ਡਾਕਟਰ ਰਾਜੀਵ ਪਰਾਸ਼ਰ ਨੇ ਸਿਵਲ ਸਰਜਨ ਕਪੂਰਥਲਾ ਵਜੋਂ ਅਹੁਦਾ ਸੰਭਾਲਿਆ

ਡਾਕਟਰ ਰਾਜੀਵ ਪਰਾਸ਼ਰ ਨੇ ਸਿਵਲ ਸਰਜਨ ਕਪੂਰਥਲਾ ਵਜੋਂ ਅਹੁਦਾ ਸੰਭਾਲਿਆ

ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੀ ਮੇਰਾ ਮੁੱਖ ਮਕਸਦ :- ਡਾ ਰਾਜੀਵ ਪਰਾਸ਼ਰ

ਕਪੂਰਥਲਾ 21 ਜੁਲਾਈ : ਗੌਰਵ ਮੜੀਆ
ਅੱਜ ਡਾ ਰਾਜੀਵ ਪਰਾਸ਼ਰ ਵੱਲੋਂ ਸਿਵਲ ਸਰਜਨ ਕਪੂਰਥਲਾ ਦਾ ਅਹੁਦਾ ਸੰਭਾਲਿਆ ਗਿਆ। ਦਫਤਰ ਸਿਵਲ ਸਰਜਨ ਦੇ ਸਮੂਹ ਪ੍ਰੋਗਰਾਮ ਆਫਿਸਰ ਅਤੇ ਸਟਾਫ਼ ਵਲੋ ਡਾ ਰਾਜੀਵ ਪ੍ਰਾਸ਼ਰ ਨੂੰ ਫੁੱਲਾਂ ਦਾ ਗੁੱਲਦਸਤਾ ਦੇ ਕੇ ਸਵਾਗਤ ਕੀਤਾ। ਡਾ ਰਾਜੀਵ ਪਰਾਸ਼ਰ ਨੇ ਨਵੰਬਰ 1995 ਵਿੱਚ ਫ਼ਿਰੋਜ਼ਪੁਰ ਵਿਖੇ ਬਤੌਰ ਮੈਡੀਕਲ ਅਫ਼ਸਰ ਸਿਹਤ ਵਿਭਾਗ ਵਿੱਚ ਤਾਇਨਾਤ ਹੋਏ ਸਨ । ਇਸ ਉਪਰੰਤ ਉਨ੍ਹਾਂ ਵੱਖ-ਵੱਖ ਅਹੁਦਿਆ 'ਤੇ ਰਹਿ ਕੇ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾ ਪ੍ਰਦਾਨ ਕੀਤੀਆ । ਡਾ ਰਾਜੀਵ ਪ੍ਰਾਸ਼ਰ ਵਲੋਂ ਕਪੂਰਥਲਾ ਜਿਲ੍ਹੇ ਵਿੱਚ ਬਤੌਰ ਜ਼ਿਲਾ ਸਿਹਤ ਅਫਸਰ ਦੇ ਅਹੁਦੇ ਤੇ ਵੀ ਸੇਵਾਵਾਂ ਨਿਭਾਈਆਂ। ਜ਼ਿਕਰਯੋਗ ਹੈ ਕਿ ਡਾਕਟਰ ਪਰਾਸ਼ਰ ਇਸ ਤੋਂ ਪਹਿਲਾਂ ਡਾਇਰੈਕਟਰ ਪ੍ਰਕਿਓਰਮੈਂਟ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਜੋਂ ਸੇਵਾਵਾਂ ਦੇ ਰਹੇ ਸਨ ਬਦਲੀ ਉਪਰੰਤ ਅੱਜ ਸਿਵਲ ਸਰਜਨ ਕਪੂਰਥਲਾ ਦਾ ਅਹੁਦਾ ਸੰਭਾਲਣ ਤੋਂ ਬਾਅਦ ਡਾਕਟਰ ਰਾਜੀਵ ਪਰਾਸ਼ਰ ਨੇ ਕਿਹਾ ਕਿ ਸਾਰੇ ਸਰਕਾਰੀ ਪ੍ਰੋਗਰਾਮਾਂ ਨੂੰ ਇੰਨ-ਬਿੰਨ ਲਾਗੂ ਕਰਨਾ ਅਤੇ ਆਮ ਆਦਮੀ ਕਲੀਨਿਕ ਅਤੇ ਸਰਕਾਰੀ ਹਸਪਤਾਲਾਂ ਵਿੱਚ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾਂ ਹੀ ਮੇਰਾ ਮੁੱਖ ਮਕਸਦ ਹੈ। 

