ਨਵ ਨਿਯੁਕਤ ਚੇਅਰਮੈਨ ਮਾੜੀ ਕੰਬੋਕੇ ਨੂੰ ਸਰਪੰਚ ਦਲਜੀਤ ਸਿੰਘ ਅਤੇ ਜੁਗਰਾਜ ਸਿੰਘ ਨੇ ਕੀਤਾ ਸਨਮਾਨਤ
- ਰਾਜਨੀਤੀ
- 26 Feb,2025

ਨਜ਼ਰਾਨਾ ਟਾਈਮਜ਼ ਵਲਟੋਹਾ , ਗੁਰਮੀਤ ਸਿੰਘ
ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਸਿੰਘ ਮਾੜੀ ਕੰਬੋਕੇ ਨੂੰ ਮਾਰਕੀਟ ਕਮੇਟੀ ਖੇਮਕਰਨ ਦਾ ਚੇਅਰਮੈਨ ਨਿਯੁਕਤ ਕਰਨ ਤੋਂ ਬਾਅਦ ਹਲਕੇ ਦੇ ਲੋਕਾਂ ਵਿਚ ਜਿੱਥੇ ਖੁਸ਼ੀ ਦਾ ਭਾਰੀ ਮਹੌਲ ਪਾਇਆ ਜਾ ਰਿਹਾ ਹੈ। ਉਥੇ ਹੀ ਨਵ ਨਿਯੁਕਤ ਚੇਅਰਮੈਨ ਭਗਵੰਤ ਸਿੰਘ ਮਾੜੀ ਕੰਬੋਕੇ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਮੰਗਲਵਾਰ ਨੂੰ ਸਰਪੰਚ ਦਲਜੀਤ ਸਿੰਘ ਮੰਡ ਵਲਟੋਹਾ ਖੁਰਦ ਅਤੇ ਸਰਪੰਚ ਜੁਗਰਾਜ ਸਿੰਘ ਮਿੱਠੂ ਦਸ਼ਮੇਸ਼ ਨਗਰ, ਠੇਕੇਦਾਰ ਦਲਜੀਤ ਸਿੰਘ ਵਲਟੋਹਾ, ਡਾਕਟਰ ਸਰਵਣ ਸਿੰਘ, ਅਮਰ ਸਿੰਘ ਆਦਿ ਆਗੂਆਂ ਨੇ ਨਵ ਨਿਯੁਕਤ ਚੇਅਰਮੈਨ ਭਗਵੰਤ ਸਿੰਘ ਮਾੜੀ ਕੰਬੋਕੇ ਨੂੰ ਵਧਾਈ ਦਿੰਦਿਆਂ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾੜੀ ਕੰਬੋ ਕੇ ਨੂੰ ਚੇਅਰਮੈਨ ਲਗਾਏ ਜਾਣ ਨਾਲ ਹਲਕੇ ਦੇ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ ਗਿਆ ਹੈ। ਕਿਉਕਿ ਆਮ ਆਦਮੀ ਪਾਰਟੀ ਹੀ ਅਜਿਹੀ ਪਾਰਟੀ ਹੈ ਜਿਸ ਨੇ ਆਮ ਘਰਾਂ ਦੇ ਬੱਚਿਆਂ ਨੂੰ ਅਜਿਹੇ ਉੱਚੇ ਮੁਕਾਮ ਤੇ ਪਹੁੰਚ ਕੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਬੇਹਦ ਖੁਸ਼ ਹਨ ਅਤੇ ਆਮ ਆਦਮੀ ਪਾਰਟੀ ਨਾਲ ਧੜਾ ਧੜਾ ਜੁੜ ਕੇ ਪਾਰਟੀ ਨੂੰ ਮਜਬੂਤ ਬਣਾ ਰਹੇ ਹਨ। ਇਸ ਮੌਕੇ ਨਵ ਨਿਯੁਕਤ ਚੇਅਰਮੈਨ ਭਗਵੰਤ ਸਿੰਘ ਮਾੜੀ ਕੰਬੋਕੇ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹਾਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਦੇ ਤਨਦੇਹੀ ਨਾਲ ਨੇ ਨਿਭਾਉਣਗੇ ਅਤੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿਵਾਉਣ ਦੇ ਨਾਲ ਨਾਲ ਕਿਸਾਨਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦਾ ਵੀ ਸਥਾਈ ਹੱਲ ਕਰਨਗੇ ਅਤੇ ਪਾਰਟੀ ਨੂੰ ਮਜਬੂਤ ਬਣਾਉਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਰਕਰ, ਮੋਹਤਬਰ ਅਤੇ ਇਲਾਕੇ ਦੇ ਲੋਕ ਹਾਜਰ ਸਨ। ਕੈਪਸ਼ਨ- ਮਾਰਕੀਟ ਕਮੇਟੀ ਖੇਮਕਰਨ ਦੇ ਨਿਯੁਕਤ ਚੇਅਰਮੈਨ ਭਗਵੰਤ ਸਿੰਘ ਮਾੜੀ ਕੰਬੋਕੇ ਨੂੰ ਸਨਮਾਨਿਤ ਕਰਦੇ ਹੋਏ ਸਰਪੰਚ ਦਲਜੀਤ ਸਿੰਘ, ਸਰਪੰਚ ਜੁਗਰਾਜ ਸਿੰਘ ਅਤੇ ਹੋਰ
Posted By:

Leave a Reply