7 ਅਗਸਤ ਦੀ ਮਹਾਂ ਰੈਲੀ ਦੀ ਤਿਆਰੀ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਿਕ) ਨੇ ਕੀਤੀ ਦੀ ਮੀਟਿੰਗ : ਗਗਨਦੀਪ ਸਿੰਘ ਭੁੱਲਰ ਬਠਿੰਡਾ
- ਰਾਜਨੀਤੀ
- 03 Aug, 2026 02:52 PM (Asia/Kolkata)
ਸਾਹਿਬਜ਼ਾਦਾ ਅਜੀਤ ਸਿੰਘ ਨਗਰ ,03 ਅਗਸਤ (ਮੰਗਤ ਸਿੰਘ ਸੈਦਪੁਰ) : ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਲਏ ਗਏ ਮਿਤੀ 07 ਅਗੱਸਤ, 2026 ਨੂੰ "ਚੰਡੀਗੜ੍ਹ ਮਹਾਂ ਰੈਲੀ" ਦੇ ਫੈਸਲੇ ਨੂੰ ਮੁਕੰਮਲ ਕਾਮਯਾਬ ਕਰਨ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਿਕ) ਸਟੇਟ ਕਮੇਟੀ ਦੀ ਮੀਟਿੰਗ ਗਗਨਦੀਪ ਸਿੰਘ ਭੁੱਲਰ ਬਠਿੰਡਾ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਸੂਬਾ ਜਨਰਲ ਸਕੱਤਰ ਐਨ.ਡੀ.ਤਿਵਾੜੀ ਨੇ ਚਲਾਈ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਸਕੱਤਰ ਕੰਵਲਜੀਤ ਸਿੰਘ ਨੇ ਪ੍ਰੈੱਸ ਨੂੰ ਦੱਸਿਆ ਕਿ ਇਸ ਮੀਟਿੰਗ ਵਿੱਚ ਸਮੁੱਚੀ ਸੂਬਾ ਲੀਡਰਸ਼ਿਪ, ਵਿਭਾਗੀ ਜਥੇਬੰਦੀਆਂ ਦੀ ਲੀਡਰਸ਼ਿਪ ਅਤੇ ਜਿਲ੍ਹਾ ਅਹੁਦੇਦਾਰਾਂ ਤੋਂ ਤਿਆਰੀ ਸਬੰਧੀ ਵਿਚਾਰ ਲਏ ਗਏ। ਉਹਨਾਂ ਆਪਣੇ ਵਿਚਾਰਾਂ ਵਿੱਚ ਦੱਸਿਆ ਕਿ ਉਹਨਾਂ ਦੀਆਂ ਤਿਆਰੀਆਂ ਮੁਕੰਮਲ ਹਨ, ਮੁਲਾਜਮਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਬਹੁਤ ਰੋਸ ਪਾਇਆ ਜਾ ਰਿਹਾ ਹੈ ਅਤੇ ਉਹ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਮਹਾਂ ਰੈਲੀ ਵਿੱਚ ਸ਼ਾਮਿਲ ਹੋਣ ਲਈ ਉਤਾਵਲੇ ਹਨ। ਉਹਨਾਂ ਵੱਲੋਂ ਇਹ ਵੀ ਵਿਚਾਰ ਦਿੱਤੇ ਗਏ ਕਿ ਮੁਲਾਜਮਾਂ ਦੇ ਸਰਕਾਰ ਵਿਰੁੱਧ ਰੋਸ ਅਤੇ ਉਤਸ਼ਾਹ ਨੂੰ ਦੇਖਦਿਆਂ 07 ਅਗੱਸਤ ਦੀ ਮਹਾਂ ਰੈਲੀ ਤੋਂ ਪਹਿਲਾਂ ਸਾਰੇ ਜ਼ਿਲ੍ਹਿਆਂ ਲਈ ਚੰਡੀਗੜ੍ਹ ਜਾਣ ਵਾਸਤੇ ਕੋਟਾ ਨਿਰਧਾਰਤ ਕੀਤਾ ਗਿਆ ।ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ 7 ਅਗਸਤ ਦੀ ਮਹਾ ਰੈਲੀ ਦੀ ਤਿਆਰੀ ਲਈ ਸੂਬਾ ਪ੍ਰਧਾਨ ਸਾਥੀ ਗਗਨਦੀਪ ਸਿੰਘ ਭੁੱਲਰ ਵੱਲੋਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨ ਲਈ ਨਿਰਦੇਸ਼ ਦਿੱਤੇ ਗਏ। ਸੂਬਾ ਸੀਨੀਅਰ ਮੀਤ ਨਵਪ੍ਰੀਤ ਬੱਲੀ ਨੇ ਮੀਟਿੰਗ ਵਿੱਚ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਗਈ, ਡੀ.