Nazrana Times

ਪੰਜਾਬੀ

ਅਧਿਆਪਕ ਦਲ ਪੰਜਾਬ ਨੇ ਗੁਰਪੁਰਬ ਦੇ ਨਗਰ ਕੀਰਤਨ ਤੇ ਛੁੱਟੀ ਕਰਨ ਦੀ ਕੀਤੀ ਮੰਗ

21 Nov, 2026 05:40 PM

ਕਪੂਰਥਲਾ 21 ਨਵੰਬਰ ਗੌਰਵ ਮੜੀਆ 
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ 23 ਨਵੰਬਰ ਨੂੰ ਕੱਢੇ ਰਹੇ ਗੁਰਦੁਆਰਾ ਸ੍ਰੀ ਸੰਤ ਘਾਟ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੱਕ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਲਈ ਅਧਿਆਪਕ ਦਲ ਪੰਜਾਬ ਵੱਲੋਂ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਵਿੱਚ ਜਿਲ੍ਹਾ ਪ੍ਰਸਾਸਨ ਤੋਂ ਪੂਰੀ ਛੁੱਟੀ ਦੀ ਮੰਗ ਕੀਤੀ ਹੈ। ਇਸ ਸਬੰਧੀ ਅਧਿਆਪਕ ਦਲ ਪੰਜਾਬ ਦੇ ਜਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ,ਜਿਲ੍ਹਾ ਜਨਰਲ ਸਕੱਤਰ ਮਨਜਿੰਦਰ ਸਿੰਘ ਧੰਜੂ,ਰਜੇਸ਼ ਜੌਲੀ ਸੀਨੀਅਰ ਮੀਤ ਪ੍ਰਧਾਨ,ਭਜਨ ਸਿੰਘ ਮਾਨ ਮੀਤ ਪ੍ਰਧਾਨ ਆਦਿ ਆਗੂਆਂ ਨੇ ਕਿਹਾ ਕਿ 24 ਨਵੰਬਰ ਦਿਨ ਮੰਗਲਵਾਰ ਨੂੰ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਪੁਰਬ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਪੂਰੀ ਦੁਨੀਆ ਵਿੱਚ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਉਸ ਤੋਂ ਇੱਕ ਦਿਨ ਪਹਿਲਾਂ 23 ਨਵੰਬਰ ਦਿਨ ਸ਼ਨੀਵਾਰ ਨੂੰ ਸੁਲਤਾਨਪੁਰ ਲੋਧੀ ਵਿਚ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਜਿਸ ਵਿੱਚ ਸਕੂਲੀ ਵਿਦਿਆਰਥੀ, ਅਧਿਆਪਕ ਤੇ ਹੋਰ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਸਰਕਾਰੀ ਕਰਮਚਾਰੀ ਬਹੁਤ ਹੀ ਸ਼ਰਧਾ ਤੇ ਉਤਸਾ਼ਹ ਨਾਲ ਭਾਗ ਲੈਂਦੇ ਹਨ। ਪਰ ਉਸ ਦਿਨ ਛੁੱਟੀ ਨਾ ਹੋਣ ਕਾਰਨ ਵਿਦਿਆਰਥੀ ਅਧਿਆਪਕ ਤੇ ਹੋਰ ਕਰਮਚਾਰੀ ਇਸ ਨਗਰ ਕੀਰਤਨ ਵਿੱਚ ਭਾਗ ਨਹੀਂ ਲੈ ਸਕਦੇ। ਇਸ ਲਈ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਤੋਂ ਮੰਗ ਕੀਤੀ ਹੈ ਕਿ 23 ਨਵੰਬਰ ਦਿਨ ਸੋਮਵਾਰ ਨੂੰ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਵਿੱਚ ਪੂਰਨ ਤੌਰ ਤੇ ਛੁੱਟੀ ਦਾ ਐਲਾਨ ਕੀਤਾ ਜਾਵੇ ਤਾਂ, ਕਿ ਕਿਸੇ ਵੀ ਵਿਦਿਆਰਥੀ ਅਧਿਆਪਕ ਜਾਂ ਹੋਰ ਸਰਕਾਰੀ ਕਰਮਚਾਰੀ ਨੂੰ ਨਗਰ ਕੀਰਤਨ ਵਿੱਚ ਭਾਗ ਲੈਣ ਵਿੱਚ ਕੋਈ ਮੁਸ਼ਕਿਲ ਨਾ ਆਵੇ। 
ਇਸ ਮੌਕੇ ਤੇ ਸੁਖਜਿੰਦਰ ਸਿੰਘ ਢੋਲਣ, ਅਮਰੀਕ ਸਿੰਘ ਰੰਧਾਵਾ, ਰਕੇਸ਼ ਸਾਨਿਆਲ, ਜਗਜੀਤ ਸਿੰਘ ਮਿਰਜਾਪੁਰ, ਗੁਰਮੀਤ ਸਿੰਘ ਖਾਲਸਾ, ਵਨੀਸ਼ ਸ਼ਰਮਾ ,ਰਮੇਸ਼ ਕੁਮਾਰ ਭੇਟਾ, ਸਤੀਸ਼ ਕੁਮਾਰ ਟਿੱਬਾ ,ਮਨੋਜ ਕੁਮਾਰ ਟਿੱਬਾ, ਰੋਸ਼ਨ ਲਾਲ ਸੈਫਲਾਬਾਦ, ਵਸਣਦੀਪ ਸਿੰਘ ਜੱਜ ਆਦਿ ਅਧਿਆਪਕ ਆਗੂ ਹਾਜ਼ਰ ਸਨ।

Posted By: Gaurav Maria

Latest News

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਦੇ ਮੁਲਾਜ਼ਮ ਯੂਨੀਅਨ ਵੱਲੋਂ ਰਜਿਸਟਰਾਰ, ਸਹਿਕਾਰੀ ਸਭਾਵਾਂ, ਪੰਜਾਬ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ ਅਤੇ ਦਿੱਤਾ ਧਰਨਾ : ਸੂਬਾ ਪ੍ਰਧਾਨ ਜਸਵੀਰ ਸਿੰਘ ਗਿੱਲ

20 Nov, 2026 10:59 PM