ਸਰਪੰਚ ਬਿੱਲਾ ਸ਼ੇਰੋਂ ਡੇਰਾ ਕਰਤਾਰਪੁਰ ਸਾਹਿਬ ਵਿਖੇ ਹੋਏ ਨਤਮਸਤਕ

ਸਰਪੰਚ ਬਿੱਲਾ ਸ਼ੇਰੋਂ ਡੇਰਾ ਕਰਤਾਰਪੁਰ ਸਾਹਿਬ ਵਿਖੇ ਹੋਏ ਨਤਮਸਤਕ

ਬਾਬਾ ਰਾਮ ਸਿੰਘ ਜੀ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਂਟ 

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,16 ਜੂਨ 

ਹਲਕਾ ਖਡੂਰ ਸਾਹਿਬ ਦੇ ਕਸਬਾ ਚੋਹਲਾ ਸਾਹਿਬ ਸਥਿਤ ਡੇਰਾ ਕਰਤਾਰਪੁਰ ਸਾਹਿਬ ਵਿਖੇ ਮੰਗਲਵਾਰ ਨੂੰ ਬਾਬਾ ਰਾਮ ਸਿੰਘ ਜੀ ਦੀ ਸਾਲਾਨਾ ਬਰਸੀ ਸਮਾਗਮ ਸ਼ਰਧਾਪੂਰਵਕ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਬਾਬਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਬਰਸੀ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।ਉਨ੍ਹਾਂ ਨੇ ਬਾਬਾ ਰਾਮ ਸਿੰਘ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਮੌਕੇ ਗੁਰਦੁਆਰਾ ਬਾਬਾ ਲੂਆਂ ਸਾਹਿਬ ਦੇ ਸੇਵਾਦਾਰ ਬਾਬਾ ਪ੍ਰਗਟ ਸਿੰਘ ਵੱਲੋਂ ਅਵਤਾਰ ਸਿੰਘ ਬਿੱਲਾ ਸ਼ੇਰੋਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਵਜੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਸਮਾਗਮ ਦੌਰਾਨ ਧਾਰਮਿਕ ਮਾਹੌਲ ਬਣਿਆ ਰਿਹਾ ਅਤੇ ਸੰਗਤਾਂ ਨੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਉਨ੍ਹਾਂ ਨਾਲ ਮਨਜਿੰਦਰ ਸਿੰਘ ਲਾਟੀ ਪ੍ਰਧਾਨ ਬੀਸੀ ਵਿੰਗ ਜਿਲ੍ਹਾ ਤਰਨਤਾਰਨ,

ਸਿਕੰਦਰ ਸਿੰਘ ਵਰਾਣਾ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜ਼ਾਦਾ,ਸੁਖਰਾਜ ਸਿੰਘ ਰਾਜਾ ਸਰਪੰਚ ਭੈਲ,ਜੰਗਸ਼ੇਰ ਸਿੰਘ ਟੋਨੀ ਸਰਪੰਚ ਰੂੜੀਵਾਲਾ, ਠੇਕੇਦਾਰ ਹੀਰਾ ਸਿੰਘ ਭੁੱਲਰ ਹਰੀਕੇ ਸੋਨੂੰ ਭੁੱਲਰ ਸਰਪੰਚ ਕਿਰਤੋਵਾਲ, ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ,ਮਾਸਟਰ ਗੁਰਨਾਮ ਸਿੰਘ ਧੁੰਨ,ਇੰਦਰਜੀਤ ਸਿੰਘ ਸੋਨੀ ਪੱਖੋਪੁਰ ਆੜ੍ਹਤੀ,ਬਲਜੀਤ ਸਿੰਘ ਬੱਲੀ ਚੋਹਲਾ ਸਾਹਿਬ,ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ,ਗੁਰਲਾਲ ਸਿੰਘ ਫੌਜੀ, ਕੁਲਵੰਤ ਸਿੰਘ ਗਾਬੜੀਆ,ਸੁਨੀਲ ਕੁਮਾਰ ਸ਼ੀਲੂ ,ਮੁਹੱਬਤਪਾਲ ਸਿੰਘ,ਅਵਤਾਰ ਸਿੰਘ ਸੋਨੂੰ,ਬਿੱਟੂ ਧੀਰ, ਰਾਹੁਲ ਧੀਰ,ਹੁਸਨਪ੍ਰੀਤ ਸਿੰਘ,ਜਗਰੂਪ ਸਿੰਘ ਪੱਖੋਪੁਰ ਆਦਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.