ਮਨਜਿੰਦਰ ਸਿੰਘ ਸਿਰਸਾ ਨੇ ਮਾਂ ਬੋਲੀ ਦਾ ਵਧਾਇਆ ਮਾਣ ; ਪੰਜਾਬੀ ‘ਚ ਚੁੱਕੀ ਕੈਬਨਿਟ ਮੰਤਰੀ ਵਜੋਂ ਸਹੁੰ

ਮਨਜਿੰਦਰ ਸਿੰਘ ਸਿਰਸਾ ਨੇ ਮਾਂ ਬੋਲੀ ਦਾ ਵਧਾਇਆ ਮਾਣ ; ਪੰਜਾਬੀ ‘ਚ ਚੁੱਕੀ ਕੈਬਨਿਟ ਮੰਤਰੀ ਵਜੋਂ ਸਹੁੰ

ਨਜ਼ਰਾਨਾ ਟਾਈਮਜ ਬਿਊਰੋ

ਨਵੀਂ ਦਿੱਲੀ,20ਫਰਵਰੀ 2025

Delhi : ਰੇਖਾ ਗੁਪਤਾ (Rekha Gupta) ਨੇ ਅੱਜ ਵੀਰਵਾਰ (20 ਫਰਵਰੀ) ਨੂੰ ਰਾਜਧਾਨੀ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਤੋਂ ਬਾਅਦ ਛੇ ਵਿਧਾਇਕਾਂ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ। ਰਾਜੌਰੀ ਗਾਰਡਨ ਤੋਂ ਵਿਧਾਇਕ ਚੁਣੇ ਗਏ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ। ਇਸ ਮੌਕੇ ਸਿਰਸਾ ਨੇ ਕੈਬਨਿਟ ਮੰਤਰੀ ਦੀ ਸਹੁੰ ਪੰਜਾਬੀ ਵਿੱਚ ਚੁੱਕ ਕੇ ਮਾਂ ਬੋਲੀ ਪੰਜਾਬੀ ਦਾ ਮਾਣ ਵਧਾਇਆ। ਇਸ ਮੌਕੇ ਉਹਨਾਂ ਨੇ ਮੰਚ ਤੇ ਫਤਿਹ ਵੀ ਬੁਲਾਈ।

ਜ਼ਿਕਰਯੋਗ ਹੈ ਕਿ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੀ ਰਾਜੌਰੀ ਗਾਰਡਨ ਵਿਧਾਨ ਸਭਾ ਸੀਟ ਤੋਂ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਮਨਜਿੰਦਰ ਸਿਰਸਾ ਨੇ 18 ਹਜ਼ਾਰ 190 ਵੋਟਾਂ ਤੋਂ ਜਿੱਤ ਪ੍ਰਾਪਤ ਕੀਤੀ ਹੈ।


ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ :

www.nazranatimes.com