ਜਥੇਦਾਰ ਰਘਬੀਰ ਸਿੰਘ , ਸੁਲਤਾਨ ਸਿੰਘ ਅਹੁਦੇ ਤੋਂ ਹਟਾਏ , ਭਾਈ ਕੁਲਦੀਪ ਸਿੰਘ ਗੜਗੱਜ ਅਕਾਲ ਤਖਤ ਸਾਹਿਬ ਅਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ ਬਣੇ , ਬਾਬਾ ਟੇਕ ਸਿੰਘ ਨੂੰ ਮਿਲੀ ਦਮਦਮਾ ਸਾਹਿਬ ਦੀ ਜਿੰਮੇਵਾਰੀ

ਜਥੇਦਾਰ ਰਘਬੀਰ ਸਿੰਘ , ਸੁਲਤਾਨ ਸਿੰਘ ਅਹੁਦੇ ਤੋਂ ਹਟਾਏ , ਭਾਈ ਕੁਲਦੀਪ ਸਿੰਘ ਗੜਗੱਜ ਅਕਾਲ ਤਖਤ ਸਾਹਿਬ ਅਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ ਬਣੇ , ਬਾਬਾ ਟੇਕ ਸਿੰਘ ਨੂੰ ਮਿਲੀ ਦਮਦਮਾ ਸਾਹਿਬ ਦੀ ਜਿੰਮੇਵਾਰੀ

ਅੰਮ੍ਰਿਤਸਰ 7 ਮਾਰਚ , ਤਾਜੀਮਨੂਰ ਕੌਰ 

ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਹਟਾਉਣ ਤੋਂ ਬਾਅਦ ਨਵੇਂ ਜਥੇਦਾਰਾਂ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਸੰਤ ਬਾਬਾ ਟੇਕ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉੱਥੇ ਹੀ ਭਾਈ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਜੋਂ ਸੇਵਾਵਾਂ ਨਿਭਾਉਣਗੇ।

ਇਕੱਤਰਤਾ ਵਿਚ ਭਾਗ ਲੈਣ ਉਪਰੰਤ ਬਾਹਰ ਆਏ ਵਿਰੋਧੀ ਧਿਰ ਨਾਲ ਸੰਬੰਧਿਤ ਭਾਈ ਜਸਵੰਤ ਸਿੰਘ ਪੁੜੈਨ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਜਗ੍ਹਾ 'ਤੇ ਫਿਲਹਾਲ ਕੁਲਦੀਪ ਸਿੰਘ ਗੜਗੱਜ ਨੂੰ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਵਜੋਂ ਬਾਬਾ ਟੇਕ ਸਿੰਘ ਨੂੰ ਜ਼ਿਮੇਵਾਰੀ ਸੌਂਪੀ ਗਈ ਹੈ। ਇੱਥੇ ਦੱਸ ਦੇਈਏ ਕਿ ਅੱਜ ਦੀ ਇਕੱਤਰਤਾ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਅਜੇ ਤੱਕ ਕੋਈ ਵਿਚਾਰ ਚਰਚਾ ਨਹੀਂ ਸੀ।

ਸੰਖੇਪ ਜਾਣਕਾਰੀ ਨਵੇਂ ਜਥੇਦਾਰ ਦੇ ਬਾਰੇ

ਗਿਆਨੀ ਕੁਲਦੀਪ ਸਿੰਘ ਗੜਗੱਜ

ਪੁੱਤਰ ਸਰਦਾਰ ਨਰਿੰਦਰ ਸਿੰਘ

ਵਾਸੀ ਪਿੰਡ ਜੱਬੋਵਾਲ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਾਹਿਬ

ਉਮਰ 40 ਸਾਲ

ਵਿੱਦਿਆ ਐੱਮ ਏ ਇਤਿਹਾਸ 

ਸਿੱਖ ਮਿਸ਼ਨਰੀ ਕਾਲਜ ਤੋਂ ਪ੍ਰਚਾਰਕ ਕੋਰਸ ਪਾਸ

2001 ਤੋਂ ਸਿੱਖ ਕਥਾਵਾਚਕ

ਸਮੁੱਚੇ ਸ੍ਰੀ ਗੁਰੂ ਗ੍ਰੰਥ ਸਾਹਿਬ ਪਾਤਸ਼ਾਹ ਦੀ ਵਿਆਖਿਆ

ਸਿੱਖ ਇਤਿਹਾਸ ਦੇ ਸਰੋਤ ਗ੍ਰੰਥ – ਸ੍ਰੀ ਗੁਰ ਸੂਰਜ ਪ੍ਰਤਾਪ ਗ੍ਰੰਥ

ਪ੍ਰਾਚੀਨ ਪੰਥ ਪ੍ਰਕਾਸ਼

ਆਦਿ ਅਤੇ ਸਿੱਖ ਰਹਿਤ ਮਰਿਆਦਾ ਦੀ ਪੂਰੀ ਵਿਆਖਿਆ

ਪਿਛਲੇ 3 ਸਾਲ ਤੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸਚਖੰਡ ਸ੍ਰੀ ਦਰਬਾਰ ਸਾਹਿਬ ਕਥਾ ਦੀ ਹਾਜ਼ਰੀ

ਪੂਰਾ ਪਰਿਵਾਰ ਅੰਮ੍ਰਿਤਧਾਰੀ

ਪਿਛਲੇ 12 ਸਾਲਾਂ ਤੋਂ ਗਰੀਬ ਤੇ ਯਤੀਮ ਬੱਚਿਆਂ ਦੀ ਪੜ੍ਹਾਈ ਅਤੇ ਰਹਿਣ ਬਸੇਰੇ ਦਾ ਉਪਰਾਲਾ ਕਰ ਰਹੇ ਹਨ,,


#SriAkalTakhtSahib

#SGPC