Nazrana Times

ਪੰਜਾਬੀ

ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਵਿਸੇਸ਼ ਸਮਾਗਮ ਦਾ ਅਯੋਜਨ

09 Aug, 2025 12:03 AM

ਵਿਗਿਆਨ ਦੇ ਯੁੱਗ ਵਿੱਚ ਵੀ ਗੁਰਬਾਣੀ ਤੋਂ ਉੱਤਮ ਮਨੁੱਖ ਲਈ ਕੁਝ ਨਹੀਂ-ਰਾਜਪਾਲ ਸਿੰਘ

ਰਾਕੇਸ਼ ਨਈਅਰ

ਚੋਹਲਾ ਸਾਹਿਬ/ਤਰਨਤਾਰਨ,8 ਅਗਸਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਇੰਜੀਨੀਅਰ ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਦੀ ਅਗਵਾਈ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸੇਵ ਅਵਰ ਸੋਲਜ ਐਜੂਕੇਸ਼ਨਲ ਅਤੇ ਚੈਰੀਟੇਬਲ ਸੁਸਾਇਟੀ ਦੇ ਸਕੱਤਰ ਅਤੇ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਦੇ ਮੈਂਬਰ ਰਾਜਪਾਲ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।ਉਨ੍ਹਾ ਕਾਲਜ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਹਿਬ ਦੀ ਸ਼ਹੀਦੀ ਦੇ ਮਨੋਰਥ ਅਤੇ ਸਿੱਖੀ ਸੰਕਲਪ ਬਾਰੇ ਬਹੁਤ ਸਰਲਤਾ ਨਾਲ ਸਮਝਾਇਆ। ਉਨ੍ਹਾਂ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਅਕਾਦਮਿਕ ਗਿਆਨ ਹਾਸਿਲ ਕਰਨ ਦੇ ਨਾਲ ਨਾਲ ਧਰਮ ਦਾ ਗਿਆਨ ਹਾਸਿਲ ਕਰਕੇ ਆਪਣੀ ਸਖਸੀਅਤ ਨੂੰ ਨਿਖਾਰਨ 'ਤੇ ਜ਼ੋਰ ਦਿੱਤਾ।

ਉਨ੍ਹਾਂ ਦੱਸਿਆ ਕਿ ਅੱਜ ਦੇ ਮੀਡੀਏ ਤੇ ਵਿਗਿਆਨ ਦੇ ਯੁੱਗ ਵਿੱਚ ਵੀ ਗੁਰਬਾਣੀ ਤੋਂ ਉੱਤਮ ਮਨੁੱਖ ਲਈ ਕੁਝ ਨਹੀਂ ਹੈ।ਵਿਦਿਆਰਥੀ ਆਪਣੇ ਜੀਵਨ ਵਿੱਚ ਜੋ ਵੀ ਉਦੇਸ਼ ਤੈਅ ਕਰਦੇ ਹਨ ਗੁਰਬਾਣੀ ਉਨ੍ਹਾਂ ਦੀ ਪ੍ਰਾਪਤੀ ਲਈ ਸਹਾਇਕ ਹੁੰਦੀ ਹੈ ਤੇ ਮਨੁੱਖ ਨੂੰ ਉੱਚ ਜੀਵਨ ਜਿਉਣ ਦੀ ਜਾਂਚ ਸਿਖਾੳਦੀ ਹੈ। ਸੋ ਸਾਨੂੰ ਹਮੇਸ਼ਾ ਗੁਰਬਾਣੀ ਨੂੰ ਸਹਿਜ ਪਾਠ ਦੇ ਰੂਪ ਵਿੱਚ ਪੜ੍ਹ ਕੇ ਇਸ ਦੇ ਡੂੰਘੇ ਅਰਥਾਂ ਨੂੰ ਸਮਝਣ ਦੇ ਯਤਨ ਕਰਦੇ ਰਹਿਣਾ ਚਾਹੀਦਾ ਹੈ।ਇਸ ਨਾਲ ਵਿਦਿਆਰਥੀ ਦੀ ਸਖਸੀਅਤ ਨਿੱਖਰਦੀ ਹੈ ਅਤੇ ਉਸ ਨੂੰ ਜ਼ਿੰਦਗੀ ਵਿੱਚ ਤਰੱਕੀ ਕਰਨ ਦੇ ਵੱਧ ਮੌਕੇ ਮਿਲਦੇ ਹਨ।ਉਨ੍ਹਾਂ ਨੇ ਵਿਦਿਆਰਥੀਆਂ ਨਾਲ ਆਪਣੀ ਜ਼ਿੰਦਗੀ ਦੇ ਨਿੱਜੀ ਤਜਰਬੇ ਸਾਂਝੇ ਕੀਤੇ ਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਹਿਜ ਪਾਠ ਨਾਲ ਜੁੜਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਧਾਰਮਿਕ ਸਿੱਖਿਆ ਪ੍ਰੋ.ਕਿਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਆਪਣੀ ਸਖਸੀਅਤ ਦੇ ਵਿਕਾਸ ਲਈ ਰਾਜਪਾਲ ਸਿੰਘ ਵੱਲੋਂ ਦਿੱਤੇ ਵਿਚਾਰਾਂ ਨੂੰ ਆਪਣੀ ਜ਼ਿੰਦਗੀ ਵਿੱਚ ਗ੍ਰਹਿਣ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸਹਿਜਪਾਠ ਕਰਨ ਲਈ ਸਹਿਮਤੀ ਦਾ ਪ੍ਰਗਟਾਵਾ ਕੀਤਾ। ਅੰਤ ਵਿੱਚ ਕਾਲਜ ਪ੍ਰੋ ਹਿੰਮਤ ਸਿੰਘ ਨੇ ਸ੍ਰ ਰਾਜਪਾਲ ਸਿੰਘ ਜੀ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ.ਜਤਿੰਦਰ ਕੌਰ,ਪ੍ਰੋ.ਜਗਜੀਤ ਸਿੰਘ,ਪ੍ਰੋ.ਬਲਜਿੰਦਰ ਸਿੰਘ,ਪ੍ਰੋ.ਤ੍ਰਿਪਤ ਕੌਰ ਆਦਿ ਹਾਜਿਰ ਸਨ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #