ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ-9 'ਚ ਸਾਬਕਾ ਮੰਤਰੀ ਦੇ ਘਰ ਸਮੇਤ ਕਈ ਠਿਕਾਣਿਆਂ 'ਤੇ ਈਡੀ ਦੀ ਵੱਡੀ ਕਾਰਵਾਈ
ਸਾਬਕਾ ਮੰਤਰੀ ਸ਼ਿਆਮ ਸੁੰਦਰ ਅਰੋੜਾ, ਪੁੱਤਰ ਪ੍ਰਤੀਕ ਅਰੋੜਾ, ਮਰਬੇਲਾ ਅਤੇ ਗੁਲਮੋਰ ਟਾਊਨਸ਼ਿਪ ਗਰੁੱਪ ਨੂੰ ਲਿਆ ਜਾਂਚ ਦੇ ਘੇਰੇ 'ਚ…
ਚੰਡੀਗੜ੍ਹ 2 ਨਵੰਬਰ (ਮੰਗਤ ਸਿੰਘ ਸੈਦਪੁਰ) ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪਿਛਲੇ ਕਈ ਘੰਟਿਆਂ ਤੋਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ ਨੌਚ ਸਥਿਤ ਵੀਆਈਪੀ ਇਲਾਕੇ ਵਿੱਚਛਾਪੇਮਾਰੀ ਕੀਤੀ ਗਈ। ਇਹ ਕਾਰਵਾਈ ਪੰਜਾਬ ਦੇ ਸਾਬਕਾ ਉਦਯੋਗ ਮੰਤਰੀ ਸ਼ਿਆਮ ਸੁੰਦਰ ਅਰੋੜਾ ਦੇ ਪੁੱਤਰ ਪ੍ਰਤੀਕ ਅਰੋੜਾ ਅਤੇ ਕਈ ਰੀਅਲ ਅਸਟੇਟ ਕਾਰੋਬਾਰੀਆਂ ਨਾਲ ਜੁੜੇ ਠਿਕਾਣਿਆਂ 'ਤੇ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਦੀ ਇਹ ਛਾਪੇਮਾਰੀ ਸ਼ਿਆਮ ਸੁੰਦਰ ਅਰੋੜਾ ਖ਼ਿਲਾਫ਼ ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਨਾਲ ਜੁੜੇ ਮਾਮਲੇ ਦੀ ਜਾਂਚ ਦਾ ਹਿੱਸਾ ਹੈ। ਇਸ ਤੋਂ ਇਲਾਵਾ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਪਲਾਟਾਂ ਦੀ ਅਲਾਟਮੈਂਟ ਵਿੱਚ ਕਥਿਤ ਬੇਨਿਯਮੀਆਂ ਅਤੇ ਪਲਾਟਾਂ ਦੀ ਮਾਲਕੀ ਵਿੱਚ ਹੋਏ ਬਦਲਾਅ ਵੀ ਜਾਂਚ ਦੇ ਘੇਰੇ ਵਿੱਚ ਹਨ। ਜਾਂਚ ਏਜੰਸੀ ਨੂੰ ਸ਼ੱਕ ਹੈ ਕਿ ਇਨ੍ਹਾਂ ਮਾਮਲਿਆਂ ਵਿੱਚ ਨਿਯਮਾਂ ਦੀ ਕਥਿਤ ਉਲੰਘਣਾ ਕਰਦਿਆਂ ਪਲਾਟਾਂ ਦੀ ਅਲਾਟਮੈਂਟ ਅਤੇ ਮਾਲਕੀ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹੋ ਸਕਦੀਆਂ ਹਨ। ਈਡੀ ਦੀਆਂ ਟੀਮਾਂ ਸਬੰਧਤ ਵਿਅਕਤੀਆਂ ਅਤੇ ਕਾਰੋਬਾਰੀ ਗਰੁੱਪਾਂ ਦੇ ਠਿਕਾਣਿਆਂ 'ਤੇ ਦਸਤਾਵੇਜ਼ਾਂ, ਜਾਇਦਾਦ ਨਾਲ ਜੁੜੇ ਰਿਕਾਰਡ ਅਤੇ ਹੋਰ ਸੰਭਾਵਿਤ ਸਬੂਤਾਂ ਦੀ ਜਾਂਚ ਕਰ ਰਹੀਆਂ ਹਨ। ਫਿਲਹਾਲ ਵੱਖ-ਵੱਖ ਥਾਵਾਂ 'ਤੇ ਸਰਚ ਆਪ੍ਰੇਸ਼ਨ ਜਾਰੀ ਹੈ। ਜਾਂਚ ਦੌਰਾਨ ਕੀ ਕੁਝ ਸਾਹਮਣੇ ਆਉਂਦਾ ਹੈ ਅਤੇ ਈਡੀ ਵੱਲੋਂ ਅੱਗੇ ਕੀ ਕਾਰਵਾਈ ਕੀਤੀ ਜਾਂਦੀ ਹੈ, ਇਸ 'ਤੇ ਸਭ ਦੀ ਨਜ਼ਰ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਈਡੀ ਦੀਆਂ ਟੀਮਾਂ ਚੰਡੀਗੜ੍ਹ ਅਤੇ ਪੰਜਾਬ ਵਿੱਚ ਕਈ ਥਾਵਾਂ 'ਤੇ ਸਰਚ ਆਪ੍ਰੇਸ਼ਨ ਚਲਾ ਰਹੀਆਂ ਹਨ। ਸੈਕਟਰ-9 ਦੇ ਦੋ ਵੱਡੇ ਰੀਅਲ ਅਸਟੇਟ ਪ੍ਰਮੋਟਰਾਂ ਦੇ ਘਰਾਂ 'ਤੇ ਵੀ ਜਾਂਚ ਏਜੰਸੀ ਵੱਲੋਂ ਤਲਾਸ਼ੀ ਲਈ ਜਾ ਰਹੀ ਹੈ।
ਸ਼ਿਆਮ ਸੁੰਦਰ ਅਰੋੜਾ ਅਤੇ ਰੀਅਲ ਅਸਟੇਟ ਗਰੁੱਪਾਂ ਦੇ ਟਿਕਾਣੇ ਜਾਂਚ ਦੇ ਘੇਰੇ ਵਿੱਚ ਈਡੀ ਦੀ ਇਹ ਕਾਰਵਾਈ ਪੰਜਾਬ ਦੇ ਸਾਬਕਾ ਉਦਯੋਗ ਮੰਤਰੀ ਸ਼ਿਆਮ ਸੁੰਦਰ ਅਰੋੜਾ, ਉਨ੍ਹਾਂ ਦੇ ਪੁੱਤਰ ਪ੍ਰਤੀਕ ਅਰੋੜਾ, ਮਾਰ ਵੇਲਾ ਗਰੁੱਪ ਗੁਲਮੋਰ ਟਾਊਨਸ਼ਿਪ ਗਰੁੱਪ ਅਤੇ ਇਨ੍ਹਾਂ ਨਾਲ ਜੁੜੇ ਪ੍ਰਮੋਟਰਾਂ ਸਮੇਤ ਸੰਜੀਵ ਜੁਨੇਜਾ ਦੇ ਠਿਕਾਣਿਆਂ 'ਤੇ ਕੀਤੀ ਜਾ ਰਹੀ ਹੈ।
Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