ਪਾਵਰਕਾਮ ਦਫਤਰ ਭੋਗਪੁਰ ਸਟਾਫ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ
ਭੋਗਪੁਰ 12 ਜਨਵਰੀ ( ਜੰਡੀਰ ) ਅੱਜ ਸਰਬੱਤ ਦੇ ਭਲੇ ਲਈ ਪੰਜਾਬ ਸਟੇਟ ਪਾਵਰ ਕਾਰਪਰੇਸ਼ਨ ਦਫ਼ਤਰ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਕੀਰਤਨੀ ਜਥਿਆਂ ਨੇ ਗੁਰਬਾਣੀ ਰਾਹੀਂ ਸੰਗਤਾਂ ਨੂੰ ਖੂਬ ਨਿਹਾਲ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ ਗਈ, ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਇਸ ਮੌਕੇ ਤੇ ਗੁਰਜਿੰਦਰ ਸਿੰਘ ਨਿਗਰਾਨ ਇੰਜਨੀਅਰ,ਅਮਰੀਕ ਸਿੰਘ, ਸਵਰਨ ਸਿੰਘ, ਵਿਨੋਦ ਕੁਮਾਰ,ਰਾਮ ਲਾਲ,ਸੁਰਿੰਦਰ ਸਿੰਘ ਆਦਿ ਸਟਾਫ ਹਾਜ਼ਰ ਸੀ
Posted By: GURBHEJ SINGH ANANDPURI