ਬਿਆਸ ਦਰਿਆ ਨਾਲ ਲੱਗਦੇ ਪਿੰਡਾਂ ਦੇ ਕਿਸਾਨਾਂ ਦੀ ਮਦਦ ਲਈ ਅੱਗੇ ਆਏ ਸਰਪੰਚ ਬਿੱਲਾ ਸ਼ੇਰੋਂ
- ਰਾਜਨੀਤੀ
- 21 Aug, 2026 03:31 PM (Asia/Kolkata)
ਪਿੰਡ ਧੁੰਨ ਢਾਏ ਵਾਲ਼ਾ,ਮੁੰਡਾ-ਪਿੰਡ ਤੇ ਧੂੰਦਾ ਦੇ ਮੰਡ ਖੇਤਰ ਦੇ ਕਿਸਾਨਾਂ ਨੂੰ ਡੀਜ਼ਲ ਅਤੇ ਨਕਦ ਰਾਸ਼ੀ ਦੀ ਕੀਤੀ ਸਹਾਇਤਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,21 ਅਗਸਤ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਬਿਆਸ ਦਰਿਆ ਨਾਲ ਲੱਗਦੇ ਦਰਜਨਾਂ ਪਿੰਡਾਂ ਦੇ ਕਿਸਾਨਾਂ ਦੀ ਮੰਗ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਡੀਜ਼ਲ ਅਤੇ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਗਈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਸਰਪੰਚ ਬਿੱਲਾ ਸ਼ੇਰੋਂ ਨੇ ਦੱਸਿਆ ਕਿ ਪਿੰਡ ਧੁੰਨ ਢਾਏ ਵਾਲਾ ਦੇ ਕਿਸਾਨਾਂ ਲਈ 2,000 ਲੀਟਰ ਅਤੇ ਮੁੰਡਾ-ਪਿੰਡ ਦੇ ਕਿਸਾਨਾਂ ਲਈ 1,000 ਲੀਟਰ ਡੀਜ਼ਲ ਦਿੱਤਾ ਗਿਆ ਹੈ।ਇਸ ਤੋਂ ਇਲਾਵਾ ਪਿੰਡ ਧੂੰਦਾ ਦੇ ਮੰਡ ਖੇਤਰ ਦੇ ਕਿਸਾਨਾਂ ਦੀ ਮੰਗ ਉਪਰੰਤ 2 ਲੱਖ ਰੁਪਏ ਦੀ ਆਰਥਿਕ ਸਹਾਇਤਾ ਵੀ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਬਿਆਸ ਦਰਿਆ ਦੇ ਕਿਨਾਰੇ ਵੱਸਦੇ ਪਿੰਡਾਂ ਦੇ ਕਿਸਾਨਾਂ ਨੂੰ ਮੰਡ ਖੇਤਰ ਵਿੱਚ ਬਰਸਾਤੀ ਦਿਨਾਂ ਦੌਰਾਨ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਣ ਨਾਲ਼ ਡਰ ਦੇ ਮਾਹੌਲ ਵਿੱਚ ਰਹਿਣਾ ਪੈਂਦਾ ਹੈ ਅਤੇ ਖੇਤੀਬਾੜੀ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਨ੍ਹਾਂ ਕਿਸਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਕੋਲ ਆਪਣੀ ਮੰਗ ਰੱਖੀ ਗਈ ਸੀ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਆਪਣੀ ਕਮਾਈ ਵਿੱਚੋਂ ਇਹ ਸਹਾਇਤਾ ਮੁਹੱਈਆ ਕਰਵਾਈ ਗਈ ਹੈ।
ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਭਵਿੱਖ ਵਿੱਚ ਵੀ ਲੋੜਵੰਦ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।ਇਸ ਮੌਕੇ ਪਾਰਟੀ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਮੈਂਬਰ ਪੀ.ਏ.ਸੀ. ਸ਼੍ਰੋਮਣੀ ਅਕਾਲੀ ਦਲ ਸਿਕੰਦਰ ਸਿੰਘ ਵਰਾਣਾ,ਜਨਰਲ ਸਕੱਤਰ ਯੂਥ ਅਕਾਲੀ ਦਲ ਅਤੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਲਾਹੌਰੀਆਂ,ਜਿਲ੍ਹਾ ਐਸ ਸੀ ਪ੍ਰਧਾਨ ਜਗਤਾਰ ਸਿੰਘ ਧੂੰਦਾ,ਮੋਹਨ ਸਿੰਘ ਭੈਲ,ਸਰਪੰਚ ਜਗਦੀਪ ਸਿੰਘ ਮਿੰਟੂ ਆਦਿ ਹੋਰ ਸੀਨੀਅਰ ਅਕਾਲੀ ਆਗੂ,ਵਰਕਰ ਤੇ ਕਿਸਾਨ ਮੌਜੂਦ ਸਨ।
Leave a Reply