Nazrana Times

ਪੰਜਾਬੀ

ਭਾਈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ

20 Jan, 2025 05:30 AM

ਮਾਤਾ ਬਲਵਿੰਦਰ ਕੌਰ ਵਲੋਂ ਬਿਆਨ ਜਾਰੀ
ਅੰਮ੍ਰਿਤਸਰ 26 ਅਪ੍ਰੈਲ ( ਤਾਜੀਮਨੂਰ ਕੌਰ ਅਨੰਦਪੁਰੀ )- ਡਿਬਰੂਗੜ ( ਆਸਾਮ) ਦੀ ਜੇਲ ਵਿਚ ਬੰਦ ਨੌਜਵਾਨ ਸਿੱਖ ਆਗੂ ਭਾਈ ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਇਸ ਸਬੰਧੀ ਇਕ ਪ੍ਰੈਸ ਬਿਆਨ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਅੱਜੇ ਇਥੇ ਜਾਰੀ ਕਰਦਿਆਂ ਕਿਹਾ ਗਿਆ ਹੈ ਕਿਸਰਕਾਰ ਵੱਲੋਂ ਨੌਜਵਾਨਾਂ ਉੱਤੇ ਵੱਡੀ ਪੱਧਰ ਤੇ ਕੀਤੇ ਜਾ ਰਹੇ ਜ਼ੁਲਮਾਂ ਨੂੰ ਠੱਲ੍ਹ ਪਾਉਣ ਲਈ, ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਰੂਪ ਦੇਣ ਵਾਸਤੇ, ਐਨ.ਐੱਸ.ਏ. ਖਤਮ ਕਰਵਾਉਣ ਲਈ, ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਪੰਜਾਬ ਦੇ ਦਰਦ ਨੂੰ ਅੰਤਰਰਾਸ਼ਟਰੀ ਪੱਧਰ ਤੇ ਲਿਜਾਣ ਲਈ ਭਾਈ ਅੰਮ੍ਰਿਤਪਾਲ ਸਿੰਘ ਨੂੰ ਚੋਣ ਲੜਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਐਲਾਨ ਇਥੇ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਵੱਲੋਂ ਸਾਰਾਗੜ੍ਹੀ ਨੇੜੇ ਲੱਗੇ ਪੱਕਾ ਮੋਰਚੇ ਦੇ ਸਥਾਨ ਤੋਂ ਕੀਤਾ ਗਿਆ।ਉਨ੍ਹਾਂ ਸਪੱਸ਼ਟ ਕੀਤਾ ਕਿ ਭਾਵੇਂਕਿ  ਭਾਈ ਅੰਮ੍ਰਿਤਪਾਲ ਸਿੰਘ ਚੋਣ ਲੜਨ ਦੇ ਹੱਕ ਵਿੱਚ ਨਹੀਂ ਸੀ ਅਤੇ ਉਹ ਇਹ ਮਹਿਸੂਸ ਕਰਦੇ ਹਨ ਕਿ ਚੋਣਾਂ ਸਾਡੀ ਕੌਮ ਦਾ ਕੋਈ ਪੱਕਾ ਤੇ ਸਦੀਵੀ ਹੱਲ ਨਹੀਂ ਪਰ ਇਸਦੇ ਨਾਲ ਹੀ  ਇਲਾਕੇ ਦੀਆਂ ਸੰਗਤਾਂ, ਪੰਚਾਇਤਾਂ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਮਿਲੇ ਸੰਦੇਸ਼ਾਂ ਮੁਤਾਬਿਕ ਸਮਾਂ ਅਤੇ ਹਾਲਾਤ ਇਹ ਮੰਗ ਕਰਦੇ ਹਨ ਕਿ ਜਿਸ ਤਰ੍ਹਾਂ ਸਰਕਾਰ ਨੌਜਵਾਨਾਂ ਉੱਤੇ ਤਸ਼ੱਦਦ ਕਰ ਰਹੀ ਹੈ, ਜਿਵੇਂ ਉਨ੍ਹਾਂ ਨੂੰ ਦੂਰ ਦੁਰਾਡੇ ਪੰਜਾਬ ਤੋਂ ਹਜ਼ਾਰਾਂ ਮੀਲ ਦੂਰ ਡਿਬਰੂਗੜ੍ਹ ਜੇਲ੍ਹ ਵਿੱਚ ਸੁਟਿੱਆ ਗਿਆ ਹੈ, ਜਿੱਥੇ ਸਿਰਫ ਇੱਕ ਮੁਲਾਕਾਤ ਕਰਨ ਲਈ ਵੀ ਕਈ ਤਰ੍ਹਾਂ ਦੀਆਂ ਖੱਜਲਖੁਆਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿੱਥੇ ਧਾਰਮਿਕ ਚੇਤਨਾ ਮਾਰਚ ਕੱਢਣ ਦੀ ਇਜਾਜ਼ਤ ਨਹੀਂ ਅਤੇ ਜਿੱਥੇ ਸਰਕਾਰ ਨੇ ਸਾਰੀਆਂ ਸ਼ਰਮਾਂ ਨੂੰ ਲਾਹ ਕੇ ਬੀਬੀਆਂ ਨੂੰ ਵੀ ਜੇਲ੍ਹਾਂ ਵਿੱਚ ਸੁੱਟਣ ਤੋਂ ਗੁਰੇਜ਼ ਨਹੀਂ ਕੀਤਾ, ਜਿੱਥੇ ਪਤਿਤਪੁਣੇ ਅਤੇ ਨਸ਼ਿਆਂ ਦੀ ਲਹਿਰ ਜ਼ੋਰ ਫੜਦੀ ਜਾ ਰਹੀ ਹੈ, ਗਰੀਬ ਸਿੱਖਾਂ ਦੇ ਧਰਮ ਪਰਿਵਰਤਨ ਨੂੰ ਰੋਕਣ ਲਈ ਸੰਸਥਾਵਾਂ ਵੱਲੋਂ ਕੋਈ ਰੂਪ ਰੇਖਾ ਨਹੀਂ ਉਲੀਕੀ ਜਾ ਰਹੀ ਉੱਥੇ ਹੁਣ ਇਹ ਜ਼ਰੂਰੀ ਹੋ ਗਿਆ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਅਤੇ ਸਰਕਾਰ ਦੇ ਝੂਠਾਂ ਦਾ ਪਰਦਾ ਫਾਸ਼  ਕਰਨ।ਉਨ੍ਹਾਂ ਕਿਹਾ ਕਿ ਇਹ ਕਿੰਨੇ ਦੁੱਖ ਦੀ ਗੱਲ ਹੈ ਕਿ ਕੱਲ੍ਹ ਜਦੋਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਚਾਚਾ ਮੁਲਾਕਾਤ ਕਰਨ ਲਈ ਜੇਲ੍ਹ ਵਿੱਚ ਪਹੁੰਚੇ ਤਾਂ ਉਹ ਏਜੰਸੀਆਂ ਦੀ ਮੌਜੂਦਗੀ ਵਿੱਚ ਭਾਈ ਸਾਹਿਬ ਨਾਲ ਕੋਈ ਗੱਲ ਨਾ ਕਰ ਸਕੇ, ਕਿਉਂਕਿ ਏਜੰਸੀਆਂ ਨਹੀਂ ਚਾਹੁੰਦੀਆਂ ਕਿ ਭਾਈ ਅੰਮ੍ਰਿਤਪਾਲ ਸਿੰਘ ਚੋਣ ਲੜਨ।ਬਿਆਨ ਵਿਚ ਹੋਰ ਕਿਹਾ ਗਿਆ ਹੈ ਕਿ  ਹਾਲਾਤ ਇਹ ਮੰਗ ਕਰ ਰਹੇ ਹਨ ਕਿ ਫਿਲਹਾਲ ਸਾਨੂੰ ਆਪਣੀ ਰਣਨੀਤੀ ਵਿੱਚ ਤਬਦੀਲੀ ਕਰਨ ਦੀ ਲੋੜ ਹੈ ਅਤੇ ਇਸ ਰਸਤੇ ਨੂੰ ਹਾਲ ਦੀ  ਘੜੀ ਜ਼ਰੂਰ ਅਪਨਾ ਲਿਆ ਜਾਵੇ।  ਇਸ ਉਦੇਸ਼ ਭਾਈ ਸਾਬ ਦੀ ਇਲੈਕਸ਼ਨ ਕੰਪੇਨ ਦਾ ਅਗਾਜ ਕਲਗੀਧਰ ਪਾਤਸ਼ਾਹ ਦੇ ਅਸ਼ੀਰਵਾਦ ਤੇ ਸੰਗਤਾਂ ਦੇ ਸਹਿਯੋਗ ਨਾਲ ਕਰਨ ਲਈ ਸੰਗਤਾਂ ਦਾ ਇਕਠ ਸੱਦ ਕੇ ਕੀਤਾ ਜਾਵੇਗਾ |

Posted By: GURBHEJ SINGH ANANDPURI

Latest News

Loading…
Loading the web debug toolbar…
Attempt #