮਾਣਕ ਨੇ ਪਾਰਟੀ ਹਾਈਕਮਾਂਡ ਅਤੇ ਸਮੂਹ ਆਗੂਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜਤਾਏ ਗਏ ਭਰੋਸੇ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ।
ਕੁਲਦੀਪ ਮਾਣਕ ਨੇ ਇਸ ਜ਼ਿੰਮੇਵਾਰੀ ਲਈ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐੱਸ.ਸੀ. ਸੈੱਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਚੇਅਰਮੈਨ ਚਰਨਜੀਤ ਹੰਸ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।


ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਉਹ ਪੂਰੀ ਸ਼ਿੱਦਤ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਐੱਸ.ਸੀ. ਸਮਾਜ ਨਾਲ ਸਬੰਧਤ ਲੋਕਾਂ ਦੀਆਂ ਸਮੱਸਿਆਵਾਂ ਅਤੇ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਦੇ ਨਾਲ-ਨਾਲ ਸਮਾਜ ਦੇ ਭਲੇ ਅਤੇ ਹਿੱਤ ਲਈ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਉਪਰਾਲੇ ਕੀਤੇ ਜਾਣਗੇ।
ਕੁਲਦੀਪ ਮਾਣਕ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਲਈ ਸਿਰਫ਼ ਅਹੁਦਾ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨ ਦਾ ਇੱਕ ਹੋਰ ਮੌਕਾ ਹੈ। ਉਹ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ।

Posted By: Gaurav Maria

Latest News