ਟਕਸਾਲ ਮੁੱਖੀ ਭਾਈ ਰਾਮ ਸਿੰਘ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਸਤਾਰ ਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।
- ਧਾਰਮਿਕ/ਰਾਜਨੀਤੀ
- 14 Mar,2025

ਅੰਮ੍ਰਿਤਸਰ 14 ਮਾਰਚ , ਸੋਧ ਸਿੰਘ ਬਾਜ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਮਦਮੀ ਟਕਸਾਲ ਦੇ ਮੁਖੀ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਨਾਲ ਉਨ੍ਹਾਂ ਦੇ ਗ੍ਰਹਿ ਪੁੱਜ ਕੇ ਮੁਲਾਕਾਤ ਕੀਤੀ। ਇਸ ਮੌਕੇ ਦੋਵੇਂ ਸਿੱਖ ਆਗੂਆਂ ਨੇ ਪੰਜਾਬ ਅੰਦਰ ਧਰਮ ਪ੍ਰਚਾਰ ਲਹਿਰ, ਧਰਮ ਪਰਿਵਰਤਨ ਅਤੇ ਹੋਰ ਪੰਥਕ ਮਾਮਲਿਆਂ ਸਬੰਧੀ ਵਿਚਾਰਾਂ ਕੀਤੀਆਂ। ਸਿੰਘ ਸਾਹਿਬ ਵੱਲੋਂ ਭਾਈ ਰਾਮ ਸਿੰਘ ਦੇ ਧਰਮ ਪ੍ਰਚਾਰ ਖੇਤਰ ਵਿੱਚ ਲੰਮੇ ਤਜਰਬੇ ਦੇ ਮੱਦੇਨਜ਼ਰ ਉਨ੍ਹਾਂ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਮੁਹਿੰਮ ਸਬੰਧੀ ਵੀ ਵਿਚਾਰਾਂ ਹੋਈਆਂ। ਭਾਈ ਰਾਮ ਸਿੰਘ ਵੱਲੋਂ ਸਮੁੱਚੇ ਪੰਥਕ ਕਾਰਜਾਂ ਵਿੱਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਇਸ ਦੌਰਾਨ ਭਾਈ ਰਾਮ ਸਿੰਘ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਸਤਾਰ ਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।
Posted By:

Leave a Reply