Nazrana Times

ਪੰਜਾਬੀ

ਕਪੂਰਥਲਾ ਵਿੱਚ ਕਾਂਗਰਸ ਅਤੇ ਰਾਣਾ ਗੁਰਜੀਤ ਸਿੰਘ ਦੀਆਂ ਜੜ੍ਹਾਂ ਹਿੱਲ ਚੁੱਕੀਆਂ ਹਨ: ਸਾਂਸਦ ਰਾਜ ਕੁਮਾਰ ਚੱਬੇਵਾਲ

09 Jul, 2026 09:17 PM

ਕਪੂਰਥਲਾ 9 ਜੁਲਾਈ ਗੌਰਵ ਮੜੀਆ 
ਕਪੂਰਥਲਾ ਨਗਰ ਨਿਗਮ ਦੇ ਮੇਅਰ ਦੀ ਚੋਣ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਚੋਣ ਨਤੀਜਿਆਂ 'ਤੇ ਆਪਣਾ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਵਿਰੋਧੀ ਧਿਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਪੂਰਥਲਾ ਵਿੱਚ ਹੁਣ ਕਾਂਗਰਸ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੀਆਂ ਸਿਆਸੀ ਜੜ੍ਹਾਂ ਪੂਰੀ ਤਰ੍ਹਾਂ ਹਿੱਲ ਚੁੱਕੀਆਂ ਹਨ।
ਕਪੂਰਥਲਾ ਪਹੁੰਚੇ ਸਾਂਸਦ ਚੱਬੇਵਾਲ ਨੇ ਕਿਹਾ ਕਿ ਵਾਹਿਗੁਰੂ ਦੀ ਅਪਾਰ ਕਿਰਪਾ ਸਦਕਾ ਨਗਰ ਨਿਗਮ ਕਪੂਰਥਲਾ ਦੀਆਂ ਚੋਣਾਂ ਨੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ। ਉਨ੍ਹਾਂ ਨੇ ਨਵ-ਨਿਯੁਕਤ ਮੇਅਰ ਨਰਿੰਦਰ ਮਨਸੂ ਅਤੇ ਸੀਨੀਅਰ ਡਿਪਟੀ ਮੇਅਰ ਕਮਾਕਸ਼ੀ ਦੁੱਗਲ ਨੂੰ ਇਸ ਸ਼ਾਨਦਾਰ ਜਿੱਤ ਲਈ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਫਗਵਾੜਾ ਵਾਸੀਆਂ ਨੂੰ ਵੀ ਵਧਾਈਆਂ ਭੇਜੀਆਂ।ਵਿਰੋਧੀ ਪਾਰਟੀਆਂ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਦਾ ਜਵਾਬ ਦਿੰਦਿਆਂ ਸਾਂਸਦ ਨੇ ਕਿਹਾ ਕਿ ਜਦੋਂ ਵੀ ਕਿਸੇ ਦੀ ਹਾਰ ਹੁੰਦੀ ਹੈ, ਤਾਂ ਹਾਰਨ ਵਾਲੇ ਅਕਸਰ ਇਲਜ਼ਾਮ ਲਗਾਉਂਦੇ ਹੀ ਹਨ। ਉਨ੍ਹਾਂ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਇਸ ਚੋਣ ਵਿੱਚ ਸਿਰਫ਼ ਅਤੇ ਸਿਰਫ਼ ਸਚਾਈ ਦੀ ਜਿੱਤ ਹੋਈ ਹੈ। ਉਨ੍ਹਾਂ ਵਾਅਦਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਕਪੂਰਥਲਾ ਨੂੰ ਇੱਕ ਬਹੁਤ ਹੀ ਵਧੀਆ ਅਤੇ ਵਿਕਸਿਤ ਸ਼ਹਿਰ ਬਣਾਇਆ ਜਾਵੇਗਾ।
ਇਸ ਮੌਕੇ 'ਤੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸੰਨੀ ਆਹਲੂਵਾਲੀਆ, ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਇੰਚਾਰਜ ਪਰਵਿੰਦਰ ਸਿੰਘ ਢੋਟ, ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਅਤੇ ਹਲਕਾ ਕੋਆਰਡੀਨੇਟਰ ਗੁਰਨਾਮ ਸਿੰਘ ਮੁੱਤੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਇਨ੍ਹਾਂ ਤੋਂ ਇਲਾਵਾ ਕੌਂਸਲਰ ਜਸਜੀਤ ਸਿੰਘ ਢੋਟ, ਜ਼ਿਲ੍ਹਾ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਜੁਗਨੂੰ, ਪ੍ਰਿੰਸੀਪਲ ਰਾਕੇਸ਼ ਕੁਮਾਰ, ਅਤੇ ਬਲਵਿੰਦਰ ਸਿੰਘ ਰੰਧਾਵਾ ਸਮੇਤ ਕਈ ਹੋਰ ਪਤਵੰਤੇ ਸੱਜਣ ਅਤੇ ਵਰਕਰ ਵੀ ਹਾਜ਼ਰ ਸਨ।

Posted By: GURBHEJ SINGH ANANDPURI

Latest News