Nazrana Times

ਪੰਜਾਬੀ

ਭੋਗਪੁਰ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਤੋਂ ਮਹਾਨ ਨਗਰ ਕੀਰਤਨ

20 Jan, 2025 05:30 AM

ਭੋਗਪੁਰ 9 ਜਨਵਰੀ (ਸੁਖਵਿੰਦਰ ਜੰਡੀਰ) ਭੋਗਪੁਰ ਗੁਰਦੁਆਰਾ ਸਿੰਘ ਸਭਾ ਤੋਂ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਦੇ ਸੰਬੰਧ ਵਿੱਚ ਨਗਰ ਕੀਰਤਨ ਸਜਾਏ ਗਏ ਨਗਰ ਕੀਰਤਨ ਭੋਗਪੁਰ ਇਲਾਕੇ ਦੇ ਵਿੱਚ ਗੁਰਬਾਣੀ ਕੀਰਤਨ ਦੀ ਵਰਖਾ ਕਰਦਾ ਹੋਇਆ ਦੁਬਾਰਾ ਅਸਥਾਨ ਗੁਰਦੁਆਰਾ ਸਿੰਘ ਸਭਾ 'ਤੇ ਪਹੁੰਚਿਆ ਅਤੇ ਸੰਗਤਾਂ ਵੱਲੋਂ ਜਗ੍ਹਾ-ਜਗ੍ਹਾ ਗੁਰੂ ਕੇ ਲੰਗਰ ਲਗਾਏ ਗਏ ਅਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ, ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ,ਅਤੇ ਪੰਜ ਪਿਆਰੇ ਸਾਹਿਬਾਨਾਂ ਨੇ ਨਗਰ ਕੀਰਤਨ ਦੀ ਅਗਵਾਈ ਕੀਤੀ, ਪ੍ਰਬੰਧਕਾਂ ਨੇ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #