Nazrana Times

ਪੰਜਾਬੀ

ਗੁਰਦੁਆਰਾ ਬਾਬਾ ਦੀਪ ਸਿੰਘ, ਸੰਤਾ ਤੋਨੀਓ , ਪੁਰਤਗਾਲ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 27 ਤੋਂ 29 ਨਵੰਬਰ ਤੱਕ

25 Nov, 2026 01:13 AM

ਸੰਤਾ ਤੋਨੀਓ , ਨਜ਼ਰਾਨਾ ਟਾਈਮਜ਼

ਪੁਰਤਗਾਲ ਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ, ਸੰਤਾਂ ਤੋਨੀਓ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ 27 ਤੋਂ 29 ਨਵੰਬਰ ਤੱਕ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਗੁਰਲਾਲ ਸਿੰਘ ਗੁਰੀ ਨੇ ਦੱਸਿਆ ਕਿ 27 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਜਾਣਗੇ ਅਤੇ 29 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।
ਇਸ ਉਪਰੰਤ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ ਅਤੇ ਕਥਾਵਾਚਕ ਜਥੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਵਿਸ਼ੇਸ਼ ਤੌਰ ਤੇ ਭਾਈ ਨਿਰਮਲ ਸਿੰਘ ਚੋਹਲਾ ਦੇ ਸਾਥੀ ਭਾਈ ਸੁਲੱਖਣ ਸਿੰਘ ਕੰਗ ਅਤੇ ਸਾਥੀ ਅਸਲੀ ਜਾਗੋ ਵਾਲਾ ਜੱਥਾ ਯੂ ਕੇ ਤੋਂ ਪਹੁੰਚ ਰਹੇ ਹਨ 
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਗੁਰਲਾਲ ਸਿੰਘ ਗੁਰੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ।

Latest News