ਉਹਨਾਂ ਕਿਹਾ ਕਿ ਅੱਜ ਸਟਾਫ ਨਾਲ ਮੀਟਿੰਗ ਕਰਕੇ ਵੱਖ-ਵੱਖ ਪ੍ਰੋਗਰਾਮ ਬਾਰੇ ਜਾਣਕਾਰੀ ਲਈ ਗਈ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਮਿਲਾਵਟ ਖੋਰਾ ਨੂੰ ਚੇਤਾਵਨੀ ਦਿੱਤੀ ਕਿ ਖਾਣੇ ਵਿੱਚ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਖਾਣ ਪੀਣ ਵਾਲਿਆਂ ਵਸਤੂਆ ਸ਼ੁੱਧ ਅਤੇ ਸਾਫ਼ ਮਿਲਣ, ਇਸ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਹਨਾਂ ਕਿਹਾ ਨਸ਼ੇ ਦੇ ਮਾੜੇ ਪ੍ਰਭਾਵਾ ਬਾਰੇ ਸਿਹਤ ਵਿਭਾਗ ਵਲੋ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਨਸ਼ਾ ਛੁਡਾਊ ਕੇਂਦਰ ਵਿੱਚ ਮਰੀਜ਼ਾ ਨੂੰ ਸਹੀ ਇਲਾਜ਼ ਮਿਲੇ ਇਸ ਬਾਰੇ ਹਰ ਸੰਭਵ ਕਦਮ ਚੁੱਕੇ ਜਾਣਗੇ । ਸਰਕਾਰੀ ਹਸਪਤਾਲਾਂ ਵਿੱਚ ਔਰਤ ਰੋਗੀਆਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਇਲਾਜ ਲਈ ਪਹਿਲ ਦਿੱਤੀ ਜਾਵੇਗੀ। ਕਪੂਰਥਲਾ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਇਲਾਜ ਕਰਾਉਣ ਆਏ ਮਰੀਜ਼ਾਂ ਨੂੰ ਆਪਣੇ ਪੱਲਿਓਂ ਪੈਸੇ ਖਰਚ ਨਾ ਕਰਨੇ ਪੈਣ, ਇਸ ਲਈ ਉਚੇਚੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਸਾਰੇ ਸਟਾਫ ਨੂੰ ਹਦਾਇਤ ਕੀਤੀ ਕਿ ਸਾਫ ਸੁਥਰਾ ਕੰਮ ਕੀਤਾ ਜਾਵੇ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਅੰਨੂ ਸ਼ਰਮਾ, ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਰਵਜੀਤ ਸਿੰਘ, ਸੁਪਰਡੈਂਟ ਰਾਮ ਅਵਤਾਰ, ਸੁਪਰਡੈਂਟ ਮਨੋਹਰ ਸਿੰਘ,ਐਮ.ਐਂਡ.ਈ.ਓ ਰਾਮ ਸਿੰਘ,ਅਕਾਊਟ ਅਫ਼ਸਰ ਰਾਜੇਸ਼ ਕੁਮਾਰ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘ, ਅਮਰੀਕ ਸਿੰਘ ਸਟੈਨੋਗ੍ਰਾਫਰ ਅਤੇ ਡਾਕਟਰ ਪਰਾਸਰ ਦੇ ਪਰਿਵਾਰ ਮੈਂਬਰ ਵੀ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.