ਪੰਜਾਬ ਪੁਲਿਸ ਵੱਲੋਂ ਸਾਥੀ ਧਰਮਿੰਦਰ ਸਿੰਘ ਮੁਕੇਰੀਆਂ ਅਤੇ ਉਹਨਾਂ ਦੇ ਸਾਥੀਆਂ ਤੇ ਝੂਠਾ ਪਰਚਾ ਰੱਦ ਨਾ ਕੀਤਾ ਤਾਂ ਪੰਜਾਬ ਸਰਕਾਰ ਤੇ ਪੁਲਿਸ ਨੂੰ ਇਸ ਘਟੀਆ ਕਾਰਨਾਮੇ ਦਾ ਨਤੀਜਾ ਭੁਗਤਨਾ ਪਵੇਗਾ /ਲਾਖਣਾ/ਤੁੜ

ਪੰਜਾਬ ਪੁਲਿਸ ਵੱਲੋਂ ਸਾਥੀ ਧਰਮਿੰਦਰ ਸਿੰਘ ਮੁਕੇਰੀਆਂ ਅਤੇ ਉਹਨਾਂ ਦੇ ਸਾਥੀਆਂ ਤੇ ਝੂਠਾ ਪਰਚਾ ਰੱਦ ਨਾ ਕੀਤਾ ਤਾਂ ਪੰਜਾਬ ਸਰਕਾਰ ਤੇ ਪੁਲਿਸ ਨੂੰ ਇਸ ਘਟੀਆ ਕਾਰਨਾਮੇ ਦਾ ਨਤੀਜਾ ਭੁਗਤਨਾ ਪਵੇਗਾ /ਲਾਖਣਾ/ਤੁੜ

ਗੁਰਮੀਤ ਸਿੰਘ ਵਲਟੋਹਾ


ਕਰੈਸ਼ਰ ਮਾਫੀਆ ਸਰਕਾਰ ਦਾ ਕਮਾਓ ਪੁੱਤ ਹੈ ਤਲਵਾੜਾ ਤੇ ਡੀਐਸਪੀ ਤਲਵਾੜਾ ਕਰੈਸ਼ਰ ਮਾਫੀਆ ਦੀ ਪੁਸ਼ਤਪਨਾਹੀ ਕਰ ਰਿਹਾ ਹੈ ਇਸ ਗੱਲ ਦਾ ਪ੍ਰਗਟਾਵਾ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਸੁਲੱਖਣ ਸਿੰਘ ਤੁੜ ਤਹਿਸੀਲ ਸਕੱਤਰ ਲਾਜਰ ਲਾਖਣਾ ਬੋਬੀ ਗੋਇੰਦਵਾਲ ਕੈਪਟਨ ਕਾਹਲਵਾਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਸ਼ਿਆਰਪੁਰ ਤਲਵਾੜਾ ਕਰੈਸ਼ਰ ਮਾਫੀਆ ਵੱਲੋਂ ਜਥੇਬੰਦੀਆਂ ਦੇ ਆਗੂਆਂ ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ ਪਰ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਕੁੰਭਕਰਨੀ ਦੀ ਨੀਂਦ ਹੈ ਸੱਤੇ ਪ੍ਰਸ਼ਾਸਨ ਨੂੰ ਜਗਾਉਣ ਲਈ ਕੱਲ ਜਥੇਬੰਦੀਆਂ ਵੱਲੋਂ ਸ਼ਾਂਤਮਈ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਅਤੇ ਤਲਵਾਰ ਦੇ ਹੰਕਾਰੇ ਡੀਐਸਪੀ ਵੱਲੋਂ ਧਰਨਾਕਾਰੀਆਂ ਨੂੰ ਧੱਕਾ ਮੁੱਕੀ ਵੀ ਕੀਤੀ ਅਤੇ ਜਥੇਬੰਦੀਆਂ ਦੇ ਆਗੂਆਂ ਤੇ ਝੂਠਾ ਪਰਚਾ ਦਰਜ ਵੀ ਕੀਤਾ ਗਿਆ ਪ੍ਰਸ਼ਾਸਨ ਦੀ ਇਹ ਘਟੀਆ ਕਾਰਗੁਜਾਰੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ ਜੇਕਰ ਸਾਥੀ ਧਰਮਿੰਦਰ ਸਿੰਘ ਮੁਕੇਰੀਆਂ ਤੇ ਉਹਨਾਂ ਦੇ ਸਾਥੀਆਂ ਤੇ ਹੋਇਆ ਝੂਠਾ ਪਰਚਾ ਰੱਦ ਨਾ ਕੀਤਾ ਤਾਂ ਕੀਤਾ ਤਾਂ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਡੀਐਸਪੀ ਤਲਵਾੜਾ ਅਤੇ ਪੰਜਾਬ ਸਰਕਾਰ ਵਿਰੁੱਧ ਵੱਡਾ ਐਕਸ਼ਨ ਕੀਤਾ ਜਾਵੇਗਾ ਜੋ ਇਨਸਾਫ ਲੈਣ ਤੱਕ ਜਾਰੀ ਰਹੇਗਾ