ਏ 18% ਰਲੀਜ ਕਰਨ ਦੀ ਬਜਾਏ ਆਮ ਆਦਮੀ ਪਾਰਟੀ ਦੀ ਸਰਕਾਰ ਮਾਨਯੋਗ ਉੱਚ ਅਦਾਲਤ ਵਿਖੇ ਸਿੱਧੇ ਤੌਰ ਤੇ ਵਕੀਲ ਸਾਹਿਬਾਨਾਂ ਦੀ ਵੱਡੀ ਫੌਜ ਖੜੀ ਕਰਕੇ ਮੁਲਾਜਮਾਂ ਅਤੇ ਪੈਨਸ਼ਨਰਾਂ ਵਿਰੁੱਧ ਲੜ ਰਹੀ ਹੈ, ਹੋਰਨਾਂ ਬਹੁਤ ਸਾਰੀਆਂ ਮੁਲਾਜਮਾਂ ਦੀਆਂ ਮੰਗਾਂ ਹੱਲ ਨਹੀਂ ਕੀਤੀਆਂ ਜਾ ਰਹੀਆਂ, ਕੱਚੇ ਮੁਲਾਜ਼ਮ ਪੱਕੇ ਨਹੀਂ ਕੀਤੇ ਜਾ ਰਹੇ, ਉਲਟਾ ਉਹਨਾਂ ਨੂੰ ਕੁੱਟਿਆ ਜਾ ਰਿਹਾ ਹੈ, ਭਾਰੀ ਤਸ਼ੱਦਦ ਢਾਹਿਆ ਜਾ ਰਿਹਾ ਹੈ। 200 ਰੁਪਏ ਜਜੀਆ ਟੈਕਸ ਵਾਪਸ ਲੈਣ, 4/9/14 ਦੀ ਸਰਵਿਸ ਮੁਕੰਮਲ ਕਰਨ ਤੇ ਸਪੈਸਲ ਇੰਕਰੀਮੈਂਟ ਦੇ ਨਾਲ ਉੱਚ ਤਨਖਾਹ ਸਕੇਲ਼ ਦਿੱਤਾ ਜਾਵੇ, ਮਿਤੀ 17-7-2020 ਅਤੇ 15-1-2015 ਦਾ ਪੱਤਰ ਰੱਦ ਕਰਨਾ, 2.59 ਗੁਣਾਕ ਨਾਲ ਪੈਨਸ਼ਰ ਲਾਭ ਦੇਣ ਆਦਿ ਮੁੱਖ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਹਨ। ਇਸ ਆਨਲਾਈਨ ਮੀਟਿੰਗ ਵਿਚ ਸੂਬਾ ਸੀਨੀਅਰ ਮੀਤ ਪ੍ਰਧਾਨ ਭੈਣ ਭੁਪਿੰਦਰ ਪਾਲ ਕੌਰ ਅਤੇ ਬਿਕੱਰ ਸਿੰਘ ਮਾਖਾ , ਵਿੱਤ ਸਕੱਤਰ ਗੁਲਜ਼ਾਰ ਖਾਨ, ਸੁਖਵਿੰਦਰ ਸਿੰਘ ਦੋਦਾ,ਸੋਮ ਸਿੰਘ,ਭੈਣ ਮੁਨੱਵਰ ਜਹਾਂ, ਚਰਨਜੀਤ ਸਿੰਘ ਸਿੱਧੂ, ਸੁਰਿੰਦਰ ਕੰਬੋਜ,ਗੁਰੇਕ ਸਿੰਘ,ਰਸ਼ਮਿੰਦਰ ਪਾਲ ਸੋਨੂੰ, ਰਾਕੇਸ਼ ਕੁਮਾਰ ਬੰਟੀ, ਜਸਵਿੰਦਰ ਸਿੰਘ ਫ਼ਾਜ਼ਿਲਕਾ, ਰੇਸ਼ਮ ਸਿੰਘ ਅਬੋਹਰ,ਕਰਮਦੀਨ, ਕੰਵਲਜੀਤ ਅੰਮ੍ਰਿਤਸਰ, ਪਰਗਟ ਸਿੰਘ ਜੰਬਰ, ਜਤਿੰਦਰ ਸਿੰਘ ਸੋਨੀ, ਲਾਲ ਚੰਦ ਬੰਗਾ, ਗੁਰਜੀਤ ਸਿੰਘ ਮੋਹਾਲੀ, ਸੁੱਚਾ ਸਿੰਘ ਚਾਹਲ, ਗੁਰਮੀਤ ਸਿੰਘ ਖਾਲਸਾ, ਅਮਨ ਕੁਮਾਰ ਲੰਬੀ, ਲਖਵਿੰਦਰ ਲਾਡੀ, ਪਰਮਲ ਸਿੰਘ, ਹਰਦੀਪ ਕੁਮਾਰ ਸੰਗਰੂਰ, ਗੁਰਪ੍ਰੀਤ ਸਿੰਘ ਸੰਧੂ, ਭੁਪਿੰਦਰ ਸਿੰਘ, ਹਿੰਮਤ ਸਿੰਘ ਦੁਦੋਵਾਲ ਆਦਿ ਨੇ ਆਪਣੇ ਆਪਣੇ ਵਿਚਾਰ ਦਿੱਤੇ।ਇਹ ਜਾਣਕਾਰੀ ਪ੍ਰੈੱਸ ਨੂੰ ਸੂਬਾ ਪ੍ਰੈੱਸ ਸਕੱਤਰ ਕੰਵਲਜੀਤ ਸੰਗੋਵਾਲ ਨੇ ਪ੍ਰੈੱਸ ਬਿਆਨ ਰਾਹੀਂ ਦਿੱਤੀ ।
Leave a Reply