ਨੌਜਵਾਨਾਂ ਨੂੰ ਮਾਂ ਖੇਡ ਕਬੱਡੀ ਨਾਲ ਜੋੜਨਾ ਅਤੇ ਨਸ਼ਿਆਂ ਤੋਂ ਦੂਰ ਰੱਖਣਾ ਸਮੇਂ ਦੀ ਮੁੱਖ ਲੋੜ ਹੈ-ਐਡਵੋਕੇਟ ਚੰਦੀ
ਸੰਤ ਬਾਬਾ ਜਗਤ ਸਿੰਘ ਜੀ ਦਮਦਮਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 19ਵੇਂ ਕਬੱਡੀ ਕੱਪ ਐਡਵੋਕੇਟ ਚੰਦੀ ਕੀਤੀ ਸ਼ਿਰਕਤ
ਕਪੂਰਥਲਾ 5 ਅਕਤੂਬਰ ਗੌਰਵ ਮੜੀਆ
ਸੰਤ ਬਾਬਾ ਜਗਤ ਸਿੰਘ ਜੀ ਦਮਦਮਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸੰਤ ਬਾਬਾ ਜਗਤ ਸਿੰਘ ਜੀ ਸਪੋਰਟਸ ਕਲੱਬ,ਗੁਰਦੁਆਰਾ ਪ੍ਰਬੰਧਕ ਕਮੇਟੀ,ਸਮੂਹ ਸੰਗਤ ਅਤੇ ਗ੍ਰਾਮ ਪੰਚਾਇਤ ਪਿੰਡ ਭਗਤਪੁਰ (ਦੰਦੂਪੁਰ) ਵਲੋਂ ਸਲਾਨਾ ਜੋੜ ਮੇਲੇ ਤੇ ਆਯੋਜਿਤ 19ਵਾਂ ਕਬੱਡੀ ਕੱਪ ਦੇ ਮੌਕੇ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾਅਫਜ਼ਾਈ ਕੀਤੀ।ਇਸ ਟੂਰਨਾਮੈਂਟ ਵਿੱਚ ਵੱਡੀ ਗਿਣਤੀ ਟੀਮਾਂ ਨੇ ਹਿੱਸਾ ਲਿਆ।ਇਸ ਮੌਕੇ ਐਡਵੋਕੇਟ ਚੰਦੀ ਨੇ ਕਿਹਾ ਕਿ ਪੰਜਾਬ ਚ ਖੇਡ ਕਬੱਡੀ ਨੂੰ ਬੱਚੇ ਤੋਂ ਲੈ ਕੇ ਬਜ਼ੁਰਗਾਂ ਤੱਕ ਬਹੁਤ ਪਿਆਰ ਕਰਦੇ ਹਨ ਤੇ ਪੰਜਾਬ ਚ ਬਹੁਤ ਨਾਮੀ ਖਿਡਾਰੀ ਵੀ ਹੋਏ ਜਿਨ੍ਹਾਂ ਦਾ ਨਾਮ ਬੋਲਦਾ ਹੈ। ਕਬੱਡੀ ਨੂੰ ਪੰਜਾਬ ਦੀ ਮਾਂ ਖੇਡ ਕਿਹਾ ਜਾਂਦਾ ਹੈ। ਪੰਜਾਬ ਵਿਚ ਦੋ ਤਰ੍ਹਾਂ ਦੀ ਕਬੱਡੀ ਖੇਡੀ ਜਾਂਦੀ ਹੈ ਪੰਜਾਬ ਸਟਾਈਲ ਤੇ ਨੈਸ਼ਨਲ ਸਟਾਈਲ।ਉਨ੍ਹਾਂਨੇ ਕਿਹਾ ਕਿ ਇਸ ਖੇਡ ਨੂੰ ਮੁੰਡੇ ਤੇ ਕੁੜੀਆਂ ਦੋਵੇਂ ਹੀ ਬੜੇ ਉਤਸ਼ਾਹ ਨਾਲ ਖੇਡਦੇ ਹਨ।
ਐਡਵੋਕੇਟ ਚੰਦੀ ਨੇ ਕਿਹਾ ਕਿ ਪੰਜਾਬੀ ਹਮੇਸ਼ਾਂ ਤੋਂ ਹੀ ਖੇਡਾਂ ਦੇ ਖੇਤਰ ਚ ਵੱਡੀਆਂ ਮੱਲਾਂ ਮਾਰਦੇ ਆਏ ਹਨ।ਦੁਨੀਆਂ ਦੀਆਂ ਵੱਡੀਆਂ ਖੇਡਾਂ ਚ ਪੰਜਾਬੀਆਂ ਦੇ ਨਾਮ ਕਈ ਰਿਕਾਰਡ ਵੀ ਹਨ ਪਰ ਪੰਜਾਬੀਆਂ ਦਾ ਮੁੱਢ ਤੋਂ ਹੀ ਜੋਸ਼ ਤੇ ਜ਼ੋਰ ਵਾਲੀਆਂ ਖੇਡਾਂ ਵੱਲ ਖਾਸ ਰੁਝੇਵੇਂ ਰਿਹਾ ਹੈ।