ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਕਾਰਵਾਈ ਸਿਆਸਤ ਤੋਂ ਪ੍ਰੇਰਿਤ, ਅਕਾਲੀ ਦਲ ਕਦੇ ਵੀ ਬੇਅਦਬੀ ਦੇ ਮੁੱਦੇ 'ਤੇ ਰਾਜਨੀਤੀ ਨਹੀਂ ਕਰਦਾ: ਬੀਬਾ ਰਮਨਦੀਪ ਕੌਰ ਸ਼ੇਰੋਂ

ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਕਾਰਵਾਈ ਸਿਆਸਤ ਤੋਂ ਪ੍ਰੇਰਿਤ, ਅਕਾਲੀ ਦਲ ਕਦੇ ਵੀ ਬੇਅਦਬੀ ਦੇ ਮੁੱਦੇ 'ਤੇ ਰਾਜਨੀਤੀ ਨਹੀਂ ਕਰਦਾ: ਬੀਬਾ ਰਮਨਦੀਪ ਕੌਰ ਸ਼ੇਰੋਂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,18 ਜੁਲਾਈ
ਪੰਜਾਬ ਦੀ ਰਾਜਨੀਤੀ ਵਿੱਚ ਬੇਅਦਬੀ ਦਾ ਮੁੱਦਾ ਲੰਬੇ ਸਮੇਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।ਇਸੇ ਸਿਲਸਿਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੋਮਵਾਰ ਨੂੰ ਐਸ.ਆਈ.ਟੀ.ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਸ ਮਾਮਲੇ 'ਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਕੀਤੀ ਜਾ ਰਹੀ ਇਹ ਕਾਰਵਾਈ ਸਿਆਸਤ ਤੋਂ ਪ੍ਰੇਰਿਤ ਹੈ।ਉਨ੍ਹਾਂ ਕਿਹਾ ਕਿ ਬੇਅਦਬੀ ਦੇ ਸੰਵੇਦਨਸ਼ੀਲ ਮਾਮਲੇ 'ਤੇ ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਸਿਆਸਤ ਕੀਤੀ ਜਾ ਰਹੀ ਹੈ।
ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਸ ਮਾਮਲੇ ਵਿੱਚ ਹਮੇਸ਼ਾ ਆਪਣਾ ਪੱਖ ਜਨਤਾ ਅਤੇ ਹਰ ਕਾਨੂੰਨੀ ਮੰਚ 'ਤੇ ਸਪੱਸ਼ਟ ਤੌਰ 'ਤੇ ਰੱਖਿਆ ਹੈ।ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਪੰਜਾਬ ਸਰਕਾਰ ਬੇਅਦਬੀ ਦੇ ਮੁੱਦੇ ਨੂੰ ਇਨਸਾਫ਼ ਦੀ ਬਜਾਏ ਸਿਆਸੀ ਲਾਭ ਲਈ ਵਰਤ ਰਹੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਐਸ.ਆਈ.ਟੀ. ਅੱਗੇ ਪੇਸ਼ ਹੋ ਕੇ ਆਪਣਾ ਪੱਖ ਪੂਰੀ ਤਰ੍ਹਾਂ ਰੱਖਣਗੇ,ਕਿਉਂਕਿ ਸ਼੍ਰੋਮਣੀ ਅਕਾਲੀ ਦਲ ਬੇਅਦਬੀ ਵਰਗੇ ਅਤਿ ਸੰਵੇਦਨਸ਼ੀਲ ਮਾਮਲੇ 'ਤੇ ਕਦੇ ਵੀ ਸਿਆਸਤ ਕਰਨ ਵਿੱਚ ਵਿਸ਼ਵਾਸ ਨਹੀਂ ਰੱਖਦਾ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.