ਕੇਂਦਰ ਸਰਕਾਰ ਨੇ ਤਿੰਨ ਸਾਲਾਂ ਲਈ ETPB ਦਾ ਪੁਨਰਗਠਨ ਕੀਤਾ
- ਅੰਤਰਰਾਸ਼ਟਰੀ
- (Asia/Kolkata)
ਕੇਂਦਰ ਸਰਕਾਰ ਨੇ ਤਿੰਨ ਸਾਲਾਂ ਲਈ ETPB ਦਾ ਪੁਨਰਗਠਨ ਕੀਤਾ
ਕਰਾਚੀ (ਨਜ਼ਰਾਨਾ ਟਾਈਮਜ਼) ਅਲੀ ਇਮਰਾਨ ਚੱਠਾ
ਧਾਰਮਿਕ ਮਾਮਲਿਆਂ ਅਤੇ ਅੰਤਰਧਾਰਮਿਕ ਸਦਭਾਵਨਾ ਮੰਤਰਾਲੇ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ, ਕੇਂਦਰ ਸਰਕਾਰ ਨੇ ਇਵੈਕਿਊਈ ਟਰੱਸਟ ਪ੍ਰਾਪਰਟੀ ਬੋਰਡ (ETPB) ਦਾ ਤਿੰਨ ਸਾਲਾਂ ਦੀ ਮਿਆਦ ਲਈ ਪੁਨਰਗਠਨ ਕੀਤਾ ਹੈ।
ਨੋਟੀਫਿਕੇਸ਼ਨ ਮੁਤਾਬਕ ਬੋਰਡ ਵਿੱਚ ਚੇਅਰਮੈਨ ਸਮੇਤ ਛੇ ਮੈਂਬਰ ਹੋਣਗੇ। ਇਨ੍ਹਾਂ ਵਿੱਚ ਕੇਂਦਰੀ ਧਾਰਮਿਕ ਮਾਮਲਿਆਂ ਦੇ ਮੰਤਰਾਲੇ ਅਤੇ ਪੰਜਾਬ, ਸਿੰਧ, ਖੈਬਰ ਪਖਤੂਨਖਵਾ ਅਤੇ ਬਲੋਚਿਸਤਾਨ ਸੂਬਿਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ।
ਬੋਰਡ ਵਿੱਚ 15 ਗੈਰ-ਸਰਕਾਰੀ ਮੈਂਬਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸਿੰਧ ਤੋਂ ਨਿਯੁਕਤ ਗੈਰ-ਸਰਕਾਰੀ ਮੈਂਬਰਾਂ ਵਿੱਚ ਸਰਦਾਰ ਤਾਰਾ ਸਿੰਘ, ਕ੍ਰਿਸ਼ਨਾ ਸ਼ਰਮਾ, ਅਜੈ ਕੁਮਾਰ ਅਤੇ ਲੀਲਾ ਉਰਫ਼ ਕਲਪਨਾ ਸ਼ਾਮਲ ਹਨ।
ਨੋਟੀਫਿਕੇਸ਼ਨ ਅਨੁਸਾਰ ਪੰਜਾਬ ਤੋਂ ਸੱਤ ਗੈਰ-ਸਰਕਾਰੀ ਮੈਂਬਰ ਨਿਯੁਕਤ ਕੀਤੇ ਗਏ ਹਨ, ਜਦਕਿ ਖੈਬਰ ਪਖਤੂਨਖਵਾ ਅਤੇ ਸਿੰਧ ਤੋਂ ਚਾਰ-ਚਾਰ ਗੈਰ-ਸਰਕਾਰੀ ਮੈਂਬਰ ਨਿਯੁਕਤ ਕੀਤੇ ਗਏ ਹਨ।
ਕੇਂਦਰ ਸਰਕਾਰ ਨੇ ਕਿਹਾ ਕਿ ਨਵੇਂ ਬੋਰਡ ਦਾ ਗਠਨ ਇਵੈਕਿਊਈ ਟਰੱਸਟ ਪ੍ਰਾਪਰਟੀਜ਼ (ਮੈਨੇਜਮੈਂਟ ਐਂਡ ਡਿਸਪੋਜ਼ਲ) ਐਕਟ, 1975 ਦੀ ਧਾਰਾ 3(3) ਤਹਿਤ ਕੀਤਾ ਗਿਆ ਹੈ।
ਨੋਟੀਫਿਕੇਸ਼ਨ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।
Leave a Reply