ਹਲਕਾ ਇੰਚਾਰਜ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਨੇ ਪਿੰਡ ਵੇਈਂਪੁਈਂ ਵਿਖੇ ਅਕਾਲੀ ਵਰਕਰਾਂ ਨਾਲ਼ ਕੀਤੀ ਵਰਕਰ ਮਿਲਣੀ
ਰਾਕੇਸ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,8 ਜੁਲਾਈ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਉਨ੍ਹਾਂ ਦੇ ਪਤੀ ਸੀਨੀਅਰ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਪਿੰਡ ਵੇਈਪੁਈਂ ਵਿਖੇ ਹਰਜਿੰਦਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਵਰਕਰ ਮਿਲਣੀ ਕੀਤੀ ਗਈ। ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ,ਪਾਰਟੀ ਦੀ ਮਜ਼ਬੂਤੀ ਅਤੇ ਬੂਥ ਪੱਧਰ 'ਤੇ ਅਕਾਲੀ ਦਲ ਨੂੰ ਹੋਰ ਸਰਗਰਮ ਬਣਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਬੀਬਾ ਰਮਨਦੀਪ ਕੌਰ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਤਾਕਤ ਉਸ ਦਾ ਸਮਰਪਿਤ ਵਰਕਰ ਹੈ।ਉਨ੍ਹਾਂ ਕਿਹਾ ਕਿ ਹਰ ਵਰਕਰ ਨੂੰ ਲੋਕਾਂ ਨਾਲ ਸਿੱਧਾ ਸੰਪਰਕ ਬਣਾਕੇ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਹੱਕਾਂ ਲਈ ਲੜੇ ਗਏ ਸੰਘਰਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਚਾਹੀਦਾ ਹੈ।
ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਹਰ ਅਕਾਲੀ ਵਰਕਰ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਪ੍ਰਾਪਤੀਆਂ, ਲੋਕ ਪੱਖੀ ਨੀਤੀਆਂ ਅਤੇ ਪਾਰਟੀ ਦੇ ਵਿਚਾਰਾਂ ਦਾ ਪ੍ਰਚਾਰ ਕਰੇ।ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਹਰ ਵਰਕਰ ਨੂੰ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਕੰਮ ਕਰਨਾ ਹੋਵੇਗਾ।
ਇਸ ਮੌਕੇ ਐੱਸਜੀਪੀਸੀ ਮੈਂਬਰ ਬਲਵਿੰਦਰ ਸਿੰਘ ਵੇਈਂਪੁਈਂ, ਐੱਸਸੀ ਵਿੰਗ ਬਲਾਕ ਪ੍ਰਧਾਨ ਕਸ਼ਮੀਰ ਸਿੰਘ,ਸੀਨੀਅਰ ਸਿਕੰਦਰ ਸਿੰਘ ਵਰਾਣਾ,ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜਾਦਾ, ਗੁਰ ਸਿੱਧੂ ਘੜਕਾ,ਧਰਮਿੰਦਰ ਸਿੰਘ ਮੈਂਬਰ, ਡਾ.ਸਰਬਜੀਤ ਸਿੰਘ,ਸੇਵਾ ਸਿੰਘ ਮੈਂਬਰ,ਲਖਬੀਰ ਸਿੰਘ, ਜਸਕਰ ਸਿੰਘ,ਜਗਦੇਵ ਸਿੰਘ,ਪਰਮਜੀਤ ਸਿੰਘ, ਹਰਦੇਵ ਸਿੰਘ, ਹਰਜਿੰਦਰ ਸਿੰਘ,ਸੇਵਾ ਸਿੰਘ,ਨਿਰਮਲ ਸਿੰਘ, ਜਗਮੋਹਨ ਸਿੰਘ, ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ।
Posted By: GURBHEJ SINGH ANANDPURI