ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਕੀਤੀਆਂ ਰਵਾਨਾ...
ਕੋਆਰਡੀਨੇਟਰ ਸਟੇਟ ਅਵਾਰਡੀ ਫੂਲਰਾਜ ਸਿੰਘ ਅਤੇ ਇੰਜੀਨੀਅਰ ਪ੍ਰਭਜੋਤ ਕੌਰ ਹੋਰਾਂ ਨੇ ਦਿੱਤੀ ਹਰੀ ਝੰਡੀ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ 3 ਬੱਸਾਂ ਦਾ ਕਾਫਲਾ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਇਆ।ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਰਵਾਨਾ ਕੀਤੀਆਂ ਗਈਆਂ ਇਹਨਾਂ ਬੱਸਾਂ ਨੂੰ ਮੋਹਾਲੀ ਵਿਧਾਨ ਸਭਾ ਹਲਕਾ ਕੋਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਫੂਲਰਾਜ ਸਿੰਘ ਅਤੇ ਜਿ਼ਿਲ੍ਹਾ ਯੋਜਨਾ ਬੋਰਡ ਮੋਹਾਲੀ ਦੇ ਚੇਅਰਪਰਸਨ- ਇੰਜੀਨੀਅਰ ਪ੍ਰਭਜੋਤ ਕੌਰ ਵੱਲੋਂ ਸਾਂਝੇ ਤੌਰ ਤੇ ਹਰੀ ਝੰਡੀ ਦਿੱਤੀ ਗਈ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਬੰਧੀ ਗੱਲ ਕਰਦੇ ਹੋਏ ਸਟੇਟ ਐਵਾਰਡੀ ਅਤੇ ਹਲਕਾ ਕੋਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਅੱਜ ਪਿੰਡ ਮੋਟੇ ਮਾਜਰਾ ਤੋਂ ਰਜਿੰਦਰ ਸਿੰਘ ਦੀ ਅਗਵਾਈ ਹੇਠ, ਫੇਜ-4 ਤੋਂ ਕੌਂਸਲਰ- ਗੁਰਮੁਖ ਸਿੰਘ ਸੋਹਲ ਦੀ ਰਹਿਨੁਮਾਈ ਹੇਠ ਅਤੇ ਫੇਜ-11 ਤੋਂ ਕੌਸਲਰ ਅਮਰਜੀਤ ਸਿੰਘ ਦੀ ਰਹਿਨੁਮਾਈ ਹੇਠ ਇਹ ਬੱਸਾਂ ਅੱਜ ਰਵਾਨਾ ਕੀਤੀਆਂ ਗਈਆਂ ਹਨ। ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਇਹ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਬਾਲਮੀਕੀ ਮੰਦਰ, ਬਾਘਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨ ਕਰਕੇ ਵਾਪਸ ਮੋਹਾਲੀ ਪਰਤਣਗੇ। ਉਹਨਾਂ ਦੱਸਿਆ ਕਿ ਤੀਰਥ ਯਾਤਰਾ ਨੂੰ ਲੈ ਕੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਦੇ ਵਿੱਚ ਕਾਫੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਰਜਿਸਟਰੇਸ਼ਨ ਕਰਵਾਉਣ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਹਨਾਂ ਬੱਸਾਂ ਨੂੰ ਹਰੀ ਝੰਡੀ ਦੇਣ ਦੇ ਦੌਰਾਨ ਸ਼ਰਧਾਲੂਆਂ ਨਾਲ ਗੱਲਬਾਤ ਕਰਦੇ ਹੋਏ ਫੂਲਰਾਜ ਸਿੰਘ ਹੋਰਾਂ ਕਿਹਾ ਕਿ ਸੀਨੀਅਰ ਸਿਟੀਜਨ ਸ਼ਰਧਾਲੂਆਂ ਦੀ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਕਦੇ ਵੀ ਕਿਸੇ ਸਰਕਾਰ ਨੇ ਅਜਿਹੀ ਯਾਤਰਾ ਦੀ ਸ਼ੁਰੂਆਤ ਨਹੀਂ ਕੀਤੀ, ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀ ਤਰਫੋਂ ਨਿਜੀ ਦਿਲਚਸਪੀ ਲੈ ਕੇ ਇਸਦੀ ਸ਼ੁਰੂਆਤ ਕੀਤੀ ਗਈ ਹੈ, ਤਾਂ ਕਿ ਹਰ ਇੱਕ ਸੀਨੀਅਰ ਸਿਟੀਜਨ ਇਸ ਤੀਰਥ ਯਾਤਰਾ 'ਤੇ ਜਾ ਕੇ ਆਪਣਾ ਜੀਵਨ ਸਫਲ ਕਰ ਸਕੇ। ਉਹਨਾਂ ਕਿਹਾ ਕਿ ਇਸ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਦਾ ਪੰਜਾਬ ਸਰਕਾਰ ਵੱਲੋਂ ਪੂਰਾ ਧਿਆਨ ਰੱਖਿਆ ਜਾਂਦਾ ਹੈ ,ਉਹਨਾਂ ਲਈ ਖਾਣਾ-ਪੀਣਾ, ਰਹਿਣਾ ਆਦੀ ਸਭ ਜਰੂਰੀ ਚੀਜ਼ਾਂ ਦੇ ਦੇ ਸੁਚੱਜੇ ਢੰਗ ਨਾਲ ਇੰਤਜ਼ਾਮ ਕੀਤੇ ਗਏ ਹਨ ਅਤੇ ਇਸ ਯਾਤਰਾ ਦੇ ਦੌਰਾਨ ਸੀਨੀਅਰ ਸਿਟੀਜਨ ਦੀ ਵਧੇਰੇ ਜਾਣਕਾਰੀ ਦੇ ਲਈ ਗਾਈਡ ਵੀ ਹਰ ਵੇਲੇ ਉਪਲਬਧ ਰਹਿੰਦਾ ਹੈ ਜੋ ਕਿ ਇਹਨਾਂ ਧਾਰਮਿਕ ਸਥਾਨਾਂ ਦੀ ਇਤਿਹਾਸਿਕ ਮਹੱਤਤਾ ਦੇ ਬਾਰੇ ਵਿੱਚ ਸ਼ਰਧਾਲੂਆਂ ਨੂੰ ਲੋੜੀਂਦੀ ਅਤੇ ਜਰੂਰੀ ਜਾਣਕਾਰੀ ਮੁਹਈਆ ਕਰਵਾਉਂਦਾ ਹੈ। ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਇਸ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਵੱਲੋਂ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦਾ ਧੰਨਵਾਦ ਕੀਤਾ ਜਾਂਦਾ ਹੈ। ਉੱਥੇ ਯਾਤਰਾ ਤੋਂ ਵਾਪਸੀ ਦੌਰਾਨ ਵਿਧਾਇਕ ਕੁਲਵੰਤ ਸਿੰਘ ਹੋਰਾਂ ਨੂੰ ਵੀ ਸ਼ਰਧਾਲੂ ਫੋਨ ਕਰਕੇ ਬਕਾਇਦਾ ਇਸ ਯਾਤਰਾ ਦੇ ਲਈ ਸ਼ੁਕਰੀਆ ਘਰ ਦੇ ਵੇਖੇ ਜਾਂਦੇ ਹਨ। ਉਹਨਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਹਰ ਵਾਰ ਪੰਜਾਬ ਦੇ ਲੋਕਾਂ ਲਈ ਵਾਅਦੇ ਅਤੇ ਦਾਅਵੇ ਕੀਤੇ ਜਾਂਦੇ ਹਨ, ਪਰੰਤੂ ਉਹਨਾਂ ਨੂੰ ਅਮਲੀ ਜਾਮਾ ਕਿਸੇ ਵੀ ਸਰਕਾਰ ਵੱਲੋਂ ਨਹੀਂ ਪਹਿਨਾਇਆ ਜਾਂਦਾ , ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਇੱਕ ਅਜਿਹੀ ਸਰਕਾਰ ਹੈ , ਜਿਨਾਂ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ- ਅਰਵਿੰਦ ਕੇਜਰੀਵਾਲ ਜੀ ਹੋਰਾਂ ਵੱਲੋਂ ਜਿਹੜੀਆਂ ਗਰੰਟੀਆ ਅਤੇ ਵਾਅਦੇ ਸੂਬੇ ਦੀ ਜਨਤਾ ਦੇ ਨਾਲ ਲੋਕਾਂ ਦੀ ਕਚਹਿਰੀ ਵਿੱਚ ਹਾਜ਼ਰ ਹੋ ਕੇ ਕੀਤੇ ਗਏ ਸਨ ਉਹਨਾਂ ਨੂੰ ਪੂਰੇ ਕੀਤਾ ਗਿਆ ਹੈ ਅਤੇ ਇੱਕ-ਇੱਕ ਗਰੰਟੀ ਨੂੰ ਪੂਰਾ ਕਰਨ ਤੋਂ ਬਾਅਦ ਅਗਾਂਹ ਵੀ ਪੰਜਾਬ ਦੇ ਵਿਕਾਸ ਦੀ ਰਫਤਾਰ ਨੂੰ ਤੇਜ਼ ਕੀਤਾ ਜਾ ਚੁੱਕਾ ਹੈ। ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਖੇਡ ਸਟੇਡੀਅਮ ਦੀ ਉਸਾਰੀ ਵੱਡੇ ਪੱਧਰ ਤੇ ਚੱਲ ਰਹੀ ਹੈ, ਤਾਂ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਉਹਨਾਂ ਦਾ ਧਿਆਨ ਖੇਡ ਮੈਦਾਨ ਵੱਲ ਲਗਾਇਆ ਜਾਵੇ ਅਤੇ ਇਹਨਾਂ ਖੇਡਾਂ ਦੇ ਲਈ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਲੋੜੀਦਾ ਜਰੂਰੀ ਸਮਾਨ ਅਤੇ ਵਧੀਆ ਕੋਚ ਮੁਹਈਆ ਕਰਵਾਏ ਜਾ ਰਹੇ ਹਨ। ਤਾਂ ਕਿ ਉਹ ਆਪਣੀ ਖੇਡ ਕਲਾ ਨੂੰ ਨਿਖਾਰ ਕੇ ਆਪਣੇ ਮਾਤਾ-ਪਿਤਾ ਦਾ ਅਤੇ ਪੰਜਾਬ ਦਾ ਨਾਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਰੌਸ਼ਨ ਕਰ ਸਕਣ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਕੋਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਅੱਜ ਸੀਨੀਅਰ ਸਿਟੀਜਨ ਦੀਆਂ ਬੱਸਾਂ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਲਈ ਰਵਾਨਾ ਕਰਨ ਦੇ ਦੌਰਾਨ ਸ਼ਰਧਾਲੂਆਂ ਦੇ ਚਿਹਰੇ ਤੇ ਪਾਈ ਜਾ ਰਹੀ ਖੁਸ਼ੀ ਅਤੇ ਤਸੱਲੀ ਵੇਖਿਆ ਹੀ ਬਣਦੀ ਸੀ। ਇਹ ਆਮ ਆਦਮੀ ਪਾਰਟੀ ਦੇ ਹਰ ਵਰਕਰ ਅਤੇ ਸਮਰਥਕਾਂ ਵੱਲੋਂ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਦੀ ਹਾਮੀ ਭਰਨ ਦਾ ਸਾਫ ਪ੍ਰਗਟਾਵਾ ਹੈ।
Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