ਜਿੰਨ੍ਹਾਂ ਚ ਕੁਸ਼ਤੀ ਅਤੇ ਕਬੱਡੀ ਦੋ ਅਹਿਮ ਖੇਡਾਂ ਰਹੀਆਂ ਹਨ।ਇਹਨਾਂ ਚੋਂ ਕਬੱਡੀ ਖੇਡ ਅੱਜ ਪੰਜਾਬੀਆਂ ਵੱਲੋਂ ਪੂਰੀ ਦੁਨੀਆਂ ਚ ਖੇਡੀ ਜਾ ਰਹੀ ਹੈ।ਪੰਜਾਬ ਦੀ ਮਾਂ ਖੇਡ ਕਬੱਡੀ ਜਿਹੜੀ ਪੰਜਾਬੀਆਂ ਦੇ ਰਗ ਰਗ ਚ ਦੌੜਦੀ ਹੈ।ਕਬੱਡੀ ਖੇਡ ਪਿੰਡਾਂ ਦੇ ਮੈਦਾਨਾਂ ਤੋਂ ਲੈ ਕੇ ਅੱਜ ਦੁਨੀਆਂ ਦੇ ਵੱਡੇ ਵੱਡੇ ਮੈਦਾਨਾਂ ਚ ਖੇਡੀ ਜਾਂਦੀ ਹੈ।ਉਨ੍ਹਾਂਨੇ ਕਿਹਾ ਕਿ ਖੇਡਾਂ ਮਾਨਸਿਕ ਅਤੇ ਸਰੀਰਕ ਤੌਰ ਤੇ ਤੰਦਰੁਸਤ ਬਣਾਉਂਦੀਆਂ ਹਨ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਨੂੰ ਮਾਂ ਖੇਡ ਕਬੱਡੀ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਮੇਂ ਦੀ ਮੁੱਖ ਲੋੜ ਹੈ।ਉਨ੍ਹਾਂਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਬਚਾ ਕੇ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਨਾਲ ਜੋੜਨਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਗਭਗ 1,250 ਕਰੋੜ ਰੁਪਏ ਦੀ ਲਾਗਤ ਨਾਲ 3,100 ਤੋਂ ਵੱਧ ਮਾਡਲ ਪਲੇਅ ਗਰਾਊਂਡ ਤਿਆਰ ਕਰਨ ਦੀ ਯੋਜਨਾ ਤੇ ਕੰਮ ਕੀਤਾ ਜਾ ਰਿਹਾ ਹੈ।ਇਨ੍ਹਾਂ ਵਿੱਚੋਂ ਵੱਡੀ ਗਿਣਤੀ ਵਿੱਚ ਖੇਡ ਮੈਦਾਨ ਤਿਆਰ ਕਰ ਕੇ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬਾਕੀ ਪਲੇਅ ਗਰਾਊਂਡ ਵੀ ਮੁਕੰਮਲ ਹੋਣ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਪਿੰਡਾਂ ਵਿੱਚ ਹੀ ਖੇਡ ਅਭਿਆਸ ਕਰਨ ਲਈ ਉੱਚ ਪੱਧਰੀ ਮੌਕੇ ਪ੍ਰਾਪਤ ਹੋਣਗੇ।ਇਸ ਮੌਕੇ ਤੇ ਪ੍ਰਬੰਧਕਾਂ ਵੱਲੋਂ ਆਪ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
Posted By: Gaurav Maria