Nazrana Times

ਪੰਜਾਬੀ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਾਪਰੀ ਘਟਨਾ ’ਤੇ ਹਮਦਰਦੀ ਪ੍ਰਗਟ

24 May, 2026 08:01 PM

ਗੁਰਦੁਆਰਾ ਪ੍ਰਬੰਧਕਾਂ ਤੇ ਕਾਰ ਸੇਵਾ ਸੰਪਰਦਾ ਨੂੰ ਸੰਗਤ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ

ਸ੍ਰੀ ਅੰਮ੍ਰਿਤਸਰ, 24 ਮਈ- ਕੰਵਰ ਪ੍ਰਤਾਪ ਸਿੰਘ 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਮ੍ਰਿਤਸਰ ਸਥਿਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਪੀੜਾਮਈ ਘਟਨਾ ਵਿੱਚ ਜਾਨ ਗਵਾਉਣ ਵਾਲੀਆਂ ਦੋ ਬੀਬੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਘਟਨਾ ਵਿੱਚ ਫੱਟੜ ਹੋਣ ਵਾਲੀ ਸੰਗਤ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਹੈ।

ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੀੜਤ ਪਰਿਵਾਰਾਂ ਦਾ ਹਰ ਪੱਧਰ ਉੱਤੇ ਸਹਿਯੋਗ ਕਰਨ ਅਤੇ ਫੱਟੜਾਂ ਦਾ ਇਲਾਜ ਕਰਵਾਉਣ। ਉਨ੍ਹਾਂ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਕਾਰ ਸੇਵਾ ਦਾ ਕਾਰਜ ਕਰ ਰਹੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਤਾਕੀਦ ਕੀਤੀ ਉਹ ਗੁਰੂ ਘਰ ਅੰਦਰ ਸੰਗਤ ਦੀ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਣ ਤਾਂ ਜੋ ਅਗਾਂਹ ਤੋਂ ਅਜਿਹੀ ਘਟਨਾ ਨਾ ਵਾਪਰੇ।

ਜਥੇਦਾਰ ਗੜਗੱਜ ਨੇ ਅਕਾਲ ਚਲਾਣਾ ਕਰਨ ਵਾਲੀ ਸੰਗਤ ਲਈ ਅਕਾਲ ਪੁਰਖ ਦੇ ਸਨਮੁਖ ਅਰਦਾਸ ਕੀਤੀ ਕਿ ਉਹ ਵਿਛੜੀ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Posted By: GURBHEJ SINGH ANANDPURI

Latest News