ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀਵਲਾਹ ਦੇ ਸਾਲਾਨਾ ਨਤੀਜੇ ਸ਼ਾਨਦਾਰ
- ਸਿੱਖਿਆ/ਵਿਗਿਆਨ
- 24 Mar,2025

ਸਕੂਲ ਵਿੱਚ ਕਰਵਾਈ ਮਾਪੇ-ਅਧਿਆਪਕ ਮਿਲਣੀ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,24 ਮਾਰਚ 2025
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀਵਲਾਹ ਵਲੋਂ ਸਲਾਨਾ ਨਤੀਜੇ ਨੂੰ ਮੁੱਖ ਰੱਖਦਿਆਂ ਹੋਇਆਂ ਸਕੂਲ ਵਿੱਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ।ਇਸ ਮੌਕੇ ਵਿਦਿਆਰਥੀਆਂ ਦੀ ਪੜ੍ਹਾਈ,ਅਨੁਸ਼ਾਸਨ , ਸਿਹਤ , ਖੇਡਾਂ,ਸਹਿ-ਅਕਾਦਮਿਕ ਗਤੀਵਿਧੀਆਂ ਸਮੇਤ ਹਰ ਖੇਤਰ ਪ੍ਰਤੀ ਮਾਪਿਆਂ ਨੂੰ ਪੂਰੀ ਤਰਾਂ ਜਾਣੂ ਕਰਵਾਇਆ ਗਿਆ ਅਤੇ ਆਉਣ ਵਾਲੇ ਨਵੇਂ ਸੈਸ਼ਨ 2025-26 ਬਾਰੇ ਜਾਣਕਾਰੀ ਦਿੱਤੀ ਗਈ।ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਲਵਿੰਦਰ ਸਿੰਘ ਸੰਧੂ,ਐਜ਼ੂਕੇਸ਼ਨਲ ਡਾਇਰੈਕਟਰ ਨਵਦੀਪ ਕੌਰ ਸੰਧੂ,ਮਦਨ ਪਠਾਣੀਆਂ, ਪ੍ਰਿੰਸੀਪਲ ਨਿਰਭੈ ਸਿੰਘ ਸੰਧੂ ਵਲੋਂ ਸਾਰੇ ਮਾਪਿਆਂ ਬੱਚਿਆਂ ਨੂੰ ਮੁਬਾਰਕਬਾਦ ਦਿੰਦਿਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਹੋਰ ਵਧੇਰੇ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।ਉਨ੍ਹਾਂ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੰਸਥਾ ਹਮੇਸ਼ਾ ਇਲਾਕੇ ਦੇ ਬੱਚਿਆਂ ਦੇ ਬੇਹਤਰੀਨ ਭਵਿੱਖ ਲਈ ਯਤਨਸ਼ੀਲ ਰਹੀ ਹੈ ਅਤੇ ਅੱਗੇ ਵੀ ਅਸੀਂ ਵਿਸ਼ਵਾਸ ਦਿਵਾਉਂਦੇ ਹਾਂ ਕਿ ਬੱਚਿਆਂ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਲਈ ਕਾਰਗਰ ਉਪਰਾਲੇ ਕਰੇਗੀ।ਉਨ੍ਹਾਂਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 26 ਮਾਰਚ 2025 ਤੋਂ ਬੱਚਿਆਂ ਦੀਆਂ ਨਵੀਆਂ ਕਲਾਸਾਂ ਸ਼ੁਰੂ ਹਨ।
Posted By:

Leave a Reply