ਬਿਜਲੀ ਨਾ ਆਉਣ ਕਾਰਨ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ,ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ-ਵਾਲੀਆ/ਸਿੱਧੂ

ਬਿਜਲੀ ਨਾ ਆਉਣ ਕਾਰਨ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ,ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ-ਵਾਲੀਆ/ਸਿੱਧੂ

ਬਿਜਲੀ ਕੱਟਾਂ ਤੇ ਭਾਰੀ ਬਿੱਲਾਂ ਖ਼ਿਲਾਫ਼ ਅਕਾਲੀ ਦਲ ਦਾ ਹੱਲਾ-ਬੋਲ,ਪਾਵਰ ਕਾਪੋਰੇਸ਼ਨ ਦਫ਼ਤਰ ਦੇ ਬਾਹਰ ਲਾਇਆ ਧਰਨਾ

ਕਪੂਰਥਲਾ 16 ਸਿਤੰਬਰ ਗੌਰਵ ਮੜੀਆ 

ਕਪੂਰਥਲਾ ਸਮੇਤ ਪੰਜਾਬ ਭਰ ਵਿਚ ਬਿਜਲੀ ਦੇ ਭਾਰੀ ਬਿੱਲਾਂ ਅਤੇ ਅਣ-ਐਲਾਨੇ ਲੰਬੇ ਬਿਜਲੀ ਕੱਟਾਂ ਤੋਂ ਤੰਗ ਆਈ ਜਨਤਾ ਦੇ ਹੱਕ ਚ ਆਵਾਜ਼ ਬੁਲੰਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਕਪੂਰਥਲਾ ਵਿਖੇ ਬੁੱਧਵਾਰ ਨੂੰ ਪੰਜਾਬ ਰਾਜ ਪਾਵਰ ਕਾਪੋਰੇਸ਼ਨ ਲਿਮਟ ਦੇ ਉਪ ਦਫਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ।ਇਸ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਉੱਪਰ ਬਿਜਲੀ ਲਈ ਸਹੀ ਮੈਨੇਜਮੈਂਟ ਨਾ ਕਰਨ ਦਾ ਦੋਸ਼ ਲਗਾਇਆ।ਇਸ ਮੌਕੇ ਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਤੇ ਹਲਕਾ ਇੰਚਾਰਜ ਐਚ ਐਸ ਵਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੋਸ਼ ਲਗਾਇਆ ਕਿ ਪੰਜਾਬ ਵਿਚ ਲਗਾਤਾਰ ਬਿਜਲੀ ਦੇ ਕੱਟ ਲੱਗ ਰਹੇ ਹਨ ਜਿਸ ਦੇ ਵਿਰੋਧ ਵਿਚ ਅੱਜ ਉਹ ਇੱਥੇ ਪ੍ਰਦਰਸ਼ਨ ਕਰਨ ਨੂੰ ਮਜ਼ਬੂਰ ਹੋਏ ਹਨ।ਉਨ੍ਹਾਂ ਨੇ ਕਿਹਾ ਕਿ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਉਦਯੋਗ ਬੰਦ ਪਏ ਹਨ ਅਤੇ ਉਦੋਗਪਤੀ ਧਰਨੇ ਪ੍ਰਦਰਸ਼ਨ ਕਰਨ ਨੂੰ ਮਜ਼ਬੂਰ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਨਾ ਕਿਸਾਨਾਂ ਨੂੰ ਬਿਜਲੀ ਮਿਲ ਰਹੀ ਹੈ ਤੇ ਨਾ ਹੀ ਘਰੇਲੂ ਬਿਜਲੀ ਢੰਗ ਨਾਲ ਮਿਲ ਰਹੀ ਹੈ।ਨਾਲ ਹੀ ਬਿਜਲੀ ਮੰਤਰੀ ਵਲੋਂ ਸਿਰਫ ਖੋਖਲੇ ਦਾਅਵੇ ਕੀਤੇ ਜਾ ਰਹੇ ਹਨ।ਉਨ੍ਹਾਂਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਪ ਸਰਕਾਰ ਦੀਆਂ ਨਾਕਾਮੀਆਂ ਕਾਰਨ ਅੱਜ ਸੂਬੇ ਦਾ ਹਰ ਵਰਗ ਬੇਹੱਦ ਤੰਗ ਪਰੇਸ਼ਾਨ ਹੈ।ਇਕ ਪਾਸੇ ਤਾਂ ਲੋਕਾਂ ਨੂੰ ਭਾਰੀ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਦੂਜੇ ਪਾਸੇ ਮਨਮਰਜ਼ੀ ਨਾਲ ਵੱਡੀ ਰਕਮ ਦੇ ਬਿੱਲ ਭੇਜ ਕੇ ਆਮ ਜਨਤਾ ਦੀ ਜੇਬ ਤੇ ਡਾਕਾ ਮਾਰਿਆ ਜਾ ਰਿਹਾ ਹੈ।ਐਚ ਐਸ ਵਾਲੀਆ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਇਨ੍ਹਾਂ ਲੋਕ-ਵਿਰੋਧੀ ਨੀਤੀਆਂ ਅਤੇ ਨਾਕਾਮੀਆਂ ਨੂੰ ਉਜ਼ਾਗਰ ਕਰਨ ਅਤੇ ਆਮ ਲੋਕਾਂ ਦੀ ਹੱਕੀ ਆਵਾਜ਼ ਨੂੰ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਉਨ੍ਹਾਂਨੇ ਕਿਹਾ ਕਿ ਸਰਕਾਰ ਨੂੰ ਨੀਂਦ ਤੋਂ ਜਗਾਉਣ ਲਈ ਆਮ ਨਾਗਰਿਕਾ ਦਾ ਇਕਜੁੱਟ ਹੋਣਾ ਬੇਹੱਦ ਜ਼ਰੂਰੀ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੋਈ ਜੰਗ ਜਿੱਤੀ ਨਹੀਂ ਜਾ ਸਕਦੀ ਹੈ।ਐਚਐਸ ਵਾਲੀਆ ਨੇ ਕਿਹਾ ਕਿਪੰਜਾਬ ਸਰਕਾਰ ਨੇ ਚੋਣਾਂ ਸਮੇਂ ਘਰਾਂ ਨੂੰ 24 ਘੰਟੇ ਅਤੇ ਕਿਸਾਨਾਂ ਨੂੰ ਖੇਤੀ ਲਈ 8 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ,ਪਰ ਸਰਕਾਰ ਇਸ ਨੂੰ ਪੂਰਾ ਕਰਨ ਵਿਚ ਅਸਫਲ ਰਹੀ ਹੈ।ਉਨ੍ਹਾਂ ਕਿਹਾ ਕਿ ਬਿਜਲੀ ਦੀ ਘਾਟ ਕਾਰਨ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਸਰਕਾਰ ਦੀਆਂ ਨੀਤੀਆਂ ਅਤੇ ਸੂਬੇ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਵੀ ਨਿਸ਼ਾਨਾ ਸਾਧਿਆ।ਉਨ੍ਹਾਂਨੇ ਕਿਹਾ ਕਿ ਲੰਮੇ ਸਮੇਂ ਤੱਕ ਬਿਜਲੀ ਨਾ ਆਉਣ ਕਾਰਨ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ,ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂਨੇ ਕਿਹਾ ਕਿ ਬਿਜਲੀ ਦੀ ਨਿਰਵਿਘਨ ਸਪਲਾਈ ਲੋਕਾਂ ਦੀ ਮੁੱਢਲੀ ਲੋੜ ਹੈ ਅਤੇ ਲੰਮੇ ਬਿਜਲੀ ਕੱਟਾਂ ਕਾਰਨ ਖੇਤੀਬਾੜੀ ਦੇ ਕੰਮ ਪ੍ਰਭਾਵਿਤ ਹੋਣ ਦੇ ਨਾਲ-ਨਾਲ ਦੁਕਾਨਦਾਰਾਂ ਅਤੇ ਹੋਰ ਕਾਰੋਬਾਰੀਆਂ ਦੇ ਕੰਮਕਾਜ ਤੇ ਵੀ ਅਸਰ ਪੈ ਰਿਹਾ ਹੈ।ਉਨ੍ਹਾਂ ਪ੍ਰਸ਼ਾਸਨ ਅਤੇ ਸੰਬੰਧਿਤ ਵਿਭਾਗ ਤੋਂ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਉਣ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ।ਉਨ੍ਹਾਂਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪੰਜਾਬ ਦੀ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵਾਅਦੇ ਕੀਤੇ ਗਏ ਸਨ।