ਭੱਠਲ ਭਾਈਕੇ ਤੇ ਭੱਠਲ ਸਹਿਜਾ ਸਿੰਘ ਵਿਖੇ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਭੱਠਲ ਭਾਈਕੇ ਤੇ ਭੱਠਲ ਸਹਿਜਾ ਸਿੰਘ ਵਿਖੇ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਸੰਗਤ ਦਰਸ਼ਨ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਬਣਾਈ ਰੱਖਣਾ ਮੁੱਖ ਮਕਸਦ: ਬਿੱਲਾ ਸ਼ੇਰੋਂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,22 ਅਗਸਤ 

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਮਕਸਦ ਨਾਲ ਕਰਵਾਏ ਜਾ ਰਹੇ ਸੰਗਤ ਦਰਸ਼ਨ ਪ੍ਰੋਗਰਾਮਾਂ ਦੀ ਲੜੀ ਤਹਿਤ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਪਿੰਡ ਭੱਠਲ ਭਾਈਕੇ ਅਤੇ ਭੱਠਲ ਸਹਿਜਾ ਸਿੰਘ ਵਿਖੇ ਲੋਕ ਮਿਲਣੀ ਕੀਤੀ ਗਈ।

ਇਸ ਮੌਕੇ ਪਿੰਡ ਵਾਸੀਆਂ ਨੇ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੇ ਧਿਆਨ ਵਿੱਚ ਆਪਣੀਆਂ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਰੱਖੀਆਂ। ਆਗੂਆਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ।

ਬਿੱਲਾ ਸ਼ੇਰੋਂ ਨੇ ਕਿਹਾ ਕਿ ਲੋਕਾਂ ਦੀ ਆਵਾਜ਼ ਬਣਨਾ ਸਾਡਾ ਫਰਜ਼ ਹੈ ਅਤੇ ਪਿੰਡ ਵਾਸੀਆਂ ਵੱਲੋਂ ਰੱਖੀ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੰਗਤ ਦਰਸ਼ਨ ਦਾ ਮੁੱਖ ਮਕਸਦ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਉਪਰਾਲਾ ਕਰਨਾ ਹੈ।

ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਲਈ ਆਉਣ ਵਾਲੇ ਦਿਨਾਂ ਵਿੱਚ ਵੀ ਪਿੰਡ-ਪਿੰਡ ਲੋਕ ਮਿਲਣੀਆਂ ਅਤੇ ਸੰਗਤ ਦਰਸ਼ਨ ਪ੍ਰੋਗਰਾਮ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਹੀ ਲੋਕਾਂ ਦੀਆਂ ਅਸਲ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਵੱਲ ਅੱਗੇ ਵਧਣ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ।

ਇਸ ਮੌਕੇ ਸਰਕਲ ਪ੍ਰਧਾਨ ਦਿਲਬਾਗ ਸਿੰਘ ਕਾਹਲਵਾਂ, ਬਲਵਿੰਦਰ ਸਿੰਘ ਪ੍ਰਧਾਨ,ਧਿਆਨ ਸਿੰਘ,ਨਵਰੂਪ ਸਿੰਘ, ਮਨਜਿੰਦਰ ਸਿੰਘ ਸਾਬਕਾ ਸਰਪੰਚ,ਸ਼ਮਸ਼ੇਰ ਸਿੰਘ ਸਾਬਕਾ ਸਰਪੰਚ,ਬਲਦੇਵ ਸਿੰਘ, ਗੁਰਜੀਤ ਸਿੰਘ,ਸਵਿੰਦਰ ਸਿੰਘ, ਗੁਰਜੰਟ ਸਿੰਘ,ਰਵਿੰਦਰ ਸਿੰਘ ਰਵੀ,ਗੁਰਦੀਪ ਸਿੰਘ ਗੋਪੀ,  ਰਣਜੀਤ ਸਿੰਘ ਸਾਬਕਾ ਸਰਪੰਚ, ਪ੍ਰਗਟ ਸਿੰਘ, ਕਰਮ ਸਿੰਘ ਸਾਬਕਾ ਸਰਪੰਚ,ਬਖਸ਼ੀਸ਼ ਸਿੰਘ, ਗੁਰਪਾਲ ਸਿੰਘ, ਗੁਰਪ੍ਰੀਤ ਸਿੰਘ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.