Nazrana Times

ਪੰਜਾਬੀ

ਨੌਜਵਾਨ ਵਰਗ ਨੂੰ ਆਮ ਆਦਮੀ ਪਾਰਟੀ ਤੋਂ ਵੱਡੀਆਂ ਉਮੀਦਾਂ-ਹਰਦੀਪ ਕੌਰ ਚੰਦੀ

21 Sep, 2026 07:28 PM

ਕਪੂਰਥਲਾ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ

ਕਪੂਰਥਲਾ 21 ਸਿਤੰਬਰ ਗੌਰਵ ਮੜੀਆ 

ਕਪੂਰਥਲਾ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਦੀ ਇਕੱਤਰਤਾ ਕਰਵਾਈ ਗਈ।ਇਕੱਠੇ ਹੋਏ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਨਾਲ 2027 ਵਿੱਚ ਡਟ ਕੇ ਖੜ੍ਹਨ ਦਾ ਅਹਿਦ ਲਿਆ।ਇਸ ਸਮੇਂ ਨੌਜਵਾਨਾਂ ਨੇ ਦੱਸਿਆ ਕਿ ਨੌਜਵਾਨ ਵਰਗ ਰਿਵਾਇਤੀ ਪਾਰਟੀਆਂ ਤੋਂ ਬਹੁਤ ਪਰੇਸ਼ਾਨ ਹੈ ਅਤੇ ਉਨ੍ਹਾਂਨੂੰ ਲੱਗਦਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਹੋਇਆ ਹੈ।ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਦੀ ਧਰਮ ਪਤਨੀ ਹਰਦੀਪ ਕੌਰ ਚੰਦੀ ਨੇ ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਕੇ ਕਪੂਰਥਲਾ ਹਲਕੇ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਕਈ ਨੌਜਵਾਨਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਾਰਵਾਈ।ਇਸ ਮੌਕੇ ਹਰਦੀਪ ਕੌਰ ਚੰਦੀ ਨੇ ਨਵੇਂ ਸ਼ਾਮਲ ਹੋਏ ਨੌਜਵਾਨਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੀ ਵਿਚਾਰਧਾਰਾ ਨਾਲ ਜੁੜ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ।ਇਹ ਨੌਜਵਾਨ ਪੱਤੀ ਖਿਜ਼ਰਪੁਰ ਤੋਂ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਸ. ਪਵਿੱਤਰ ਸਿੰਘ ਸੰਘਾ ਦੀ ਨੇਕ ਅਗਵਾਈ ਅਤੇ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।ਉਨ੍ਹਾਂਨੇ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਭੂਮਿਕਾ ਨਾਲ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ।ਮੈਡਮ ਚੰਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਬਣਨ ਤੋਂ ਲੈ ਕੇ ਹੁਣ ਤੱਕ ਹਰ ਵਰਗ ਦਾ ਖਿਆਲ ਰੱਖਿਆ ਜਾ ਰਿਹਾ ਹੈ ਤੇ ਸਾਰਿਆਂ ਨੂੰ ਬਿਨ੍ਹਾਂ ਭੇਦਭਾਵ ਦੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਇਸ ਮੌਕੇ ਰਾਜਨਬੀਰ ਸਿੰਘ ਚੰਦੀ,ਬਲਾਕ ਸੰਮਤੀ ਮੈਂਬਰ ਕਪੂਰਥਲਾ, ਲਖਵਿੰਦਰ ਸਿੰਘ ਬਿੱਟੂ,ਕਰਨ ਮਹਾਜਨ,ਜਸਪਾਲ ਸਿੰਘ ਪਨੇਸਰ,ਰਾਹੁਲ ਕੁਮਾਰ ਮਣਸੂ,ਅਰਮਾਨ ਥਿੰਦ,ਹਰਤੀਰਥ ਸਿੰਘ,ਕਨਵ ਪਾਸੀ,ਅਕਾਸ਼ਦੀਪ ਸਿੰਘ ਆਹਲੂਵਾਲੀਆ ਸਮੇਤ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।

Posted By: Gaurav Maria

Latest News