ਸਰਬੱਤ ਦਾ ਭਲਾ ਟਰੱਸਟ ਨੇ ਸਰਹੱਦੀ ਪਿੰਡਾਂ 'ਚ 20 ਟਨ ਪਸ਼ੂ-ਚਾਰਾ ਵੰਡਿਆ
- ਸਮਾਜ ਸੇਵਾ
- 27 Sep,2025

ਰਾਕੇਸ਼ ਨਈਅਰ ਚੋਹਲਾ
ਅਜਨਾਲਾ/ਅੰਮ੍ਰਿਤਸਰ,27 ਸਤੰਬਰ
ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਨਿਰੰਤਰ ਸੇਵਾ ਕਾਰਜ ਨਿਭਾ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਆਪਣੇ ਸੇਵਾ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਦਿਆਂ ਹੋਇਆਂ ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਦੇ ਹੜ੍ਹ ਪੀੜਤ ਪਸ਼ੂ ਪਾਲਕਾਂ ਨੂੰ 20 ਟਨ ਸੁੱਕਾ ਚਾਰਾ ਵੰਡਿਆ ਗਿਆ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐਸ.ਪੀ. ਓਬਰਾਏ ਨੇ ਦੱਸਿਆ ਕਿ ਪੰਜਾਬ ਦੇ ਸਮੁੱਚੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਉਨ੍ਹਾਂ ਦੀਆਂ ਟੀਮਾਂ ਨਿਰੰਤਰ ਸੇਵਾ ਕਾਰਜ ਨਿਭਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਇਸੇ ਤਹਿਤ ਹੀ ਅੱਜ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਦੀ ਮੌਜੂਦਗੀ ਵਿਚ ਅਜਨਾਲਾ ਹਲਕੇ ਦੇ ਪਿੰਡ ਗੱਗੋਮਾਹਲ,ਬਾਵਾ ਕਿਲ੍ਹਾ,ਨਾਨੋਕੇ,ਹਰੜ ਕਲਾਂ,ਕੱਲੋਮਾਹਲ,ਗੁੱਜਰਪੁਰਾ, ਸਾਰੰਗਦੇਵ,ਜਸਤਰਵਾਲ ਆਦਿ ਦੇ ਪ੍ਰਭਾਵਿਤ ਪਸ਼ੂ ਪਾਲਕਾਂ ਨੂੰ 20 ਟਨ ਸੁੱਕਾ ਚਾਰਾ ਵੰਡਿਆ ਗਿਆ ਹੈ।ਇਸ ਦੌਰਾਨ ਸਾਬਕਾ ਸਰਪੰਚ ਜਰਨੈਲ ਸਿੰਘ ਜ਼ੈਲਦਾਰ, ਨੰਬਰਦਾਰ ਅਵਤਾਰ ਸਿੰਘ ਚਮਿਆਰੀ,ਬਾਬਾ ਰਤਨ ਸਿੰਘ ਸਮੇਤ ਪਸ਼ੂਆਂ ਦਾ ਚਾਰਾ ਪ੍ਰਾਪਤ ਕਰਨ ਵਾਲੇ ਪਸ਼ੂ ਪਾਲਕਾਂ ਨੇ ਡਾ. ਉਬਰਾਏ ਦਾ ਇਸ ਵਿਸ਼ੇਸ਼ ਉਪਰਾਲੇ ਲਈ ਧੰਨਵਾਦ ਵੀ ਕੀਤਾ।
Posted By:

Leave a Reply