ਪਰਮਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਨਮਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੇ ਦੁਸ਼ਹਿਰੇ ਦੇ ਪ੍ਰੋਗਰਾਮ ਕੀਤੇ ਰੱਦ-ਐਚਐਸ ਵਾਲੀਆ
ਕਪੂਰਥਲਾ 20 ਅਕਤੂਬਰ ਗੌਰਵ ਮੜੀਆ
ਹਲਕਾ ਕਪੂਰਥਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਲੋਂ ਨਸ਼ਿਆਂ ਵਿਰੁੱਧ ਬੇਬਾਕ ਤਰੀਕੇ ਨਾਲ ਆਪਣੀ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵਾ ਪਰਮਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਨਮਨ ਕਰਦੇ ਹੋਏ ਹਲਕੇ ਦੇ ਵਿਚ ਦੁਸ਼ਹਿਰੇ ਦੇ ਕਿਸੇ ਵੀ ਪ੍ਰੋਗਰਾਮ ਵਿਚ ਸ਼ਿਰਕਤ ਨਾ ਕਰਦਿਆਂ ਪਰਮਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕੀਤੀ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਚਐਸ ਵਾਲੀਆ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਮਾਨਸਾ ਵਿੱਚ ਲੰਬੇ ਸਮੇਂ ਤੋਂ ਨਸ਼ੇ ਦਾ ਵਿਰੋਧ ਕਰ ਰਹੇ ਸਨ।ਉਹ ਨਾ ਕੇਵਲ ਨਸ਼ਾ ਵੇਚਣ ਤੋਂ ਰੋਕਦੇ ਸਨ ਬਲਕਿ ਨਸ਼ਾ ਵੇਚਣ ਵਾਲਿਆਂ ਨੂੰ ਵੀ ਫੜਦੇ ਸਨ।ਐਚਐਸ ਵਾਲੀਆ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮਾਰੂ ਜਾਲ ਤੋਂ ਬਚਾਉਣ ਲਈ ਜੂਝਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਪੰਜਾਬ ਦੇ ਲੋਕ ਹਮੇਸ਼ਾ ਯਾਦ ਰੱਖਣਗੇ।ਉਨ੍ਹਾਂ ਵਲੋਂ ਨਸ਼ਿਆਂ ਵਿਰੁੱਧ ਵਿੱਢੇ ਸੰਘਰਸ਼ ਨੂੰ ਅੱਗੇ ਵਧਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਅਹਿਮ ਲੋੜ ਹੈ।ਉਨ੍ਹਾਂਨੇ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਮੌਜੂਦਾ ਸਰਕਾਰ ਦੇ ਰਾਜ ਵਿੱਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ।ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਇਸ ਸਰਕਾਰ ਦੀਆਂ ਨੀਤੀਆਂ ਤੋਂ ਨਿਜਾਤ ਚਾਹੁੰਦੇ ਹਨ।ਐਚਐਸ ਵਾਲੀਆ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿੱਚ ਅਮਨ-ਸ਼ਾਂਤੀ, ਸੁਰੱਖਿਆ ਅਤੇ ਨਸ਼ਾ ਮੁਕਤ ਸਮਾਜ ਦੀ ਉਮੀਦ ਕਰਦੇ ਹਨ,ਪਰ ਮੌਜੂਦਾ ਹਾਲਾਤ ਸਰਕਾਰ ਦੀ ਕਾਰਗੁਜ਼ਾਰੀ ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਪੰਜਾਬ ਦੀ ਜਵਾਨੀ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ।ਐਚਐਸ ਵਾਲੀਆ ਨੇ ਅੱਗੇ ਕਿਹਾ ਕਿ ਜਿਸ ਤਰ੍ਹਾਂ ਦੁਸਹਿਰੇ ਮੌਕੇ ਰਾਵਣ ਦਾ ਦਹਿਣ ਕਰਕੇ ਬੁਰਾਈ ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ ਜਾਂਦਾ ਹੈ,ਉਸੇ ਤਰ੍ਹਾਂ ਪੰਜਾਬ ਵਿੱਚ ਵੀ ਲੋਕ ਵਿਰੋਧੀ ਨੀਤੀਆਂ ਅਤੇ ਮਾੜੇ ਸ਼ਾਸਨ ਦਾ ਅੰਤ ਹੋਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਹੱਕਾਂ,ਸੁਰੱਖਿਆ ਅਤੇ ਬਿਹਤਰ ਭਵਿੱਖ ਲਈ ਇਕਜੁੱਟ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨਗੇ।ਐਚਐਸ ਵਾਲੀਆ ਨੇ ਪਰਮਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰਨਾ ਸਮੁੱਚੇ ਪੰਜਾਬ ਦੀ ਸਾਂਝੀ ਜ਼ਿੰਮੇਵਾਰੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪੰਜਾਬੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਉਨ੍ਹਾਂਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਸਿਰਫ ਮਾਨਸਾ ਦਾ ਹੀ ਨਹੀਂ ਪੂਰੇ ਪੰਜਾਬ ਦਾ ਪੁੱਤ ਸੀ,ਇਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਪਰਵਿੰਦਰ ਸਿੰਘ ਝੋਟਾ ਸ਼ਹਾਦਤ ਨੂੰ ਸਨਮਾਨ ਦੇਣ ਦੇ ਨਾਲ ਨਾਲ ਨਸ਼ੇ ਦੇ ਸੋਦਾਗਰਾਂ ਦੇ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਚੋ ਨਸ਼ੇ ਦਾ ਪੂਰਨ ਤੋਰ ਤੇ ਖਾਤਮਾ ਕੀਤਾ ਜਾਵੇਗਾ।
Posted By: Gaurav Maria