Nazrana Times

ਪੰਜਾਬੀ

ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ-ਦਲਜੀਤ ਰਾਜੂ

31 Oct, 2026 08:04 PM

ਚਾਰੋ ਹਲਕਿਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪ ਜ਼ਿਲ੍ਹਾ ਪ੍ਰਧਾਨ ਦਲਜੀਤ ਰਾਜੂ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਕਪੂਰਥਲਾ 31 ਅਕਤੂਬਰ ਗੌਰਵ ਮੜੀਆ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਦੇ ਤਹਿਤ ਆਪ ਆਗੂਆਂ ਦੇ ਵਲੋਂ ਲੋਕ ਭਲਾਈ ਦੇ ਕਾਰਜਾਂ ਨੂੰ ਆਖਰੀ ਪੰਕਤੀ ਵਿਚ ਖੜੇ ਲੋਕਾਂ ਤੱਕ ਪਹੁੰਚਾਉਣ ਤੇ ਜ਼ਮੀਨੀ ਪੱਧਰ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਇਲਾਕੇ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ ਦੇ ਤਹਿਤ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਨੇ ਡਿਪਟੀਕਮਿਸ਼ਨਰ ਕਪੂਰਥਲਾ ਅਕਾਸ਼ ਬੰਸਲ ਨਾਲ ਮੁਲਾਕਾਤ ਕੀਤੀ।ਇਸ ਮੌਕੇ ਤੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ ਰੰਗਾ ਵੀ ਮਜੂਦ ਸਨ।ਇਸ ਮੁਲਾਕਾਤ ਦੇ ਦੌਰਾਨ ਕਪੂਰਥਲਾ ਦੇ ਚਾਰੋ ਵਿਧਾਨਸਭਾ ਹਲਕਿਆਂ ਦੇ ਵਿਕਾਸ ਕਾਰਜਾਂ,ਲੋਕਾਂ ਦੀਆਂ ਸਮੱਸਿਆਵਾਂ ਲਈ ਵਰਕਰਾਂ ਦੀ ਗੱਲ ਸੁਣਨ ਤੇ ਉਨ੍ਹਾਂਨੂੰ ਸ਼ਮੇ ਤੇ ਹੱਲ ਕਰਨ ਲਈ ਡਿਪਟੀ ਕਮਿਸ਼ਨ ਨੂੰ ਅਪੀਲ ਕੀਤੀ ਗਈ।ਇਸ ਮੌਕੇ ਚਾਰੋ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ ਗਈ ਅਤੇ ਬਾਕੀ ਰਹਿੰਦੇ ਕੰਮਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਨ ਲਈ ਕਿਹਾ ਗਿਆ।ਦਲਜੀਤ ਰਾਜੂ ਨੇ ਕਿਹਾ ਕਿ ਵਿਕਾਸ ਪ੍ਰੋਜੈਕਟਾਂ ਨੂੰ ਇੱਕ ਨਿਸ਼ਚਿਤ ਸਮਾਂ-ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ।ਦਲਜੀਤ ਰਾਜੂ ਨੇ ਕਿਹਾ ਕਿ ਆਮ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ, ਸੀਵਰੇਜ,ਗਲੀਆਂ-ਨਾਲੀਆਂ ਅਤੇ ਸੜਕਾਂ ਵਰਗੀਆਂ ਬੁਨਿਆਦੀ ਸਹੂਲਤਾਂ ਪਹਿਲ ਦੇ ਅਧਾਰ ਤੇ ਮੁਹੱਈਆ ਕਰਵਾਉਣ ਬਾਰੇ ਵੀਵਿਚਾਰ-ਵਟਾਂਦਰਾ ਹੋਇਆ।ਉਨ੍ਹਾਂਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦਿਆਂ ਵਿਕਾਸ ਕਾਰਜ ਤੈਅ ਸਮਾਂ ਸੀਮਾ ਅੰਦਰ ਕਾਰਜ ਮੁਕੰਮਲ ਕੀਤੇ ਜਾਣ।ਦਲਜੀਤ ਰਾਜੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕਪੂਰਥਲਾ ਦੇ ਚਾਰੋ ਵਿਧਾਨਸਭਾ ਹਲਕਿਆਂ ਸੁਵਿਧਾਵਾਂ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਉਣ ਲਈ ਸਮੂਹ ਅਧਿਕਾਰੀਆਂ ਵੱਲੋਂ ਸਰਗਰਮ ਭੂਮਿਕਾ ਨਿਭਾਉਣ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਵਿੱਚ ਅਣਗਿਹਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ,ਇਸ ਲਈ ਅਧਿਕਾਰੀ ਸਮੇਂ-ਸਮੇਂ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ।ਉਨ੍ਹਾਂਨੇ ਕਿਹਾ ਕਿ ਸਾਰੇ ਅਧਿਕਾਰੀ ਸਰਕਾਰੀ ਕੰਮਕਾਜ ਨੂੰ ਪਾਰਦਰਸ਼ਤਾ ਅਤੇ ਸਮਾਂਬੱਧ ਢੰਗ ਨਾਲ ਕਰਨਾ ਯਕੀਨੀ ਬਣਾਉਣ।ਆਪਣੇ ਆਪਣੇ ਵਿਭਾਗ ਦੇ ਚੱਲ ਰਹੇ ਵਿਕਾਸ ਕਾਰਜਾਂ ਵੱਲ ਵਿਸ਼ੇਸ ਧਿਆਨ ਦੇ ਕੇ ਉਨ੍ਹਾਂ ਨੂੰ ਸਮਾਂਬੱਧ ਨੇਪਰੇ ਚਾੜ੍ਹਿਆ ਜਾਵੇ।ਇਸ ਮੌਕੇ ਤੇ ਕੌਂਸ਼ਲਰ ਨਰਿੰਦਰ ਮੰਸੂ,ਹਲਕਾ ਸੰਗਠਨ ਇੰਚਾਰਜ ਹੇਨੰਤ ਕੁਮਾਰ, ਕੌਂਸ਼ਲਰ ਸ਼ਮੀਰ ਸ਼ਰਮਾ,ਜਗਜੀਤ ਸਿੰਘ ਬਿੱਟੂ, ਸੋਸ਼ਲ ਮੀਡੀਆ ਵਿੰਗ ਹਲਕਾ ਇੰਚਾਰਜ ਕੁਲਜੀਤ ਸਿੰਘ ਟਰੇਡ ਵਿੰਗ ਚੇਅਰਮੈਨ ਕੰਵਰ ਇਕਬਾਲ ਸਿੰਘ,ਚੇਅਰਮੈਨ ਰਮਨ ਮਲਹੋਤਰਾ,ਨਸ਼ਾ ਮੁਕਤੀ ਵਿੰਗ ਐਡਵੋਕੇਟ ਦੀਪਿਕਾ ਸ਼ੀਤਲ,ਮਹਿਲਾ ਵਿੰਗ ਸੰਦੀਪ ਕੌਰ, ਐਜੂਕੇਸ਼ਨ ਵਿੰਗ ਕਰਨੈਲ ਸਿੰਘ ਘੁੰਮਣ,ਐੱਸਸੀ ਵਿੰਗ ਵਿਕਾਸ ਸਿੱਧੀ,ਜਗਰੂਪ ਸਿੰਘ,ਰਾਜਪੂਤ ਵਿੰਗ ਸੁਖਦੇਵ ਸਿੰਘ,ਵਰੁਣ ਬੰਗੜ, ਬੰਟੂ ਵਾਲੀਆ,ਸਮਰ ਗੁਪਤਾ,ਬਲਬੀਰ ਠਾਕੁਰ, ਮਿੱਤਲ ਸੁਧੀਰ,ਗੋਰਾ ਹਰਦਾਸਪੁਰੀਆਂ ਆਦਿ ਹਾਜ਼ਰ ਸਨ।

Latest News