ਇਸ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ਤੇ ਫੇਲ੍ਹ ਸਾਬਤ ਹੋ ਰਹੀ ਹੈ।ਉਨ੍ਹਾਂ ਕਿਹਾ ਕਿ 24 ਘੰਟੇ ਬਿਜਲੀ ਦੇਣੀ ਤਾਂ ਦੂਰ ਦੀ ਗੱਲ ਹੈ,ਅੱਜ ਸ਼ਹਿਰਾਂ ਅਤੇ ਪਿੰਡਾਂ ਵਿਚ ਲੋਕਾਂ ਨੂੰ ਲੰਬੇ-ਲੰਬੇ ਅਣਐਲਾਨੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਇਸ ਲੜੀਵਾਰ ਧਰਨੇ ਵਿੱਚ ਦਲਵਿੰਦਰ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ, ਜੀਆ ਲਾਲ ਨਾਹਰ, ਅਜੇ ਬਬਲਾ, ਤਨਵੀਰ ਸਿੰਘ ਰੰਧਾਵਾ, ਰਜਿੰਦਰ ਸਿੰਘ ਧੰਜਲ, ਕੋਮਲ ਸਹੋਤਾ, ਰਾਜੂ ਅਟਵਾਲ, ਹਰਜਿੰਦਰ ਸਿੰਘ ਖਾਨੋਵਾਲ, ਜੋਗਿੰਦਰ ਸਿੰਘ ਸੰਧੂ, ਜਰਨੈਲ ਸਿੰਘ ਨੱਥੂਚਾਲ, ਪਰਮਜੀਤ ਸਿੰਘ ਦੁਆਬਾ, ਤਰਲੋਚਨ ਸਿੰਘ ਬ੍ਰਿੰਦਪੁਰ, ਇਕਬਾਲ ਸਿੰਘ ਕੱਸੋ ਚਾਲ, ਸੰਤੋਖ ਸਿੰਘ ਕੱਸੋ ਚਾਲ, ਅਵਤਾਰ ਸਿੰਘ ਮੁਸ਼ਕ ਬੇਦ, ਰਾਜਕੁਮਾਰ ਮੁਸ਼ਕ ਬੇਦ, ਅਸ਼ੋਕ ਭਗਤ, ਰਾਜਕੁਮਾਰ ਸ਼ਰਮਾ, ਅਮਰਜੀਤ ਸਿੰਘ ਥਿੰਦ, ਸੁਖਜਿੰਦਰ ਸਿੰਘ ਸੇਖੋਂ, ਬਾਬਾ ਦਿਲਬਾਗ ਸਿੰਘ, ਸਤਵਿੰਦਰ ਸਿੰਘ ਔਜਲਾ, ਮਹਿੰਦਰ ਸਿੰਘ ਮੇਜਰਵਾਲ, ਬਲਵੀਰ ਸਿੰਘ ਕੋਟ ਕਲਾਰ ਖਾਂ, ਹਰਦੀਪ ਸਿੰਘ ਦੂਲੋ ਰਾਈਆ, ਸਤਨਾਮ ਸਿੰਘ ਬਾਜਵਾ, ਰਣਜੀਤ ਸਿੰਘ ਲੱਖਣ ਖੁਰਦ, ਅਨਿਲ ਸਲਹੋਤਰਾ, ਸੰਜੀਵ ਥਾਪਰ, ਮਨਜੀਤ ਗਿੱਲ, ਜੈਨਤ ਸ਼ਰਮਾ, ਰਕੇਸ਼ ਹੈਪੀ, ਕੇਵਲ ਸਿੰਘ ਮਾਧੋ ਝੰਡਾ, ਜਸਵਿੰਦਰ ਬੇਟਾ, ਮਲਕੀਤ ਸਿੰਘ ਬਲੇਰ ਖਾਨਪੁਰ, ਨਿਰਮਲ ਸਿੰਘ ਕਾਲਵਾਂ, ਅਤਰ ਸਿੰਘ, ਸੁਖਵਿੰਦਰ ਸਿੰਘ, ਸੁਖਵਿੰਦਰ ਸਿੰਘ ਸਰਪੰਚ, ਜੋਗਿੰਦਰ ਸਿੰਘ , ਮੇਜਰ ਸਿੰਘ, ਲੈਂਬਰ ਸਿੰਘ ਕਾਲਾ ਸੰਘਿਆ, ਮਲਕੀਤ ਸਿੰਘ ਡੋਗਰਾਵਾਲ, ਸ਼ੀਤਲ ਸਿੰਘ, ਜਸਪਾਲ ਨਾਹਰ, ਅਭੀ ਲੋਕੇਸ਼, ਤੀਰਥ ਰੰਧਾਵਾ, ਭੋਲਾ ਵਡਾਲਾ, ਗੁਰਦੇਵ ਸਿੰਘ, ਗੁਰਨਾਮ ਸਿੰਘ, ਸੁਖਵਿੰਦਰ ਸਿੰਘ ਸੋਖਾ, ਚਰਨਜੀਤ ਸਿੰਘ, ਸੋਨੂ ਬਾਬਾ, ਕੁਲਵਿੰਦਰ ਸਿੰਘ ਭਿੰਦਾ, ਗੁਰਮੇਲ ਸਿੰਘ ਗੇਲਾ, ਸੋਨੀ, ਬਲਜੀਤ ਸਿੰਘ ਭਲਵਾਨ ਅਤੇ ਹੋਰ ਸੈਂਕੜੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸ਼ਾਮਿਲ ਹੋਏ।

Gaurav Maria
Gaurav Maria
+91 98885 43457
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.