119 ਭਾਰਤੀਆਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਪੁੱਜੇਗਾ ਅਮਰੀਕੀ ਜਹਾਜ਼, ਪੰਜਾਬ ਦੇ 67, ਹਰਿਆਣਾ ਦੇ 33 ਨੌਜਵਾਨ ਸ਼ਾਮਲ
- ਅੰਤਰਰਾਸ਼ਟਰੀ
- 15 Feb,2025

ਅੰਮ੍ਰਿਤਸਰ-15 ਫਰਵਰੀ ਨਜ਼ਰਾਨਾ ਟਾਈਮਜ਼ ਬਿਊਰੋ
ਅਮਰੀਕਾ 2 ਹੋਰ ਜਹਾਜ਼ਾਂ 'ਚ ਗੈਰ-ਕਾਨੂੰਨੀ ਤਰੀਕੇ ਨਾਲ ਆਏ ਭਾਰਤੀਆਂ ਨੂੰ ਵਾਪਸ ਭਾਰਤ ਭੇਜ ਰਿਹਾ ਹੈ। ਇਨ੍ਹਾਂ ਵਿੱਚੋਂ ਇੱਕ ਜਹਾਜ਼ 119 ਭਾਰਤੀਆਂ ਨੂੰ ਲੈ ਕੇ ਅੱਜ (15 ਫਰਵਰੀ) ਰਾਤ ਕਰੀਬ 10.15 ਵਜੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰੇਗਾ। ਇਨ੍ਹਾਂ ਵਿੱਚ ਪੰਜਾਬ ਦੇ 67 ਅਤੇ ਹਰਿਆਣਾ ਦੇ 33 ਲੋਕ ਸ਼ਾਮਲ ਹਨ। ਦੂਜਾ ਜਹਾਜ਼ 16 ਫਰਵਰੀ ਨੂੰ ਇੱਥੇ ਹੀ ਉਤਰੇਗਾ। ਇਹ ਜਾਣਕਾਰੀ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ।
ਹਾਲਾਂਕਿ ਅੰਮ੍ਰਿਤਸਰ ਹਵਾਈ ਅੱਡੇ ਦੇ ਅਧਿਕਾਰੀਆਂ ਜਾਂ ਕਿਸੇ ਕੇਂਦਰ ਸਰਕਾਰ ਦੀ ਏਜੰਸੀ ਵੱਲੋਂ ਇਸ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਪਿਛਲੀ ਫਲਾਈਟ ਨੂੰ ਲੈ ਕੇ ਵੀ ਕਈ ਤਰ੍ਹਾਂ ਦੀਆਂ ਜਾਣਕਾਰੀਆਂ ਸਾਹਮਣੇ ਆਈਆਂ ਸਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 5 ਫਰਵਰੀ ਨੂੰ ਅਮਰੀਕੀ ਹਵਾਈ ਸੈਨਾ ਦੇ ਜਹਾਜ਼ ਗਲੋਬਮਾਸਟਰ ਰਾਹੀਂ 104 ਭਾਰਤੀਆਂ ਨੂੰ ਅੰਮ੍ਰਿਤਸਰ ਲਿਆਂਦਾ ਗਿਆ ਸੀ। ਇਨ੍ਹਾਂ ਲੋਕਾਂ ਨੂੰ ਹੱਥਾਂ ਵਿੱਚ ਹਥਕੜੀਆਂ ਅਤੇ ਲੱਤਾਂ ਵਿੱਚ ਬੇੜੀਆਂ ਬੰਨ੍ਹ ਕੇ ਲਿਆਂਦਾ ਗਿਆ ਸੀ। ਇਸ ਵਾਰ ਭਾਰਤੀਆਂ ਨੂੰ ਕਿਵੇਂ ਡਿਪੋਰਟ ਕੀਤਾ ਜਾਵੇਗਾ, ਕੀ ਉਨ੍ਹਾਂ ਨੂੰ ਹੱਥਕੜੀਆਂ ਅਤੇ ਬੇੜੀਆਂ ਪਾ ਕੇ ਵਾਪਸ ਭੇਜਿਆ ਜਾਵੇਗਾ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
Posted By:

Leave a Reply