ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਜੀਜਾ ਜੀ ,ਏ.ਐਸ.ਆਈ.ਗੁਰਵਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਖ- ਵੱਖ ਧਾਰਮਿਕ ਅਤੇ ਸਿਆਸੀ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀ
- ਖੇਡ
- 10 Aug,2025

ਅੰਮ੍ਰਿਤਸਰ , ਨਰਿੰਦਰ ਸਿੰਘ ਮਹਿਤਾ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਜੀਜਾ ਸ. ਗੁਰਵਿੰਦਰ ਸਿੰਘ ਏ.ਐੱਸ.ਆਈ ਪੰਜਾਬ ਪੁਲਿਸ ਦਾ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਸੰਗਰਾਣਾ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਹੋਇਆ, ਜਿਸ ਵਿੱਚ ਵੱਖ-ਵੱਖ ਧਾਰਮਿਕ, ਪੰਥਕ, ਸਿਆਸੀ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਸ. ਗੁਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਮਾਤਾ ਕੁਲਦੀਪ ਕੌਰ, ਸੁਪਤਨੀ ਹਰਜੀਤ ਕੌਰ, ਸਪੁੱਤਰ ਸ. ਗੁਰਜੀਤ ਸਿੰਘ, ਸਪੁੱਤਰੀ ਨਵਦੀਪ ਕੌਰ, ਜਵਾਈ ਸ. ਜਸਕਰਨ ਸਿੰਘ, ਸਪੁੱਤਰੀ ਮਨਮੀਤ ਕੌਰ ਹਾਜ਼ਰ ਸਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਗੁਰਵਿੰਦਰ ਸਿੰਘ ਦੀ ਸੁਪਤਨੀ ਬੀਬੀ ਹਰਜੀਤ ਕੌਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤਾ ਅਤੇ ਹੋਰ ਕਈ ਵੱਖ-ਵੱਖ ਧਾਰਮਿਕ ਤੇ ਪੰਥਕ ਸ਼ਖ਼ਸੀਅਤਾਂ ਨੇ ਵੀ ਸਿਰੋਪਾਓ ਦਿੱਤੇ ਅਤੇ ਪੁੱਤਰ ਸ. ਗੁਰਜੀਤ ਸਿੰਘ ਨੂੰ ਦਸਤਾਰਾਂ ਦਿੱਤੀਆਂ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ ਧਨੌਲਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ ਵੱਲੋਂ ਸ. ਸਰਬਜੀਤ ਸਿੰਘ ਬੇਦੀ, ਬਾਬਾ ਭਗਤ ਸਿੰਘ, ਬਾਬਾ ਸੁੱਚਾ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਘਾਲਾ ਸਿੰਘ ਨਾਨਕਸਰ ਵੱਲੋਂ ਬਾਬਾ ਗੇਜਾ ਸਿੰਘ, ਦਲ ਖ਼ਾਲਸਾ ਤੋਂ ਸ. ਕੰਵਰਪਾਲ ਸਿੰਘ ਬਿੱਟੂ, ਬਾਬਾ ਛਿੰਦਰ ਸਿੰਘ ਸਭਰਾਵਾਂ ਵਾਲੇ, ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ. ਇੰਦਰਬੀਰ ਸਿੰਘ ਨਿੱਝਰ ਅਤੇ ਹੋਰ ਅਹੁਦੇਦਾਰ, ਬਾਬਾ ਸੁਖਵਿੰਦਰ ਸਿੰਘ ਮਲਕਪੁਰਵਾਲੇ, ਬਾਬਾ ਗਿਆਨ ਸਿੰਘ, ਬਾਬਾ ਬਲਦੇਵ ਸਿੰਘ ਵੱਲਾ, ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਦੇ ਮੁੱਖ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ, ਹਜ਼ੂਰੀ ਰਾਗੀ ਭਾਈ ਹਰਦੀਪ ਸਿੰਘ ਅਤੇ ਭਾਈ ਕੁਲਦੀਪ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਗਾਇਨ ਕੀਤਾ, ਸ਼੍ਰੋਮਣੀ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਕਥਾ ਵਿਚਾਰ ਕੀਤੇ ਅਤੇ ਅੰਤਿਮ ਅਰਦਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਆ ਭਾਈ ਪ੍ਰੇਮ ਸਿੰਘ ਨੇ ਕੀਤੀ। ਸ਼੍ਰੋਮਣੀ ਅਕਾਲੀ ਦਲ ਤੋਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਸ. ਸ਼ਰਨਜੀਤ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਡਾ. ਦਲਜੀਤ ਸਿੰਘ ਭਿੰਡਰ, ਸ. ਸੁਰਜੀਤ ਸਿੰਘ ਤੁਗਲਵਾਲਾ, ਮੈਂਬਰ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਕੌਰ ਸਿੰਘ, ਭਾਈ ਅਮਰਜੀਤ ਸਿੰਘ, ਸ. ਗੁਰਬਚਨ ਸਿੰਘ ਕਰਮੂਵਾਲਾ, ਸ. ਜੋਧ ਸਿੰਘ ਸਮਰਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਲਦੇਵ ਸਿੰਘ ਚੂੰਗਾਂ, ਅਕਾਲੀ ਆਗੂ ਸ. ਗੁਲਜ਼ਾਰ ਸਿੰਘ ਰਣੀਕੇ, ਸ. ਸਿਕੰਦਰ ਸਿੰਘ ਮਲੂਕਾ, ਸ. ਸੁੱਚਾ ਸਿੰਘ ਲੰਗਾਹ, ਸ. ਗੌਰਵਦੀਪ ਸਿੰਘ ਵਲਟੋਹਾ, ਸ. ਨਛੱਤਰ ਸਿੰਘ ਆਈ.ਟੀ. ਮੁਖੀ ਸ਼੍ਰੋਮਣੀ ਅਕਾਲੀ ਦਲ, ਅਰਸ਼ਦੀਪ ਸਿੰਘ ਕਲੇਰ, ਸ. ਇਕਬਾਲ ਸਿੰਘ ਸੰਧੂ, ਸ. ਸਤਿੰਦਰਬੀਰ ਸਿੰਘ ਛੱਜਲਵੱਡੀ, ਪ੍ਰਿੰ. ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ, ਸ. ਗੁਰਦਿਆਲ ਸਿੰਘ ਕਾਲਰਾ, ਸ. ਕੰਵਰਵੀਰ ਸਿੰਘ ਟੌਹੜਾ, ਸ. ਦਵਿੰਦਰ ਸਿੰਘ ਹਰੀਏਵਾਲ, ਸ. ਤਰਸੇਮ ਸਿੰਘ ਪਿਤਾ ਸ. ਅੰਮ੍ਰਿਤਪਾਲ ਸਿੰਘ ਐੱਮ ਪੀ ਖਡੂਰ ਸਾਹਿਬ, ਸ. ਚਮਕੌਰ ਸਿੰਘ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ, ਸ. ਧਰਮ ਸਿੰਘ ਕਲੌੜ, ਸ. ਸ਼ਿੰਗਾਰਾ ਸਿੰਘ ਬਡਲਾ, ਅਤੇ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ। ਬੁਲਾਰਿਆਂ ਵਿੱਚੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ. ਅਮਰਜੀਤ ਸਿੰਘ ਸਮੂਹ ਮਿਸ਼ਨਰੀ ਕਾਲਜਾਂ ਵੱਲੋਂ, ਐਡਵੋਕੇਟ ਸਿਮਰਨਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਦੀਸ਼ ਸਿੰਘ ਝੀਂਡਾ, ਸ. ਪਰਮਜੀਤ ਸਿੰਘ ਸਰਨਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸਕੱਤਰ ਧਰਮ ਪ੍ਰਚਾਰ ਕਮੇਟੀ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਨਰਿੰਦਰ ਸਿੰਘ ਮਥਰੇਵਾਲ, ਸਟੇਜ ਸੰਚਾਲਨ ਪ੍ਰਚਾਰਕ ਭਾਈ ਸਤਵੰਤ ਸਿੰਘ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪਹੁੰਚੀਆਂ ਹੋਈਆਂ ਸਾਰੀਆਂ ਸ਼ਖਸੀਅਤਾਂ ਦਾ ਬਹੁਤ ਬਹੁਤ ਧੰਨਵਾਦ।
#Sriakaltakhatsahib
#Jathedargianikuldeepsinghgargaj
Posted By:

Leave a Reply