ਨਿਰਮਲ ਸਿੰਘ ਨਾਹਰ ਭਾਜਪਾ ਜ਼ਿਲ੍ਹਾ ਕਪੂਰਥਲਾ ਦੇ ਜਨਰਲ ਸਕੱਤਰ ਨਿਯੁਕਤ
ਕਪੂਰਥਲਾ, 17 ਅਕਤੂਬਰ, ਗੌਰਵ ਮੜੀਆ
ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਜਥੇਬੰਦਕ ਨਿਯੁਕਤੀਆਂ ਦੀ ਲੜੀ ਤਹਿਤ ਸ੍ਰੀ ਨਿਰਮਲ ਸਿੰਘ ਨਾਹਰ ਨੂੰ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਕਪੂਰਥਲਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਜ਼ਿਲ੍ਹਾ ਪ੍ਰਧਾਨ ਸ੍ਰੀ ਚੇਤਨ ਸੂਰੀ ਵੱਲੋਂ ਕੀਤੀ ਗਈ।
ਨਿਰਮਲ ਸਿੰਘ ਨਾਹਰ ਨੂੰ ਜ਼ਿਲ੍ਹਾ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੇ ਜਾਣ ਨਾਲ ਪਾਰਟੀ ਦੇ ਜ਼ਿਲ੍ਹਾ ਪੱਧਰੀ ਸੰਗਠਨ ਵਿੱਚ ਉਨ੍ਹਾਂ ਦੀ ਭੂਮਿਕਾ ਅਹਿਮ ਰਹੇਗੀ। ਜਨਰਲ ਸਕੱਤਰ ਵਜੋਂ ਉਨ੍ਹਾਂ ਤੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ, ਵਰਕਰਾਂ ਨਾਲ ਤਾਲਮੇਲ ਬਣਾਈ ਰੱਖਣ ਅਤੇ ਪਾਰਟੀ ਦੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਯੋਗਦਾਨ ਪਾਉਣ ਦੀ ਉਮੀਦ ਕੀਤੀ ਜਾਂਦੀ ਹੈ।
ਇਸ ਨਿਯੁਕਤੀ ਸਬੰਧੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਚੇਤਨ ਸੂਰੀ ਵੱਲੋਂ ਨਿਰਮਲ ਸਿੰਘ ਨਾਹਰ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਨੂੰ ਜਿਲਾ ਕਪੂਰਥਲਾ ਚ ਹੋਰ ਬਲ ਮਿਲੇਗਾ ਕਿਉਂਕਿ ਨਾਹਰ ਨੂੰ ਐੱਸ ਸੀ ਮੋਰਚਾ ਚ ਵੀ ਉੱਚ ਓਹਦਾ ਪ੍ਰਾਪਤ ਹੈ ਤੇ ਪਾਰਟੀ ਲਈ ਕਈ ਵਰ੍ਹਿਆਂ ਤੋਂ ਦਿਨਰਾਤ ਨਿਸ਼ਕਾਮ ਸੇਵਾ ਕਰ ਰਹੇ ਹਨ
Posted By: Gaurav Maria