ਦੇਸ਼ ਬਚਾਓ ਮੋਰਚੇ ਦੇ ਸੱਦੇ 'ਤੇ ਦਿੱਲੀ ਕੂਚ ਕਰਨ ਵਾਲੇ ਕਿਸਾਨਾਂ ਨੂੰ ਰੋਕਣ ਵੱਡੇ ਪੱਧਰ ਤੇ ਫੋਰਸ ਲਗਾਈ ਗਈ

ਦੇਸ਼ ਬਚਾਓ ਮੋਰਚੇ ਦੇ ਸੱਦੇ 'ਤੇ ਦਿੱਲੀ ਕੂਚ ਕਰਨ ਵਾਲੇ ਕਿਸਾਨਾਂ ਨੂੰ ਰੋਕਣ ਵੱਡੇ ਪੱਧਰ ਤੇ ਫੋਰਸ ਲਗਾਈ ਗਈ

ਭਾਰਤ - ਅਮਰੀਕਾ ਵਪਾਰਕ ਸਮਝੌਤੇ ਖ਼ਿਲਾਫ਼ ਸ਼ੰਭੂ ਅਤੇ ਖਨੌਰੀ ਬਾਰਡਰਾਂ ਕੀਤੇ ਵੱਡਾ ਇਕੱਠ

ਟਾਂਗਰਾ - ਸੁਰਜੀਤ ਸਿੰਘ ਖਾਲਸਾ

ਕੇਂਦਰ ਸਰਕਾਰ 'ਤੇ ਲੋਕਤੰਤਰੀ ਹੱਕਾਂ ਦੇ ਦਮਨ ਦੇ ਦੋਸ਼ ਪ੍ਰਸ਼ਾਸਨ ਨਾਲ ਗੱਲਬਾਤ ਦੌਰਾਨ ਹਰਿਆਣਾ ਦੇ ਖੇਤੀ ਮੰਤਰੀ ਵੱਲੋਂ ਸਾਰੇ ਕਿਸਾਨਾਂ ਨੂੰ ਮੌਕੇ ਤੇ ਰਿਹਾ ਕਰਨ ਅਤੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੀਟਿੰਗ ਕਰਾਉਣ ਦਾ ਦਿੱਤਾ ਭਰੋਸਾ ਦੇਸ਼ ਬਚਾਓ ਮੋਰਚੇ ਦੇ ਸੱਦੇ 'ਤੇ ਅੱਜ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਹਜ਼ਾਰਾਂ ਕਿਸਾਨ ਦਿੱਲੀ ਦੇ ਕਿਸਾਨ ਘਾਟ ਵਿਖੇ ਪੁੱਜਣ ਲਈ ਰਵਾਨਾ ਹੋਏ। ਪਰ ਕੇਂਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਦੀ ਸੈਣੀ ਸਰਕਾਰ ਨੇ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰਾਂ ਸਮੇਤ ਹਰਿਆਣਾ ਦੇ ਵੱਖ-ਵੱਖ ਰਸਤਿਆਂ 'ਤੇ ਭਾਰੀ ਬੈਰੀਕੇਡਿੰਗ ਕਰਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਹਰਿਆਣਾ ਦੇ ਅੰਦਰ ਵੀ ਦਿੱਲੀ ਵੱਲ ਵੱਧ ਰਹੇ ਕਿਸਾਨਾਂ ਨੂੰ ਕਈ ਥਾਵਾਂ 'ਤੇ ਰੋਕਿਆ ਗਿਆ। ਕਿਸਾਨਾਂ ਨੇ ਕਿਹਾ ਪਹਿਲਾਂ ਸਰਕਾਰ ਕਹਿੰਦੀ ਸੀ ਕਿ ਤੁਸੀਂ ਪਬਲਿਕ ਟਰਾਂਸਪੋਰਟ ਰਾਹੀਂ ਦਿੱਲੀ ਚਲੇ ਜਾਓ ਟਰੈਕਟਰ ਵਾਲੀ ਨਾ ਖੜੋ ਪਰ ਅੱਜ ਪਬਲਿਕ ਟਰਾਂਸਪੋਰਟ ਤੇ ਜਾਂਦੇ ਵੀ ਕਿਸਾਨਾਂ ਨੂੰ ਰੋਕਿਆ ਗਿਆ ਸਰਕਾਰ ਆਪਣੇ ਸ਼ਬਦੀ ਚੱਕਰ ਵਿੱਚ ਖੁਦ ਫਸ ਗਈ ਇਸ ਦੇ ਬਾਵਜੂਦ ਮੱਧ ਪ੍ਰਦੇਸ਼, ਉੜੀਸਾ, ਮਹਾਰਾਸ਼ਟਰ, ਉੱਤਰਾਖੰਡ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਕਈ ਕਿਸਾਨ ਦਿੱਲੀ ਦੇ ਕਿਸਾਨ ਘਾਟ ਤੱਕ ਪਹੁੰਚਣ ਵਿੱਚ ਕਾਮਯਾਬ ਰਹੇ। ਸਰਕਾਰ ਨੇ ਕਿਸਾਨਾਂ ਨੂੰ ਚਾਰ ਘੰਟਿਆਂ ਦੀ ਰੈਲੀ ਕਰਨ ਦੀ ਵੀ ਇਜਾਜ਼ਤ ਨਹੀਂ ਦਿੱਤੀ ਅਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਕਿਸਾਨ ਆਗੂ ਸਰਜੀਤ ਸਿੰਘ ਸਮੇਤ ਲਗਭਗ 150 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਵੀ.ਐੱਮ. ਸਿੰਘ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ। ਇਸ ਤੋਂ ਪਹਿਲਾਂ ਕੱਲ੍ਹ ਗੁਰਨਾਮ ਸਿੰਘ ਚੜੂਨੀ ਸਮੇਤ ਕਈ ਕਿਸਾਨ ਆਗੂਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।ਅੱਜ ਫਤਿਹਗੜ੍ਹ ਸਾਹਿਬ ਤੋਂ ਹਜ਼ਾਰਾਂ ਕਿਸਾਨਾਂ ਦਾ ਕਾਫ਼ਲਾ ਸ਼ੰਭੂ ਬਾਰਡਰ ਲਈ ਰਵਾਨਾ ਹੋਇਆ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਪੁੱਜੇ, ਜਿੱਥੇ ਹਰਿਆਣਾ ਸਰਕਾਰ ਵੱਲੋਂ ਭਾਰੀ ਪੁਲਿਸ ਫੋਰਸ ਅਤੇ ਬੈਰੀਕੇਡਿੰਗ ਕੀਤੀ ਗਈ ਸੀ।ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਬਚਾਓ ਮੋਰਚੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੇ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਸੰਘਰਸ਼ ਕੀਤਾ ਅਤੇ ਕਿਸੇ ਕਿਸਮ ਦਾ ਟਕਰਾਅ ਪੈਦਾ ਨਹੀਂ ਹੋਣ ਦਿੱਤਾ। ਕਿਸਾਨ ਆਗੂਆਂ ਨੇ ਬੈਰੀਕੇਡਾਂ ਕੋਲ ਜਾ ਕੇ ਪ੍ਰਸ਼ਾਸਨ ਨੂੰ ਕਿਹਾ ਕਿ ਕਿਸਾਨੀ ਮਸਲਿਆਂ ਦਾ ਹੱਲ ਦਮਨ ਨਾਲ ਨਹੀਂ, ਸਗੋਂ ਗੱਲਬਾਤ ਰਾਹੀਂ ਕੀਤਾ ਜਾਣਾ ਚਾਹੀਦਾ ਹੈ।ਕਿਸਾਨ ਆਗੂਆਂ ਦੀ ਪਹਿਲਾਂ ਐੱਸ.ਪੀ. ਮੌਕੇ ਤੇ ਮੌਜੂਦ ਅਤੇ ਬਾਅਦ ਵਿੱਚ ਅੰਬਾਲਾ ਦੇ ਐੱਸ.