ਵਰਕਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਾਡੀ ਪਹਿਲੀ ਤਰਜੀਹ: ਹਰਜੀਤ ਸਿੰਘ ਸੰਧੂ

ਵਰਕਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਾਡੀ ਪਹਿਲੀ ਤਰਜੀਹ: ਹਰਜੀਤ ਸਿੰਘ ਸੰਧੂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ

ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਤਰਨਤਾਰਨ ਦੇ ਮੁੱਖ ਦਫ਼ਤਰ ਵਿਖੇ ਅੱਜ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਰਕਰ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਤੋਂ ਪਹੁੰਚੇ ਪਾਰਟੀ ਵਰਕਰਾਂ ਨੇ ਆਪਣੇ ਇਲਾਕਿਆਂ ਨਾਲ ਸਬੰਧਤ ਅਤੇ ਸੰਗਠਨਾਤਮਕ ਮਸਲਿਆਂ ਨੂੰ ਜ਼ਿਲ੍ਹਾ ਪ੍ਰਧਾਨ ਦੇ ਧਿਆਨ ਵਿੱਚ ਲਿਆਂਦਾ।
ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਹਰੇਕ ਵਰਕਰ ਦੀ ਗੱਲ ਨੂੰ ਬੜੀ ਗੰਭੀਰਤਾ ਅਤੇ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਹਰੇਕ ਜਾਇਜ਼ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਭਾਜਪਾ ਆਪਣੇ ਵਰਕਰਾਂ ਦੀ ਕਦਰ ਕਰਨ ਵਾਲੀ ਪਾਰਟੀ ਹੈ ਅਤੇ ਸੰਗਠਨ ਦੀ ਮਜ਼ਬੂਤੀ ਦਾ ਆਧਾਰ ਇਸ ਦੇ ਸਮਰਪਿਤ ਕਾਰਕੁਨ ਹਨ।
ਉਨ੍ਹਾਂ ਕਿਹਾ ਕਿ ਪਾਰਟੀ ਦੇ ਨਿੱਘੇ ਸਿਪਾਹੀ ਹੀ ਸੰਗਠਨ ਦੀ ਅਸਲ ਤਾਕਤ ਹਨ। ਵਰਕਰਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਸਾਡੀ ਪਹਿਲੀ ਤਰਜੀਹ ਹੈ। ਜਦੋਂ ਵਰਕਰ ਮਜ਼ਬੂਤ ਅਤੇ ਉਤਸ਼ਾਹਿਤ ਹੋਣਗੇ ਤਾਂ ਪਾਰਟੀ ਵੀ ਹੋਰ ਵੱਧ ਮਜ਼ਬੂਤੀ ਨਾਲ ਲੋਕਾਂ ਦੀ ਸੇਵਾ ਕਰ ਸਕੇਗੀ।
ਹਰਜੀਤ ਸਿੰਘ ਸੰਧੂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੋਰ ਵੱਧ ਮਿਹਨਤ, ਅਨੁਸ਼ਾਸਨ ਅਤੇ ਇਕਜੁਟਤਾ ਨਾਲ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ, ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਹਰ ਵਰਕਰ ਪਾਰਟੀ ਦਾ ਮਜ਼ਬੂਤ ਥੰਮ੍ਹ ਹੈ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣਾ ਸਮੇਂ ਦੀ ਲੋੜ ਹੈ।
ਅੰਤ ਵਿੱਚ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸਾਰੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਰ ਸਮੇਂ ਆਪਣੇ ਕਾਰਕੁਨਾਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਦੇ ਸਨਮਾਨ, ਸਹਿਯੋਗ ਅਤੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 
ਇਸ ਮੌਕੇ ਤੇ ਜ਼ਿਲ੍ਹਾ ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ, ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਜਨਰਲ ਸਕੱਤਰ ਸੁਰਜੀਤ ਸਿੰਘ ਸਾਗਰ, ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਸਰਕਲ ਪ੍ਰਧਾਨ ਰੋਹਿਤ ਸ਼ਰਮਾ, ਐੱਸ.ਸੀ. ਮੋਰਚਾ ਦੇ ਪ੍ਰਧਾਨ ਅਵਤਾਰ ਸਿੰਘ ਬੰਟੀ, ਵਪਾਰ ਸੈੱਲ ਦੇ ਕਨਵੀਨਰ ਮੇਜਰ ਸਿੰਘ ਗਿੱਲ, ਮੀਤ ਪ੍ਰਧਾਨ ਚਰਨਜੀਤ ਸਿੰਘ ਖਾਲਸਾ, ਦਲਜਿੰਦਰ ਸਿੰਘ ਖਾਲਸਾ, ਯੁਵਾ ਮੋਰਚਾ ਜਨਰਲ ਸਕੱਤਰ ਅਮਨ ਅਰੋੜਾ, ਸਰਕਲ ਪ੍ਰਧਾਨ ਸੁਖਵੰਤ ਸਿੰਘ ਮੂਸੇ, ਸਾਬਕਾ ਸਰਪੰਚ ਸੁਖਦੇਵ ਸਿੰਘ, ਗੁਰਬਚਨ ਸਿੰਘ ਰਿਟਾਇਡ ਜੇਈ, ਕਿਸਾਨ ਮੋਰਚਾ ਦੇ ਜਿਲਾ ਪ੍ਰਧਾਨ ਅਵਤਾਰ ਸਿੰਘ, ਰਮਨਦੀਪ ਸਿੰਘ ਭਰੋਵਾਲ ਸੀਨੀਅਰ ਆਗੂ, ਸਾਬਕਾ ਸਰਪੰਚ ਧੰਨਪ੍ਰੀਤ ਸਿੰਘ ਲੱਠਾ, ਸਾਬਕਾ ਸਰਪੰਚ ਨਿਰਵੈਲ ਸਿੰਘ, ਮਨਜਿੰਦਰ ਸਿੰਘ ਖਾਰਾ, ਲਖਵਿੰਦਰ ਸਿੰਘ, ਹਰਪਾਲ ਸਿੰਘ, ਮਨਜਿੰਦਰ ਸਿੰਘ, ਸਾਬਕਾ ਸੈਕਟਰੀ ਕਸ਼ਮੀਰੀ ਲਾਲ, ਦਲਜਿੰਦਰ ਸਿੰਘ ਖਾਲਸਾ, ਨਿਸ਼ਾਨ ਸਿੰਘ, ਸੁਖਵਿੰਦਰ ਸਿੰਘ ਬਿਲਾ, ਕਾਬਲ ਸਿੰਘ, ਗੁਰਜੀਤ ਸਿੰਘ ਝਾਮਕਾ, ਬਲਧੀਰ ਸਿੰਘ, ਜਸਵਿੰਦਰ ਸਿੰਘ ਆਦਿ ਪ੍ਰਮੁੱਖ ਆਗੂ ਹਾਜਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.