ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਅਤੇ ਨਗਰ ਕੀਰਤਨ ਸਬੰਧੀ ਵੱਖ-ਵੱਖ ਸ਼ਖ਼ਸੀਅਤਾਂ ਅਤੇ ਜਥੇਬੰਦੀਆਂ ਨਾਲ ਮੀਟਿੰਗ ਹੋਈ

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਅਤੇ ਨਗਰ ਕੀਰਤਨ ਸਬੰਧੀ ਵੱਖ-ਵੱਖ ਸ਼ਖ਼ਸੀਅਤਾਂ ਅਤੇ ਜਥੇਬੰਦੀਆਂ ਨਾਲ ਮੀਟਿੰਗ ਹੋਈ

ਅੰਮ੍ਰਿਤਸਰ 20 ਫਰਵਰੀ, ਤਾਜੀਮਨੂਰ ਕੌਰ ਅਨੰਦਪੁਰੀ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸਰਦਾਰ ਕੁਲਵੰਤ ਸਿੰਘ ਮੰਨਣ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਵੱਲੋਂ ਹੋਏ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ ੩੫੦ ਸਾਲਾਂ ਸ਼ਹੀਦੀ ਗੁਰਪੁਰਬ ਅਤੇ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਭਾਈ ਦਿਆਲਾ ਜੀ ਸ਼ਤਾਬਦੀ ਸਮਾਗਮ ੩੫੦ ਸਾਲਾਂ ਸਬੰਧੀ ਨਗਰ ਕੀਰਤਨ ਦਾ ਸਵਾਗਤ ਕਰਨ ਲਈ ਅਤੇ ਇਕ ਮਹਾਨ ਗੁਰਮਤਿ ਸਮਾਗਮ ਗੋਹਾਟੀ (ਆਸਾਮ ਵਿਖੇ ) ਕਰਨ ਗੁਰਦੁਆਰਾ ਧੋਬੜੀ ਸਾਹਿਬ ਤੋਂ ਵਿਸਾਲ ਨਗਰ ਕੀਰਤਨ ਆਰੰਭ ਕਰਕੇ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਕਰਨ ਸਬੰਧੀ ਭੁਪਿੰਦਰਪਾਲ ਸਿੰਘ ਕਿੱਕੀ ਵੀਰ ਜੀ ਪ੍ਰਧਾਨ ਸਿੱਖ ਪ੍ਰਤੀਨਿਧੀ ਬੋਰਡ ਈਸਟਰਨ ਜੋਨ ਅਤੇ ਸਮੂਹ ਸਿੱਘ ਸਭਾਵਾਂ ਨਾਲ ਮੀਟਿੰਗ ਕੀਤੀ ।ਮੀਟਿੰਗ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਗੁਰਚਰਨ ਸਿੰਘ ਕੋਹਾਲਾ ਇੰਚਾਰਜ ਸ਼ਤਾਬਦੀਆਂ ਬਲਦੇਵ ਸਿੰਘ ਜੀ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਭਾਈ ਬਲਦੇਵ ਸਿੰਘ ਇੰਚਾਰਜ ਸਿੱਖ ਮਿਸ਼ਨ ਮੱਧ ਪ੍ਰਦੇਸ਼ ਹਾਜ਼ਰ ਸਨ ।ਸਮੂਹ ਸਿੰਘ ਸਭਾਵਾਂ ਨੇ ਗੋਹਾਟੀ ਵਿਖੇ ਸਮਾਗਮਾਂ ਵਿੱਚ ਅਤੇ ਧੋਬੜੀ ਸਾਹਿਬ ਨਗਰ ਕੀਰਤਨ ਵਿੱਚ ਭਰਪੂਰ ਸਹਿਯੋਗ ਕਰਨ ਦਾ ਵਿਸ਼ਵਾਸ ਦਿਵਾਇਆ