ਈ.ਟੀ.ਓ. ਵੱਲੋਂ ਪਿੰਡ ਤਰਸਿੱਕਾ ਅਤੇ ਰਸੂਲਪੁਰ ਖੁਰਦ ਵਿਖੇ ਲੋਕ ਮਿਲਣੀ ਪ੍ਰੋਗਰਾਮ:
- ਰਾਜਨੀਤੀ
- 04 Jul, 2026 05:05 PM (Asia/Kolkata)
ਪੰਜਾਬ ਸਰਕਾਰ ਨੇ ਆਪਣੀਆਂ ਚੋਣ ਗਾਰੰਟੀਆਂ ਪੂਰੀਆਂ ਕੀਤੀਆਂ, ਲੋਕ ਮੁੜ ਆਮ ਆਦਮੀ ਪਾਰਟੀ 'ਤੇ ਭਰੋਸਾ ਜਤਾਉਣਗੇ: ਹਰਭਜਨ ਸਿੰਘ ਈ.ਟੀ.ਓ.
ਟਾਂਗਰਾ - ਸੁਰਜੀਤ ਸਿੰਘ ਖਾਲਸਾ
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਤਰਸਿਕਾ ਅਤੇ ਰਸੂਲਪੁਰ ਖੁਰਦ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਏ ਗਏ। ਇਸ ਦੌਰਾਨ ਉਨ੍ਹਾਂ ਨੇ ਇਲਾਕਾ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਮੌਕੇ 'ਤੇ ਮੌਜੂਦ ਸਬੰਧਤ ਅਧਿਕਾਰੀਆਂ ਨੂੰ ਯੋਗ ਅਤੇ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਭਰਵੇਂ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਅਤੇ ਚੋਣ ਗਾਰੰਟੀਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਦੇ ਆਧਾਰ 'ਤੇ ਸੂਬੇ ਦੇ ਲੋਕ ਇੱਕ ਵਾਰ ਫਿਰ ਆਮ ਆਦਮੀ ਪਾਰਟੀ 'ਤੇ ਭਰੋਸਾ ਪ੍ਰਗਟ ਕਰਨਗੇ। ਉਨ੍ਹਾਂ ਕਿਹਾ ਕਿ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਪੰਜਾਬ ਦੀਆਂ ਮਹਿਲਾਵਾਂ ਨੂੰ ਦਿੱਤੀ ਜਾ ਰਹੀ ਸਨਮਾਨ ਰਾਸ਼ੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੇ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਵੱਲ ਇੱਕ ਇਤਿਹਾਸਕ ਕਦਮ ਹੈ ਅਤੇ ਇਸ ਨਾਲ ਸੂਬੇ ਦੀਆਂ ਲੱਖਾਂ ਔਰਤਾਂ ਨੂੰ ਸਿੱਧਾ ਲਾਭ ਮਿਲੇਗਾ।
ਕਾਂਗਰਸ ਪਾਰਟੀ ਬਾਰੇ ਗੱਲ ਕਰਦਿਆਂ ਸ੍ਰੀ ਈ.ਟੀ.ਓ. ਨੇ ਕਿਹਾ ਕਿ ਕਾਂਗਰਸੀ ਆਗੂ ਆਪਸੀ ਖਿੱਚੋਤਾਣ ਅਤੇ ਚੌਧਰ ਦੀ ਲੜਾਈ ਵਿੱਚ ਹੀ ਉਲਝੇ ਹੋਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਲਈ ਨਾ ਤਾਂ ਪੰਜਾਬ ਦੇ ਵਿਕਾਸ ਦੀ ਕੋਈ ਸਪੱਸ਼ਟ ਦਿਸ਼ਾ ਹੈ ਅਤੇ ਨਾ ਹੀ ਲੋਕਾਂ ਦੇ ਮੁੱਦਿਆਂ ਦੀ ਕੋਈ ਅਹਿਮੀਅਤ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੋਈ ਰੋਡਮੈਪ ਜਾਂ ਦੂਰਅੰਦੇਸ਼ੀ ਨਹੀਂ ਹੈ ਅਤੇ ਉਹ ਸਿਰਫ਼ ਆਪਣੇ ਨਿੱਜੀ ਹਿੱਤਾਂ ਨੂੰ ਤਰਜੀਹ ਦਿੰਦੇ ਹਨ। ਇਸ ਦੇ ਉਲਟ ਆਮ ਆਦਮੀ ਪਾਰਟੀ ਇੱਕ ਆਮ ਲੋਕਾਂ ਦੀ ਪਾਰਟੀ ਹੈ, ਜਿਸ ਦੀ ਸਰਕਾਰ ਹਰ ਵਰਗ ਦੀ ਭਲਾਈ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸ ਨੂੰ ਆਪਣੀ ਸਭ ਤੋਂ ਵੱਡੀ ਤਰਜੀਹ ਮੰਨ ਕੇ ਕੰਮ ਕਰ ਰਹੀ ਹੈ। ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵੱਡੀ ਸਰਪੰਚ ਜਗਦੀਪ ਸਿੰਘ ਤਰਸਿਕਾ, ਬਲਰਾਜ ਸਿੰਘ, ਸਰਪੰਚ ਜਰਮਨਜੀਤ ਸਿੰਘ, ਸਰਪੰਚ ਗੁਰਮੁਖ ਸਿੰਘ ਸਰਜਾ, ਵਿਸ਼ਾਲ ਸ਼ਰਮਾ , ਦਿਲਬਾਗ ਸਿੰਘ , ਬਲਵੰਤ ਸਿੰਘ, ਨਿਰਵੈਰ ਸਿੰਘ , ਰਮੇਸ਼ ਅਵਸਥੀ ਅਤੇ ਪਾਰਟੀ ਆਗੂ ਤੇ ਹੋਰ ਮੋਹਤਬਰ ਮੌਜੂਦ ਸਨ।
Leave a Reply