ਪੀ. ਸ਼ੇਖਾਵਤ ਨਾਲ ਗੱਲਬਾਤ ਹੋਈ। ਇਸ ਤੋਂ ਬਾਅਦ ਹਰਿਆਣਾ ਦੇ ਖੇਤੀਬਾੜੀ ਮੰਤਰੀ ਰਾਣਾ ਜੀ ਅਤੇ ਡੀ.ਸੀ. ਅੰਬਾਲਾ ਨਾਲ ਵੀ ਵਿਚਾਰ-ਵਟਾਂਦਰਾ ਹੋਇਆ। ਹਰਿਆਣਾ ਸਰਕਾਰ ਦੇ ਨੁਮਾਇੰਦਿਆਂ ਨੇ ਭਰੋਸਾ ਦਿੱਤਾ ਕਿ ਗ੍ਰਿਫ਼ਤਾਰ ਕੀਤੇ ਸਾਰੇ ਕਿਸਾਨਾਂ ਨੂੰ ਤੁਰੰਤ ਰਿਹਾ ਕੀਤਾ ਜਾਵੇਗਾ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੀਟਿੰਗ ਕਰਵਾਉਣ ਸਬੰਧੀ ਸ਼ਾਮ ਤੱਕ ਪੱਤਰ ਭੇਜਿਆ ਜਾਵੇਗਾ। ਵੱਖ-ਵੱਖ ਕਿਸਾਨ ਆਗੂਆਂ ਨਾਲ ਫ਼ੋਨ 'ਤੇ ਵੀ ਗੱਲਬਾਤ ਕਰਵਾਈ ਗਈ। ਕਿਸਾਨ ਆਗੂਆਂ ਦੀ ਰਿਹਾਈ ਤੋਂ ਬਾਅਦ ਮੋਰਚੇ ਨੂੰ ਸਮਾਪਤ ਕਰਨ ਦਾ ਐਲਾਨ ਕੀਤਾ ਗਿਆ। 6 ਵਜੇ ਸਾਰੇ ਵੱਡੇ ਅੱਗੋਂ ਕਿਸਾਨ ਰਿਹਾਅ ਕੀਤੇ ਗਏ ਫਿਰ ਸ਼ੰਬੂ ਅਤੇ ਖਨੌਰੀ ਮੋਰਚਾ ਉਪਰੰਤ ਸਮਾਪਤ ਕਰ ਦਿੱਤਾ ਗਿਆ ਲਾਡੋਵਾਲ ਟੋਲ ਪਲਾਜਾ ਕਰਨ ਦਾ ਵੀ ਫੈਸਲਾ ਕੀਤਾ ਸੀ ਉਹ ਰੱਦ ਕਰ ਦਿੱਤਾ ਗਿਆ ਇਸ ਮੌਕੇ ਸ਼ੰਭੂ ਮੋਰਚੇ ਦੀ ਸਟੇਜ ਤੋਂ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਭਾਰਤ–ਅਮਰੀਕਾ ਦੋਪੱਖੀ (ਬਾਈਲੇਟਰਲ) ਵਪਾਰ ਸਮਝੌਤੇ ਦੇ ਖ਼ਤਰਨਾਕ ਪ੍ਰਭਾਵਾਂ ਬਾਰੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਜਾਣੂ ਕਰਵਾਇਆ। ਆਗੂਆਂ ਨੇ ਕਿਹਾ ਕਿ ਫਰਵਰੀ 2026 ਵਿੱਚ ਭਾਰਤ ਅਤੇ ਅਮਰੀਕਾ ਵੱਲੋਂ ਜਾਰੀ ਸਾਂਝੇ ਬਿਆਨ ਅਤੇ ਅਮਰੀਕੀ ਵਪਾਰ ਨੁਮਾਇੰਦਿਆਂ ਦੇ ਬਿਆਨਾਂ ਵਿੱਚ ਖੇਤੀਬਾੜੀ, ਡੇਅਰੀ, ਡਿਜ਼ੀਟਲ ਵਪਾਰ, ਬੀਜ, ਖੁਰਾਕ ਅਤੇ ਮਾਰਕੀਟ ਪਹੁੰਚ ਸਮੇਤ "ਵਿਆਪਕ ਖੇਤਰਾਂ" (Wide-Ranging Agreement) ਵਿੱਚ ਸਮਝੌਤੇ ਨੂੰ ਅੱਗੇ ਵਧਾਉਣ ਦੀ ਗੱਲ ਕਹੀ ਗਈ ਸੀ।
ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਇਹ ਸਮਝੌਤਾ ਲਾਗੂ ਹੁੰਦਾ ਹੈ ਤਾਂ ਅਮਰੀਕੀ ਸਬਸਿਡੀ ਪ੍ਰਾਪਤ ਖੇਤੀ ਉਤਪਾਦ, ਡੇਅਰੀ ਸਮਾਨ, ਮੱਕੀ, ਸੋਇਆਬੀਨ, ਕਪਾਹ ਅਤੇ ਹੋਰ ਖੇਤੀ ਜਿਣਸਾਂ ਭਾਰਤੀ ਬਾਜ਼ਾਰ ਵਿੱਚ ਵੱਡੇ ਪੱਧਰ 'ਤੇ ਦਾਖਲ ਹੋਣਗੀਆਂ, ਜਿਸ ਨਾਲ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਹੋਵੇਗਾ। ਇਸ ਨਾਲ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਪ੍ਰਣਾਲੀ, ਸਰਕਾਰੀ ਖਰੀਦ ਪ੍ਰਣਾਲੀ, ਖੁਰਾਕ ਸੁਰੱਖਿਆ ਅਤੇ ਦੇਸ਼ ਦੀ ਆਰਥਿਕ ਖੁਦਮੁਖਤਿਆਰੀ 'ਤੇ ਵੀ ਗੰਭੀਰ ਅਸਰ ਪਵੇਗਾ। ਡੇਅਰੀ ਖੇਤਰ 'ਤੇ ਇਸ ਦੇ ਖ਼ਾਸ ਤੌਰ 'ਤੇ ਮਾੜੇ ਪ੍ਰਭਾਵ ਪੈਣਗੇ, ਜਿਸ ਨਾਲ ਪੰਜਾਬ ਸਮੇਤ ਦੇਸ਼ ਦੇ ਲੱਖਾਂ ਛੋਟੇ ਦੁੱਧ ਉਤਪਾਦਕ ਪ੍ਰਭਾਵਿਤ ਹੋਣਗੇ।ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਬਚਾਓ ਮੋਰਚਾ ਇਸ ਸਮਝੌਤੇ ਨੂੰ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਨੌਜਵਾਨਾਂ ਦੇ ਹਿੱਤਾਂ ਦੇ ਖ਼ਿਲਾਫ਼ ਮੰਨਦਾ ਹੈ ਅਤੇ ਇਸ ਨੂੰ ਰੱਦ ਕਰਵਾਉਣ ਲਈ ਦੇਸ਼-ਪੱਧਰੀ ਜਨ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਆਗੂਆਂ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਲੋਕਤੰਤਰੀ ਅਧਿਕਾਰਾਂ ਨੂੰ ਦਬਾਉਣ ਅਤੇ ਕਿਸਾਨਾਂ ਦੀ ਆਵਾਜ਼ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਸੰਘਰਸ਼ ਹੋਰ ਮਜ਼ਬੂਤ ਹੋਵੇਗਾ।ਇਸ ਮੌਕੇ ਤੇ ਕਿਸਾਨ ਆਗੂ ਸਰਵਣ ਸਿੰਘ ਭੰਦੇਰ ਸੁਖਵਿੰਦਰ ਸਿੰਘ ਸਭਰਾ ਦਲਬਾਗ ਸਿੰਘ ਗਿੱਲ. ਗੁਰਧਿਆਨ ਸਿੰਘ ਭਨੇੜੀ. ਪਰਮਿੰਦਰ ਸਿੰਘ ਮਾਹਲ. ਚਮਕੌਰ ਸਿੰਘ ਉਸਮਾਨ ਵਾਲਾ ਤੇਜਵੀਰ ਸਿੰਘ ਅੰਬਾਲਾ ਕੁਲਵਿੰਦਰ ਸਿੰਘ ਅਠਵਾਲ ਹਰਪ੍ਰੀਤ ਸਿੰਘਇਸੇ ਤਰ੍ਹਾਂ ਖਨੋਰੀ ਬਾਰਡਰ ਤੇ ਜਸਵਿੰਦਰ ਸਿੰਘ ਲੌਂਗੋਵਾਲ ਜਰਨੈਲ ਸਿੰਘ ਜੀ ਕਾਲੇਕੇ ਤੇ ਹੋਰ ਆਗੂ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.