ਸਾਬਕਾ ਜਥੇਦਾਰ ਦੇ ਵੱਡੇ ਭਰਾ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸਵ. ਸ. ਗੁਰਚਰਨ ਸਿੰਘ ਨਮਿੱਤ ਹੋਈ ਅੰਤਿਮ ਅਰਦਾਸ...

ਸਾਬਕਾ ਜਥੇਦਾਰ ਦੇ ਵੱਡੇ ਭਰਾ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸਵ. ਸ. ਗੁਰਚਰਨ ਸਿੰਘ ਨਮਿੱਤ ਹੋਈ ਅੰਤਿਮ ਅਰਦਾਸ...

ਚੰਡੀਗੜ੍ਹ 10 ਜੁਲਾਈ (ਮੰਗਤ ਸਿੰਘ ਸੈਦਪੁਰ) : ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਜੀ ਦੇ ਵੱਡੇ ਭਰਾ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸਰਦਾਰ ਗੁਰਚਰਨ ਸਿੰਘ ਜੋ ਕਿ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦੀ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਵਿਖੇ ਕਰਵਾਈ ਗਈ। ਭਾਈ ਰਣਧੀਰ ਸਿੰਘ ਜੀ ਸਾਬਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਪੰਜਾਬ, ਦਿੱਲੀ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ, ਪਤਵੰਤੇ ਸੱਜਣਾ ਅਤੇ ਮਾਨਯੋਗ ਸ਼ਖਸੀਅਤਾਂ ਨੇ ਅਰਦਾਸ ਸਮਾਗਮ ਵਿੱਚ ਹਾਜ਼ਰੀ ਲਗਵਾਈ। ਜਿਨ੍ਹਾਂ ਵਿੱਚ ਭਾਈ ਦਿਆ ਸਿੰਘ ਲਹੌਰੀਆ, ਕਰਨੈਲ ਸਿੰਘ ਪੰਜੋਲੀ, ਮਨਪ੍ਰੀਤ ਸਿੰਘ ਇਆਲੀ ਐਮਐਲਏ, ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਰਮਜੀਤ ਸਿੰਘ ਰਾਣਾ, ਜਰਨੈਲ ਸਿੰਘ ਐਮਐਲਏ, ਡਾਕਟਰ ਜਸਪਾਲ ਸਿੰਘ, ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ, ਮਨਜੀਤ ਸਿੰਘ ਜੀਕੇ, ਸਵਰਨ ਸਿੰਘ ਸਾਬਕਾ ਜੀਐਮ, ਚੇਅਰਮੈਨ ਇਕਬਾਲ ਸਿੰਘ, ਤਰਲੋਚਨ ਸਿੰਘ ਸਾਬਕਾ ਐਮਪੀ, ਜਗਜੀਤ ਸਿੰਘ ਕਾਹਲੋ, ਬਾਬਾ ਅਮਰ ਸਿੰਘ ਜੀ ਰਾੜਾ ਸਾਹਿਬ ਵਾਲੇ, ਸੰਤ ਬਾਬਾ ਹਰਚਰਨ ਸਿੰਘ ਜੀ ਰਮਦਾਸ ਵੱਲੋਂ ਹਾਜ਼ਰੀ, ਬਾਬਾ ਸੁਖਵਿੰਦਰ ਸਿੰਘ ਜੀ ਰਤਵਾੜਾ ਸਾਹਿਬ ਵਾਲੇ, ਰਜਿੰਦਰ ਸਿੰਘ ਢਿੱਲੋਂ, ਜਸਵੀਰ ਸਿੰਘ ਘੁੰਮਣ ਫੈਡਰੇਸ਼ਨ ਆਗੂ, ਦਰਸ਼ਨ ਸਿੰਘ ਬਠਿੰਡਾ, ਹਰਪ੍ਰੀਤ ਸਿੰਘ ਟਰਸਟੀ ਪਿੰਗਲਵਾੜਾ, ਸੰਦੀਪ ਸਿੰਘ ਰੰਧਾਵਾ, ਸਤਵਿੰਦਰ ਸਿੰਘ ਟੌਹੜਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਕੁਲਦੀਪ ਸਿੰਘ ਵਿਰਕ, ਜਸਵੰਤ ਸਿੰਘ, ਸਤਨਾਮ ਸਿੰਘ ਕਲਕੱਤਾ ਟਰਾਂਸਪੋਰਟਰ, ਸੁਖਵਿੰਦਰ ਸਿੰਘ ਰੰਧਾਵਾ ਬੰਬੇ ਵਾਲੇ, ਜਰਨੈਲ ਸਿੰਘ, ਕੋਰ ਕਮੇਟੀ ਮੈਂਬਰ ਰਵੇਲ ਸਿੰਘ ਸਹਾਇਪੁਰ, ਅੰਮ੍ਰਿਤ ਸਿੰਘ ਰਤਨਗੜ੍ਹ, ਪੰਥਕ ਅਕਾਲੀ ਲਹਿਰ ਦੇ ਸਨਮਾਨ ਯੋਗ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਲਵਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਪੰਥਕ ਅਕਾਲੀ ਲਹਿਰ ਦੇ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਪੰਜਾਬ ਤੋਂ ਆਈਆਂ ਸੰਗਤਾਂ ਅਤੇ ਸਰਦਾਰ ਹਰਿੰਦਰ ਸਿੰਘ ਸਾਬਕਾ ਮੈਂਬਰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਤੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਭਾਈ ਰਣਧੀਰ ਸਿੰਘ ਦੇ ਸਮੂਹ ਜਥੇ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਅਤੇ ਸਮੂਹ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ।

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.