Nazrana Times

ਪੰਜਾਬੀ

ਖ਼ਾਲਸਾਈ ਜਾਹੋ ਜਲਾਲ ਨਾਲ ਮਨਾਇਆ ਭਾਈ ਸੁੱਖੇ-ਜਿੰਦੇ ਦੇ ਸਾਥੀ ਭਾਈ ਬਲਜਿੰਦਰ ਸਿੰਘ ਰਾਜੂ ਦਾ ਸ਼ਹੀਦੀ ਦਿਹਾੜਾ

04 Nov, 2025 12:51 AM

ਪੰਥਕ ਜਥੇਬੰਦੀਆਂ ਵੱਲੋਂ ਬੀਬੀ ਸੁਰਜੀਤ ਕੌਰ ਦਾ ਵਿਸ਼ੇਸ਼ ਸਨਮਾਨ 

ਅੰਮ੍ਰਿਤਸਰ, 3 ਨਵੰਬਰ , ਨਜ਼ਰਾਨਾ ਟਾਈਮਜ ਬਿਊਰੋ 
 

ਵੀਹਵੀਂ ਸਦੀ ਦੇ ਮਹਾਨ ਸਿੱਖ, ਜਰਨੈਲਾਂ ਦੇ ਜਰਨੈਲ ਅਤੇ ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਵੱਲੋਂ ਅਰੰਭੇ ਸੰਘਰਸ਼ ਵਿੱਚ ਜੂਝ ਕੇ ਸ਼ਹਾਦਤ ਦਾ ਜਾਮ ਪੀਣ ਖ਼ਾਲਿਸਤਾਨ ਕਮਾਂਡੋ ਫੋਰਸ ਦੇ ਜੁਝਾਰੂ ਸ਼ਹੀਦ ਭਾਈ ਬਲਜਿੰਦਰ ਸਿੰਘ ਰਾਜੂ ਦਾ ਸ਼ਹੀਦੀ ਦਿਹਾੜਾ ਉਹਨਾਂ ਦੇ ਮਾਤਾ ਜੀ ਬੀਬੀ ਸੁਰਜੀਤ ਕੌਰ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ, ਪੱਤੀ ਕਿਲਿਆਂਵਾਲੀ, ਤਹਿਸੀਲ ਬਾਬਾ ਬਕਾਲਾ ਵਿਖੇ ਖਾਲਸਾਈ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਗੁਰਬਾਣੀ ਦਾ ਕੀਰਤਨ ਅਤੇ ਢਾਡੀਆਂ-ਕਵੀਸ਼ਰਾਂ ਤੇ ਪ੍ਰਚਾਰਕਾਂ ਨੇ ਸ਼ਹੀਦਾਂ ਨੂੰ ਸਮਰਪਿਤ ਇਤਿਹਾਸ ਸੁਣਾਇਆ। ਇਸ ਮੌਕੇ ਭਾਈ ਨਰਾਇਣ ਸਿੰਘ ਚੌੜਾ, ਪ੍ਰੋਫੈਸਰ ਸੁਖਦੇਵ ਸਿੰਘ ਬਾਬਾ, ਭਾਈ ਪਰਮਜੀਤ ਸਿੰਘ ਗਾਜੀ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਅਤੇ ਪੰਥਕ ਲੇਖਕ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਭਾਈ ਮਹਾਵੀਰ ਸਿੰਘ ਚੰਡੀਗੜ੍ਹ, ਭਾਈ ਇੰਦਰਜੀਤ ਸਿੰਘ ਮੰਡਿਆਲਾ, ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਭੈਣ ਜੀ ਬੀਬੀ ਬਲਵਿੰਦਰ ਕੌਰ, ਸ਼ਹੀਦ ਭਾਈ ਪਰਮਜੀਤ ਸਿੰਘ ਪੰਮਾ ਤੁਗਲਵਾਲਾ ਦੀ ਸਿੰਘਣੀ ਬੀਬੀ ਕੁਲਵਿੰਦਰ ਕੌਰ ਖਾਲਸਾ, ਭਾਈ ਭੁਪਿੰਦਰ ਸਿੰਘ ਗਦਲੀ ਅਤੇ ਭਾਈ ਪ੍ਰਗਟ ਸਿੰਘ ਆਦਿ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮੂਹ ਪੰਥਕ ਜਥੇਬੰਦੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਭਾਈ ਬਲਜਿੰਦਰ ਸਿੰਘ ਰਾਜੂ ਦੇ ਮਾਤਾ ਜੀ ਬੀਬੀ ਸੁਰਜੀਤ ਕੌਰ ਅਤੇ ਭਰਾ ਭਾਈ ਜੋਗਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਸਟੇਜ ਦੀ ਸੇਵਾ ਬੀਬੀ ਰਵਿੰਦਰ ਕੌਰ ਅਤੇ ਬਲਬੀਰ ਸਿੰਘ ਨੇ ਨਿਭਾਈ। ਇਸ ਮੌਕੇ ਕਮੇਟੀ ਦੇ ਪ੍ਰਧਾਨ ਭਾਈ ਗੁਰਦੇਵ ਸਿੰਘ, ਮੈਂਬਰ ਗੁਲਜਾਰ ਸਿੰਘ, ਸਮਾਜ ਸੇਵੀ ਹਰਪਾਲ ਸਿੰਘ ਰਤਨਗੜ੍ਹ, ਮਾਤਾ ਜਸਵੀਰ ਕੌਰ ਇੰਗਲੈਂਡ, ਸੁਰਿੰਦਰਪਾਲ ਕੌਰ ਮੈਂਬਰ, ਪ੍ਰਭਜੀਤ ਸਿੰਘ ਇੰਗਲੈਂਡ, ਹਰਮਨਪ੍ਰੀਤ ਸਿੰਘ ਪੁਰਤਗਾਲ, ਜੋਰਾ ਸਿੰਘ, ਸੰਤੋਖ ਸਿੰਘ ਗ੍ਰੰਥੀ, ਭਾਈ ਹਰਜੀਤ ਸਿੰਘ, ਗੁਰਪਾਲ ਸਿੰਘ ਪਾਲ, ਨੰਬਰਦਾਰ ਗੁਰਮੁਖ ਸਿੰਘ, ਨੰਬਰਦਾਰ ਸੁਖਦੇਵ ਸਿੰਘ, ਸਰਪੰਚ ਸੰਤੋਖ ਸਿੰਘ, ਸਰਪੰਚ ਸੁਖਦੇਵ ਸਿੰਘ, ਸਰਮੁਖ ਸਿੰਘ ਸਾਬਕਾ ਸਰਪੰਚ, ਨਰਿੰਦਰ ਸਿੰਘ ਸਾਬਕਾ ਸਰਪੰਚ, ਮੰਗਲ ਸਿੰਘ ਵੈਦ, ਗੁਰਦੀਸ਼ ਸਿੰਘ ਰਤਨਗੜ੍ਹ, ਰਣਜੀਤ ਸਿੰਘ ਪ੍ਰਧਾਨ, ਗਿਆਨੀ ਹਰਚਰਨ ਸਿੰਘ ਛੱਜਲਵੱਡੀ, ਪ੍ਰਧਾਨ ਭਾਈ ਬਲਬੀਰ ਸਿੰਘ ਭੱਠਲ, ਥਾਣੇਦਾਰ ਤੇਜਿੰਦਰ ਸਿੰਘ ਤਰਸਿੱਕਾ, ਦੀਪ ਸਿੰਘ ਤਰਸਿੱਕਾ, ਅਵਤਾਰ ਸਿੰਘ ਸਕਿਆਂਵਾਲੀ, ਅਵਤਾਰ ਸਿੰਘ ਛੱਜਲਵੱਡੀ ਅਤੇ ਹੋਰ ਸ਼ਖਸੀਅਤਾਂ ਨੇ ਸਮਾਗਮ ਵਿੱਚ ਹਾਜ਼ਰੀ ਭਰੀ। ਜ਼ਿਕਰਯੋਗ ਹੈ ਕਿ ਭਾਈ ਬਲਜਿੰਦਰ ਸਿੰਘ ਰਾਜੂ ਜਿਸ ਨੇ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦਾ ਆਪਸ ਵਿੱਚ ਮੇਲ ਕਰਵਾਇਆ ਸੀ ਤੇ ਮਾਤਾ ਸੁਰਜੀਤ ਕੌਰ ਨੇ ਹੀ ਇਹਨਾਂ ਤਿੰਨਾਂ ਯੋਧਿਆਂ ਨੂੰ ਅਰਦਾਸ ਕਰਕੇ ਸੰਘਰਸ਼ ਵੱਲ ਤੋਰਿਆ ਸੀ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #