ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਲੋਂ ਖਾਲਸਾ ਸਾਜਨਾ ਦਿਵਸ ਮੌਕੇ ਦਸਤਾਰ ਸਿਖਲਾਈ ਕੈਂਪ ਅਤੇ ਦਸਤਾਰ ਲੰਗਰ ਦਾ ਅਯੋਜਨ
- ਸਿੱਖਿਆ/ਵਿਗਿਆਨ
- 14 Apr,2025

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,14 ਅਪ੍ਰੈਲ 2025
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਵਲੋਂ ਐਡਵੋਕੇਟ ਸ.ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ.ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਦੀ ਯੋਗ ਅਗਵਾਈ ਅਧੀਨ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਸਦਕਾ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਪੰਚਮ ਪਾਤਿਸ਼ਾਹੀ ਵਿਖੇ ਦਸਤਾਰ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਕੈਂਪ ਦੀ ਸ਼ੁਰੂਆਤ ਜਥੇ. ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ.ਰਣਜੀਤ ਸਿੰਘ ਨੇ ਸਾਂਝੇ ਰੂਪ ਵਿਚ ਕੀਤੀ।ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਦਸਤਾਰ ਦਾ ਲੰਗਰ ਲਗਾਇਆ ਗਿਆ। ਕੈਂਪ ਵਿਚ ਦਸਤਾਰ ਸਿਖਲਾਈ ਦੀ ਸੇਵਾ ਸ.ਬਲਦੇਵ ਸਿੰਘ ਅਤੇ ਸ.ਅਰਜਨ ਸਿੰਘ ਸਰਹਾਲੀ ਦੀ ਸਮੁੱਚੀ ਟੀਮ ਵੱਲੋਂ ਨਿਭਾਈ ਗਈ। ਇਸ ਦੌਰਾਨ ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ ਹਲਕਾ ਖਡੂਰ ਸਾਹਿਬ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਸਮੁੱਚੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਕਾਲਜ ਵੱਲੋਂ ਦਸਤਾਰ ਸਿਖਲਾਈ ਅਤੇ ਦਸਤਾਰ ਲੰਗਰ ਦੇ ਇਸ ਕਾਰਜ ਦੀ ਜਿੱਥੇ ਇਲਾਕੇ ਦੇ ਲੋਕਾਂ ਦੁਆਰਾ ਭਰਪੂਰ ਪ੍ਰਸੰਸਾ ਕੀਤੀ ਉੱਥੇ ਹੀ ਬਾਬਾ ਜਗਤਾਰ ਸਿੰਘ ਜੀ ਗੁਰਦੁਆਰਾ ਸ਼ਹੀਦਾਂ ਸ਼ਹੀਦਾਂ ਸਾਹਿਬ ਵਾਲੇ,ਬਾਬਾ ਪ੍ਰਗਟ ਸਿੰਘ ਗੁਰਦੁਆਰਾ ਲੂਣਾ ਸਾਹਿਬ ਵਾਲੇ,ਬਾਬਾ ਭੁਪਿੰਦਰ ਸਿੰਘ ਜੀ ਤਰਨਾ ਦਲ ਭਾਈ ਅਦਲੀ ਸਾਹਿਬ ਵਾਲੇ,ਬਾਬਾ ਪ੍ਰਿਤਪਾਲ ਸਿੰਘ ਜੀ ਫਲਾਹੀ ਸਾਹਿਬ ਵਾਲੇ ਅਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਹਰਜੀਤ ਸਿੰਘ ਨੇ ਉਚੇਚੇ ਤੌਰ 'ਤੇ ਸ਼ਿਰਕਤ ਕਰਦਿਆਂ ਸਰਾਹਣਾ ਕੀਤੀ ਅਤੇ ਵਿਦਿਆਰਥੀਆਂ ਦੇ ਸਿਰਾਂ 'ਤੇ ਦਸਤਾਰਾਂ ਸਜਾਈਆਂ।ਇਸ ਮੌਕੇ ਕਾਲਜ ਦੇ ਪ੍ਰੋ.ਬਲਜਿੰਦਰ ਸਿੰਘ,ਪ੍ਰੋ. ਰੁਪਿੰਦਰ ਕੌਰ,ਪ੍ਰੋ ਅੰਮ੍ਰਿਤਪ੍ਰੀਤ ਕੌਰ ਵਲੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਆਏ ਨੌਜਵਾਨ ਵਰਗ ਨੂੰ ਕਾਲਜ ਵਿੱਚ ਚੱਲ ਰਹੇ ਵੱਖ ਵੱਖ ਕੋਰਸਾਂ ਸਬੰਧੀ ਜਾਣਕਾਰੀ ਵੀ ਦਿੱਤੀ ਗਈ।ਕੈਂਪ ਦੌਰਾਨ ਕਾਲਜ ਸਟਾਫ ਵਲੋਂ ਨੌਜਵਾਨ ਵਰਗ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਸੰਬੰਧੀ ਸੁਆਲ ਵੀ ਪੁੱਛੇ ਗਏ ਅਤੇ ਸਹੀ ਜੁਆਬ ਦੇਣ ਵਾਲੇ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।ਅੰਤ ਵਿਚ ਕਾਲਜ ਦੇ ਪ੍ਰੋ.ਹਿੰਮਤ ਸਿੰਘ ਵਲੋਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਾਹਿਬ ਦਾ ਭਰਪੂਰ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਗਿਆ।
Posted By:

Leave a Reply