ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ...

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ...

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 24 ਨਵੰਬਰ ਪ੍ਰਕਾਸ਼ ਪੁਰਬ ਵਾਲੇ ਦਿਨ ਤੱਕ ਰਹਿਣਗੀਆਂ ਜਾਰੀ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਨਵੰਬਰ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੇ ਸਰਬ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਨਾਮ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੁਆਰਾ ਦਸਾਂ ਪਾਤਿਸ਼ਾਹੀਆਂ ਦੀ ਜਾਗਦੀ ਜੋਤ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਨੂੰ ਗੁਰਤਾ ਗੁਰਗੱਦੀ ਦੇਣ ਦੇ ਪੂਰੇ ਪ੍ਰਸੰਗ ਨੂੰ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਨ ਕਰਵਾਇਆ। ਬੀਬੀ ਜਤਿੰਦਰ ਕੌਰ ਜੀ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਮਨਦੀਪ ਸਿੰਘ ਜੀ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸ ਤੋਂ ਇਲਾਵਾ ਮਿੱਤਰ ਪਿਆਰੇ ਨੂੰ ਕਵੀਸ਼ਰੀ ਜੱਥਾ, ਭਾਈ ਗੁਰਸੇਵਕ ਸਿੰਘ ਜੀ ਲੁਧਿਆਣੇ ਵਾਲੇ, ਭਾਈ ਹਰਵਿੰਦਰ ਸਿੰਘ ਜੀ ਪਟਿਆਲਾ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਸੁਖਮਨੀ ਸੇਵਾ ਸੋਸਾਇਟੀ ਦੀਆਂ ਬੀਬੀਆਂ ਅਤੇ ਭਾਈ ਸਰੂਪ ਸਿੰਘ ਜੀ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥੇ ਭਾਈ ਗੁਰਨਾਮ ਸਿੰਘ, ਭਾਈ ਜਰਨੈਲ ਸਿੰਘ, ਭਾਈ ਇੰਦਰਜੀਤ ਸਿੰਘ, ਅਤੇ ਭਾਈ ਸੁਖਵਿੰਦਰ ਿੰਸੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਦਿਹਾੜੇ ਦੀ ਖੁਸ਼ੀ ਵਿੱਚ ਸ੍ਰੀ ਦਰਬਾਰ ਸਾਹਿਬ ਜੀ ਦੀ ਅੰਦਰੋਂ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਿਆ। ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਮਿਤੀ 9 ਨਵੰਬਰ ਅਰੰਭ ਕੀਤੀਆਂ ਗਈਆਂ ਹਨ ਜੋ ਕਿ ਮਿਤੀ 24 ਨਵੰਬਰ ਪ੍ਰਕਾਸ਼ ਪੁਰਬ ਵਾਲੇ ਦਿਨ ਤੱਕ ਜਾਰੀ ਰਹਿਣਗੀਆਂ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.